ਚੋਣਾਂ ਤੋਂ ਪਹਿਲਾਂ ਸੁਖਬੀਰ ਬਾਦਲ ਨੇ ਕੀਤੇ ਵੱਡੇ ਐਲਾਨ

ਪੰਜਾਬ ਵਿੱਚ 2022 ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਚੋਣਾਂ ਨੂੰ ਲੈ ਕੇ ਵੱਡੇ ਐਲਾਨ ਕੀਤੇ ਗਏ ਹਨ। ਸੁਖਬੀਰ ਬਾਦਲ ਨੇ ਅਕਾਲੀ-ਬਸਪਾ ਸਰਕਾਰ ਬਣਨ ਤੇ ਸੂਬੇ ਦੇ ਲੋਕਾਂ ਲਈ ਕਈ ਐਲਾਨ ਕੀਤੇ ਹਨ। ਇਹਨਾਂ ਵਿੱਚ ਸਿੱਖਿਆ, ਸਿਹਤ ਅਤੇ ਉਦਯੋਗ ਤੇ ਵਿਸ਼ੇਸ਼ ਧਿਆਨ ਦੇਣ ਦਾ ਵਾਅਦਾ ਕੀਤਾ ਗਿਆ ਹੈ। ਉਹਨਾਂ ਨੇ ਅਪਣੀ ਪ੍ਰੈਸ ਕਾਨਫਰੰਸ ਵਿੱਚ 13 ਨੁਕਤੀ ਵਾਅਦਿਆਂ ਤੇ ਕੰਮ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਵੱਡੇ ਐਲਾਨ
ਮਾਤਾ ਖੀਵੀ ਜੀ ਰਸੋਈ ਸੇਵਾ ਸਕੀਮ ਤਹਿਤ ਨੀਲਾ ਕਾਰਡ ਧਾਰਕ ਪਰਿਵਾਰਕਾਂ ਦੀਆਂ ਔਰਤਾਂ ਦੇ ਖਾਤੇ ਵਿੱਚ 2000 ਰੁਪਏ ਪ੍ਰਤੀ ਮਹੀਨਾ ਪਾਇਆ ਜਾਵੇਗਾ।
ਕਿਸਾਨਾਂ ਨੂੰ ਸਸਤਾ ਡੀਜ਼ਲ ਮੁਹੱਈਆ ਕਰਾਉਣ ਲਈ ਵੇਟ ਵਿੱਚ 10 ਰੁਪਏ ਦੀ ਕਟੌਤੀ ਕੀਤੀ ਜਾਵੇਗੀ।
ਘਰੇਲੂ ਖਪਤਕਾਰਾਂ ਨੂੰ 400 ਯੂਨਿਟ ਮੁਫ਼ਤ ਬਿਜਲੀ ਉਪਲੱਬਧ ਕਰਵਾਈ ਜਾਵੇਗੀ।

ਸਾਰੇ ਐਸਸੀ ਵਿਦਿਆਰਥੀਆਂ ਲਈ ਸਕਾਲਰਸ਼ਿਪ ਵਿੱਚ ਵਾਧਾ ਕੀਤਾ ਜਾਵੇਗਾ।
ਉੱਚ ਸਿੱਖਿਆ ਦੇ ਚਾਹਵਾਨ ਗਰੀਬ ਵਿਦਿਆਰਥੀਆਂ ਲਈ 10 ਲੱਖ ਰੁਪਏ ਦਾ ਲੋਨ ਬੈਂਕ ਦੇ ਤਾਲਮੇਲ ਤੋਂ ਸਰਕਾਰ ਉਪਲੱਬਧ ਕਰਵਾਵੇਗੀ, ਜਿਸ ਦਾ ਵਿਦਿਆਰਥੀ 3 ਸਾਲ ਬਾਅਦ ਸਿਰਫ ਮੂਲ ਚੁੱਕਣਗੇ, ਵਿਆਜ ਸਰਕਾਰ ਅਦਾ ਕਰੇਗੀ।
ਸਿਹਤ ਤੇ ਧਿਆਨ ਦਿੰਦੇ ਹੋਏ 10 ਲੱਖ ਰੁਪਏ ਦੀ ਮੈਡੀਕਲ ਇੰਸ਼ੋਂਰੈਂਸ ਸਕੀਮ ਲੈ ਕੇ ਆਉਣਗੇ ਇਸ ਨਾਲ ਗਰੀਬ ਪਰਿਵਾਰਾਂ ਨੂੰ ਮਦਦ ਮਿਲੇਗੀ। ਇਹ ਯੋਜਨਾ ਸਰਕਾਰੀ ਹਸਪਤਾਲਾਂ ਵਿੱਚ ਲਾਗੂ ਹੋਵੇਗੀ।
ਦੁੱਧ, ਸਬਜ਼ੀਆਂ ਅਤੇ ਫਲਾਂ ਤੇ ਸਰਕਾਰ ਐਮਐਸਪੀ ਲਾਗੂ ਕਰੇਗੀ।
1 ਲੱਖ ਸਰਕਾਰੀ ਅਤੇ 10 ਲੱਖ ਪ੍ਰਾਈਵੇਟ ਸੈਕਟਰ ਵਿੱਚ ਨੌਕਰੀਆਂ ਦਿੱਤੀਆਂ ਜਾਣਗੀਆਂ
ਸਾਰੀਆਂ ਸਰਕਾਰੀ ਨੌਕਰੀਆਂ ਵਿੱਚ 50% ਰਿਜ਼ਰਵੇਸ਼ਨ ਔਰਤਾਂ ਲਈ ਹੋਵੇਗਾ।
ਹਰ ਜ਼ਿਲ੍ਹੇ ਵਿੱਚ ਮੈਡੀਕਲ ਕਾਲਜ ਸਥਾਪਤ ਕੀਤੇ ਜਾਣਗੇ। ਸਾਰੇ ਪ੍ਰੋਫੈਸ਼ਨਲ ਕਾਲਜਾਂ ਵਿੱਚ 33% ਸੀਟਾਂ ਉਹਨਾਂ ਲਈ ਰਿਜ਼ਰਵ ਹੋਣਗੀਆਂ ਜੋ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਹਨ।
ਮੀਡੀਅਮ ਅਤੇ ਛੋਟੇ ਉਦਯੋਗਾਂ ਨੂੰ 5 ਰੁਪਏ ਪ੍ਰਤੀ ਯੂਨਿਟ ਬਿਜਲੀ ਮੁਹੱਈਆ ਕਰਾਈ ਜਾਵੇਗੀ। ਨਾਲ ਹੀ ਵੱਡੇ ਉਦਯੋਗਾਂ ਨੂੰ ਸੋਲਰ ਪਲਾਂਟ ਇਸਤੇਮਾਲ ਕਰਨ ਲਈ ਉਤਸ਼ਾਹਿਤ ਕੀਤਾ ਜਾਵੇਗਾ।
ਠੇਕਾ ਪ੍ਰਣਾਲੀ ਤਹਿਤ ਭਰਤੀ ਕਰਮਚਾਰੀ ਅਤੇ ਸਫ਼ਾਈ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਵੇਗਾ।
ਸਾਰੇ ਸਰਕਾਰੀ ਦਫ਼ਤਰਾਂ ਦਾ ਕੰਪਿਊਟਰਾਈਜੇਸ਼ਨ ਕੀਤਾ ਜਾਵੇਗਾ। ਨਾਗਰਿਕਾਂ ਲਈ ਸੇਵਾ ਕੇਂਦਰ ਸ਼ੁਰੂ ਕੀਤਾ ਜਾਵੇਗਾ, ਜਿੱਥੇ ਹਰ ਕਿਸਮ ਦੇ ਸਰਕਾਰੀ ਸਰਟੀਫਿਕੇਟ ਅਤੇ ਰਿਕਾਰਡ ਮੁਹੱਈਆ ਹੋਣਗੇ।
