News

ਚੋਣ ਕਮਿਸ਼ਨ ਦੀ ਪ੍ਰੈਸ ਕਾਨਫਰੰਸ ਸ਼ੁਰੂ, ਥੋੜੇ ਹੀ ਸਮੇਂ ’ਚ ਲੱਗ ਜਵੇਗਾ ਚੋਣ ਜ਼ਾਬਤਾ?

ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਦਿੱਲੀ ਦੇ ਵਿਗਿਆਨ ਭਵਨ ਵਿੱਚ ਪ੍ਰੈਸ ਕਾਨਫਰੰਸ ਸ਼ੁਰੂ ਹੋ ਚੁੱਕੀ ਹੈ। ਪ੍ਰੈਸ ਕਾਨਫਰੰਸ ਵਿੱਚ ਸੀਈਜੀ ਨੇ ਕਿਹਾ ਕਿ ਕੋਵਿਡ ਪ੍ਰੋਟੋਕਾਲ ਤਹਿਤ ਚੋਣਾਂ ਹੋਣਗੀਆਂ। ਪਾਰਟੀਆਂ ਨੂੰ ਵੈੱਬ ਸਾਈਟ ’ਤੇ ਦੇਣੀ ਪੂਰੀ ਜਾਣਕਾਰੀ ਪਵੇਗੀ। ਇਸ ਦੇ ਨਾਲ ਹੀ ਦਾਗੀ ਉਮੀਦਵਾਰਾਂ ਨੂੰ ਟਿਕਟ ਦੇਣ ਦੀ ਸਫ਼ਾਈ ਦੇਣੀ ਪਵੇਗੀ।

15 ਜਨਵਰੀ ਤੱਕ ਕੋਈ ਵੀ ਰੋਡ ਸ਼ੋਅ, ਪੈਦਲ ਯਾਤਰਾ, ਸਾਈਕਲ ਜਾਂ ਬਾਈਕ ਰੈਲੀਆਂ ਅਤੇ ਜਲੂਸ ਦੀ ਇਜਾਜ਼ਤ ਨਹੀਂ ਹੋਵੇਗੀ; ਸਥਿਤੀ ਦੀ ਸਮੀਖਿਆ ਕੀਤੀ ਜਾਵੇਗੀ ਅਤੇ ਬਾਅਦ ਵਿੱਚ ਨਵੇਂ ਨਿਰਦੇਸ਼ ਜਾਰੀ ਕੀਤੇ ਜਾਣਗੇ। ਉਮੀਦਵਾਰਾਂ ਨੂੰ ਆਨਲਾਈਨ ਨਾਜ਼ਦਗੀ ਦੀ ਆਪਸ਼ਨ ਵੀ ਰੱਖਿਆ ਗਿਆ ਹੈ। ਪੰਜਾਬ ’ਚ ਇਕ ਬੂਥ ’ਤੇ ਔਸਤ 862 ਵੋਟਰ ਹਨ।

ਉਹਨਾਂ ਕਿਹਾ ਕਿ, ਮਾਡਲ ਕੋਡ ਆਫ ਕੰਡਕਟ (MCC) ਸਮਾਂ-ਸਾਰਣੀ ਦੀ ਘੋਸ਼ਣਾ ਤੋਂ ਤੁਰੰਤ ਲਾਗੂ ਹੋ ਜਾਂਦਾ ਹੈ। ਚੋਣ ਕਮਿਸ਼ਨ ਨੇ MCC ਦਿਸ਼ਾ-ਨਿਰਦੇਸ਼ਾਂ ਦੇ ਪ੍ਰਭਾਵੀ ਅਮਲ ਨੂੰ ਯਕੀਨੀ ਬਣਾਉਣ ਲਈ ਵਿਸਤ੍ਰਿਤ ਪ੍ਰਬੰਧ ਕੀਤੇ ਹਨ। ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ ‘ਤੇ ਸਖ਼ਤੀ ਨਾਲ ਨਜਿੱਠਿਆ ਜਾਵੇਗਾ।

ਭਾਰਤ ਦੇ ਚੋਣ ਕਮਿਸ਼ਨ ਨੇ ਗੋਆ, ਪੰਜਾਬ, ਮਨੀਪੁਰ, ਉੱਤਰਾਖੰਡ ਅਤੇ ਉੱਤਰ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਦੇ ਪ੍ਰੋਗਰਾਮ ਦਾ ਐਲਾਨ ਕੀਤਾ ਹੈ। ਸੀਈਸੀ ਸੁਸ਼ੀਲ ਚੰਦਰਾ ਨੇ ਕਿਹਾ ਕਿ, “ਸਾਰੇ ਚੋਣ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਫਰੰਟਲਾਈਨ ਵਰਕਰ ਮੰਨਿਆ ਜਾਵੇਗਾ ਅਤੇ ਸਾਰੇ ਯੋਗ ਅਧਿਕਾਰੀਆਂ ਨੂੰ ‘ਸਾਵਧਾਨੀ ਖੁਰਾਕ’ ਨਾਲ ਟੀਕਾਕਰਨ ਕੀਤਾ ਜਾਵੇਗਾ। ਵੋਟਿੰਗ ਕਰਨ ਦਾ ਇੱਕ ਘੰਟਾ ਵਧਾਇਆ ਗਿਆ ਹੈ।

ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਈਵੀਐਮ ਅਤੇ ਵੀਵੀਪੀਏਟੀ ਦੀ ਵਰਤੋਂ ਕੀਤੀ ਜਾਵੇਗੀ। ਚੋਣ ਕਮਿਸ਼ਨ ਨੇ ਚੋਣਾਂ ਦੇ ਸੁਚਾਰੂ ਸੰਚਾਲਨ ਲਈ ਲੋੜੀਂਦੀ ਗਿਣਤੀ ਵਿੱਚ ਈਵੀਐਮ ਅਤੇ ਵੀਵੀਪੀਏਟੀ ਨੂੰ ਯਕੀਨੀ ਬਣਾਉਣ ਲਈ ਪਹਿਲਾਂ ਹੀ ਪ੍ਰਬੰਧ ਕੀਤੇ ਹਨ।

Click to comment

Leave a Reply

Your email address will not be published.

Most Popular

To Top