News

ਚੋਣ ਕਮਿਸ਼ਨ ਨੇ ਚੋਣਾਂ ਦੌਰਾਨ ਵਧਾਈ ਸਖ਼ਤੀ, ਬਰਦਾਸ਼ਤ ਨਹੀਂ ਕੀਤੀ ਜਾਵੇਗੀ ਹਿੰਸਕ ਵਾਰਦਾਤ

ਪੱਛਮ ਬੰਗਾਲ ਵਿੱਚ ਵਿਧਾਨ ਸਭਾ ਚੋਣਾਂ ਸ਼ੁਰੂ ਹੋ ਗਈਆਂ ਹਨ ਜਿਹਨਾਂ ਨੂੰ ਲੈ ਕੇ ਉੱਥੇ ਪੂਰੀ ਸਖ਼ਤੀ ਵਰਤੀ ਜਾ ਰਹੀ ਹੈ। ਇਸ ਸਬੰਧੀ ਚੋਣ ਕਮਿਸ਼ਨ ਨੇ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਦੀ ਵੋਟਿੰਗ ਤੋਂ ਪਹਿਲਾਂ ਚੇਤਾਵਨੀ ਜਾਰੀ ਕਰਦਿਆਂ ਕਿਹਾ ਕਿ ਚੋਣਾਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਹਿੰਸਕ ਵਾਰਦਾਤ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

High Turnout In Assam, West Bengal; Voting Peaceful, Says Election  Commission

1 ਅਪ੍ਰੈਲ ਨੂੰ ਹੋਣ ਵਾਲੀ ਵੋਟਿੰਗ ਤੋਂ ਪਹਿਲਾਂ ਬਦਮਾਸ਼ਾਂ ਵੱਲੋਂ ਕੀਤੇ ਜਾਣ ਵਾਲੇ ਕਿਸੇ ਵੀ ਜਾਨਲੇਵਾ ਹਮਲੇ ਵੇਲੇ ਆਤਮਰੱਖਿਆ ਲਈ ਕਾਰਵਾਈ ਕਰਨ ਦਾ ਸੁਰੱਖਿਆ ਬਲਾਂ ਨੂੰ ਅਧਿਕਾਰ ਦੇ ਦਿੱਤਾ ਹੈ। ਪੂਰਬੀ ਮੇਦਿਨੀਪੁਰ ਜ਼ਿਲ੍ਹੇ ਦੇ ਅਰਵਾਲਮ ਪਿੰਡ ਵਿੱਚ ਕੇਂਦਰੀ ਸੁਰੱਖਿਆ ਬਲਾਂ ਦੇ ਜਵਾਨਾਂ ਅਤੇ ਪਤਸ਼ਪੁਰ ਥਾਣੇ ਦੇ ਮੁਖੀ ਦੀਪਕ ਚਕਰਵਤੀ ਤੇ ਪਹਿਲੇ ਪੜਾਅ ਦੀ ਵੋਟਿੰਗ ਵਾਲੇ ਦਿਨ 26 ਮਾਰਚ ਨੂੰ ਬੰਬ ਨਾਲ ਹਮਲਾ ਕੀਤਾ ਗਿਆ ਸੀ।

ਇਸ ਨੂੰ ਲੈ ਕੇ ਕਮਿਸ਼ਨ ਨੇ ਅਜਿਹੇ ਹੁਕਮ ਜਾਰੀ ਕੀਤੇ ਹਨ। ਕਮਿਸ਼ਨ ਦੇ ਸੂਤਰਾਂ ਮੁਤਾਬਕ ਜੇ ਅਜਿਹੀ ਸਥਿਤੀ ਪੈਦਾ ਹੁੰਦੀ ਹੈ ਤਾਂ ਚੋਣ ਡਿਊਟੀ ਤੇ ਲੱਗੇ ਜਵਾਨ ਹਮਲਾਵਰਾਂ ਨੂੰ ਖਦੇੜਨ ਲਈ ਹਥਿਆਰਾਂ ਦੀ ਵਰਤੋਂ ਕਰ ਸਕਦੇ ਹਨ।

Click to comment

Leave a Reply

Your email address will not be published. Required fields are marked *

Most Popular

To Top