ਚੋਣ ਕਮਿਸ਼ਨ ਨੇ 22 ਜਨਵਰੀ ਤੱਕ ਰੈਲੀਆਂ ’ਤੇ ਲਾਈ ਰੋਕ
By
Posted on

ਚੋਣ ਕਮਿਸ਼ਨ ਨੇ 22 ਜਨਵਰੀ ਤੱਕ ਚੋਣ ਰੈਲੀਆਂ ਅਤੇ ਰੋਡ ਸ਼ੋਅ ’ਤੇ ਪਾਬੰਦੀ ਲਗਾ ਦਿੱਤੀ ਹੈ।

ਇਸ ਦੇ ਨਾਲ ਹੀ ਇਹ ਵੀ ਛੋਟ ਦਿੱਤੀ ਗਈ ਹੈ ਕਿ, 50% ਦੀ ਸਮਰੱਥਾ ਨਾਲ ਵਿਅਕਤੀ ਮੀਟਿੰਗ ਵਿੱਚ ਸ਼ਾਮਲ ਹੋ ਸਕਦੇ ਹਨ। ਇਸ ਦੇ ਨਾਲ ਹੀ ECI ਰਾਜਨੀਤਿਕ ਪਾਰਟੀਆਂ ਨੂੰ MCC ਦੇ ਪ੍ਰਬੰਧਾਂ ਅਤੇ ਕੋਵਿਡ ਦੇ ਵਿਆਪਕ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦਾ ਨਿਰਦੇਸ਼ ਜਾਰੀ ਕੀਤੇ ਹਨ। ECI ਰਾਜ/ਜ਼ਿਲ੍ਹਾ ਪ੍ਰਸ਼ਾਸਨ ਨੂੰ MCC ਅਤੇ COVID ਨਾਲ ਸਬੰਧਤ ਸਾਰੀਆਂ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ ਹਨ।
