News

ਚੋਣ ਜ਼ਾਬਤਾ ਲੱਗਣ ਤੋਂ ਪਹਿਲਾਂ ਪੰਜਾਬ ਕੈਬਨਿਟ ਦੀ ਮੀਟਿੰਗ, ਅਹਿਮ ਫ਼ੈਸਲਿਆਂ ਤੇ ਲੱਗੇਗੀ ਮੋਹਰ?

ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਜ਼ਾਬਤਾ ਲੱਗਣ ਨੂੰ ਥੋੜਾ ਹੀ ਸਮਾਂ ਬਾਕੀ ਹੈ। ਇਸ ਵਿਚਾਲੇ ਅੱਜ ਪੰਜਾਬ ਕੈਬਨਿਟ ਦੀ ਅੱਜ ਅਹਿਮ ਮੀਟਿੰਗ ਵੀ ਹੋਣ ਜਾ ਰਹੀ ਹੈ। ਇਸ ਬੈਠਕ ਵਿੱਚ ਪੰਜਾਬ ਸਬੰਧੀ ਕਈ ਅਹਿਮ ਫ਼ੈਸਲੇ ਲਏ ਜਾ ਸਕਦੇ ਹਨ। ਇਸ ਮੀਟਿੰਗ ਵਿੱਚ ਕਿਸਾਨਾਂ ਤੇ ਮੁਲਾਜ਼ਮਾਂ ਦੇ ਮਸਲਿਆਂ ਤੇ ਵਿਚਾਰ ਹੋ ਸਕਦੀ ਹੈ।

Punjab Assembly Election Results 2017: Congress wins 77 seats, AAP bags 20,  SAD-BJP – 15 | India.com

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕਿਸਾਨ ਤੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀਆਂ ਗਈਆਂ ਮੀਟਿੰਗਾਂ ਮਗਰੋਂ ਅੱਜ ਕੈਬਨਿਟ ਮੀਟਿੰਗ ਵਿੱਚ ਅਹਿਮ ਫ਼ੈਸਲਿਆਂ ਤੇ ਮੋਹਰ ਲੱਗ ਸਕਦੀ ਹੈ। ਸੂਤਰਾਂ ਮੁਤਾਬਕ 1.09 ਲੱਖ ਸ਼ਨਾਖ਼ਤ ਕੀਤੇ ਯੋਗ ਕਿਸਾਨ ਜੋ ਪਹਿਲਾਂ ਰਹਿ ਗਏ ਸਨ, ਉਨ੍ਹਾਂ ਲਈ 1,200 ਕਰੋੜ ਰੁਪਏ ਦੀ ਰਾਸ਼ੀ ਨੂੰ ਹਰੀ ਝੰਡੀ ਦਿੱਤੀ ਜਾਣੀ ਹੈ।

ਸਰਕਾਰੀ ਹਲਕੇ ਇਹ ਰਾਸ਼ੀ 2,500 ਕਰੋੜ ਰੁਪਏ ਵੀ ਦੱਸ ਰਹੇ ਹਨ। ਇਸੇ ਤਰ੍ਹਾਂ ਪਿੰਡ ਸੁਰਤਾਪੁਰ ਵਿਚ ਸਰਕਾਰੀ ਜ਼ਮੀਨ ’ਤੇ ਕਾਬਜ਼ ਦਲਿਤ ਵਰਗ ਦੇ ਲੋਕਾਂ ਨੂੰ ਜ਼ਮੀਨ ਦੀ ਮਾਲਕੀ ਦੇ ਹੱਕ ਦਿੱਤੇ ਜਾਣ ਦੀ ਵੀ ਸੰਭਾਵਨਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਪੰਜ ਏਕੜ ਦੀ ਮਾਲਕੀ ਵਾਲੇ ਕਿਸਾਨਾਂ ਜਿਹਨਾਂ ਨੂੰ ਕਰਜ਼ਾ ਮੁਆਫ਼ੀ ਦਾ ਲਾਭ ਅਜੇ ਤੱਕ ਨਹੀਂ ਮਿਲਿਆ, ਉਹਨਾਂ ਲਈ ਬਕਾਇਆ ਰਾਸ਼ੀ ਨੂੰ ਹਰੀ ਝੰਡੀ ਦਿੱਤੀ ਜਾ ਸਕਦੀ ਹੈ।

ਪੰਜਾਬ ਸਰਕਾਰ ਦੀ ਕਰਜ਼ਾ ਮੁਆਫ਼ੀ ਸਕੀਮ ਤਹਿਤ 5.61 ਲੱਖ ਯੋਗ ਕਿਸਾਨਾਂ ਦੀ ਸ਼ਨਾਖਤ ਕੀਤੀ ਗਈ ਸੀ, ਜਿਹਨਾਂ ਕੋਲ 5 ਏਕੜ ਤੱਕ ਦੀ ਮਾਲਕੀ ਸੀ। ਇਹਨਾਂ ਕਿਸਾਨਾਂ ਨੂੰ 4,603 ਕਰੋੜ ਰੁਪਏ ਦੀ ਮੁਆਫ਼ੀ ਦਿੱਤੀ ਗਈ ਸੀ।

Click to comment

Leave a Reply

Your email address will not be published.

Most Popular

To Top