News

ਚੋਣ ਨਤੀਜਿਆਂ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸੁਖਬੀਰ ਸਿੰਘ ਤੇ ਹਰਸਿਮਰਤ ਕੌਰ ਬਾਦਲ

ਪੰਜਾਬ ਵਿਧਾਨ ਸਭਾ ਚੋਣਾਂ ਦੇ ਕੱਲ੍ਹ 10 ਮਾਰਚ ਨੂੰ ਨਤੀਜੇ ਐਲਾਨੇ ਜਾਣਗੇ। ਇਸ ਤੋਂ ਪਹਿਲਾਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੀ ਪਤਨੀ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ।

ਬਾਅਦ ਵਿਚ ਸੂਚਨਾ ਕੇਂਦਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਚੋਣ ਸਰਵੇਖਣਾਂ ਨੂੰ ਰੱਦ ਕਰਦਿਆਂ ਦਾਅਵਾ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਬਸਪਾ ਗਠਜੋੜ ਬਹੁਮਤ ਪ੍ਰਾਪਤ ਕਰੇਗਾ ਤੇ ਆਪਣੇ ਦਮ ‘ਤੇ ਸਰਕਾਰ ਬਣਾਏਗਾ। ਸੁਖਬੀਰ ਬਾਦਲ ਨੇ ਕਿਹਾ ਕਿ, ਮੈਨੂੰ ਲੱਗਦਾ ਹੈ ਕਿ ਕੋਈ ਵੀ ਪੰਜਾਬੀ ਐਗਜ਼ਿਟ ਪੋਲ ‘ਤੇ ਵਿਸ਼ਵਾਸ ਨਹੀਂ ਕਰਦਾ।

ਓਪੀਨੀਅਨ ਪੋਲ ਅਤੇ ਐਗਜ਼ਿਟ ਪੋਲ ‘ਤੇ ਪਾਬੰਦੀ ਲਗਾਈ ਜਾਣੀ ਚਾਹੀਦੀ ਹੈ। ਚੋਣ ਕਮਿਸ਼ਨ ਨਿਗਰਾਨੀ ਕਰਦਾ ਹੈ ਕਿ ਵੋਟਰ ਪ੍ਰਭਾਵਿਤ ਨਹੀਂ ਹੁੰਦੇ ਹਨ, ਪਰ ਅੱਜ-ਕੱਲ੍ਹ ਕੁਝ ਸਰਕਾਰਾਂ ਜਨਤਾ ਦੇ ਪੈਸੇ ਦੀ ਵਰਤੋਂ ਕਰਕੇ ਓਪੀਨੀਅਨ ਪੋਲ ਕਰਵਾਉਂਦੀਆਂ ਹਨ, ‘ਆਪ’ ਨੇ ਵੀ ਅਜਿਹਾ ਹੀ ਕੀਤਾ ਹੈ।

Click to comment

Leave a Reply

Your email address will not be published.

Most Popular

To Top