ਚੋਣ ਰੈਲੀਆਂ ਲਈ ਅਕਾਲੀ ਦਲ ਨੇ ਇਲੈਕਸ਼ਨ ਕਮਿਸ਼ਨ ਨੂੰ ਲਿਖੀ ਚਿੱਠੀ
By
Posted on

ਚੋਣ ਕਮਿਸ਼ਨ ਵੱਲੋਂ ਦੇਸ਼ ਵਿੱਚ ਹੋਣ ਵਾਲੀਆਂ ਚੋਣਾਂ ਦੀਆਂ ਤਰੀਕਾਂ ਦਾ 8 ਜਨਵਰੀ ਨੂੰ ਐਲਾਨ ਕੀਤਾ ਗਿਆ ਸੀ। ਇਸ ਦੌਰਾਨ ਚੋਣਾਂ ਨੂੰ ਲੈ ਕੇ ਕਈ ਹਦਾਇਤਾਂ ਵੀ ਜਾਰੀ ਕਰ ਦਿੱਤੀਆਂ ਗਈਆਂ ਸਨ। ਚੋਣ ਕਮਿਸ਼ਨ ਵੱਲੋਂ 15 ਜਨਵਰੀ 2022 ਤੱਕ ਚੋਣ ਰੈਲੀਆਂ, ਰੋਡ ਸ਼ੋਅ ਆਦਿ ਤੇ ਰੋਕ ਲਗਾਈ ਗਈ ਹੈ ਅਤੇ ਪਾਰਟੀਆਂ ਨੂੰ ਡਿਜਟਿਲ ਮਾਧਿਅਮ ਰਾਹੀਂ ਚੋਣ ਪ੍ਰਚਾਰ ਕਰਨ ਲਈ ਉਤਸਾਹਿਤ ਕੀਤਾ ਗਿਆ ਹੈ।


ਪਰ ਅਕਾਲੀ ਦਲ ਲਗਾਤਾਰ ਰੈਲੀਆਂ ਕਰਨ ਦੀ ਮੰਗ ਕਰ ਰਿਹਾ ਹੈ। ਹੁਣ ਅਕਾਲੀ ਦਲ ਨੇ ਚੋਣ ਰੈਲੀਆਂ ਅਤੇ ਕਾਰਨਰ ਮੀਟਿੰਗਾਂ ‘ਤੇ ਪੂਰਨ ਪਾਬੰਦੀ ਦੇ ਆਪਣੇ ਪੁਰਾਣੇ ਫ਼ੈਸਲੇ ‘ਤੇ ਮੁੜ ਵਿਚਾਰ ਕਰਨ ਲਈ ਈ.ਸੀ.ਆਈ. ਨੂੰ ਮੰਗ ਪੱਤਰ ਲਿਖਿਆ ਹੈ। ਅਕਾਲੀ ਦਲ ਨੇ ਮੰਗ ਕੀਤੀ ਕਿ ਉਮੀਦਵਾਰਾਂ ਲਈ ਸਮਾਜ ਦੇ ਸਾਰੇ ਵਰਗਾਂ ਤੱਕ ਪਹੁੰਚਣ ਲਈ ਛੋਟੀਆਂ ਮੀਟਿੰਗਾਂ ਜ਼ਰੂਰੀ ਹਨ।
