ਪੰਜਾਬੀ ਲੋਕ · ਪੰਜਾਬੀ ਖ਼ਬਰਾਂਪੁਰਾਣੀਆਂ ਖ਼ਬਰਾਂ ਦਾ ਸੰਗ੍ਰਹਿ
ਹੋਮ › ਪੰਜਾਬ
ਪੰਜਾਬ

ਚੌਟਾਲਾ ਨੇ ਚੰਡੀਗੜ੍ਹ ਬਾਰੇ ਦਿੱਤਾ ਵੱਡਾ ਬਿਆਨ, ਹਰਿਆਣਾ ਹੱਕ ਛੱਡਣ ਲਈ ਤਿਆਰ

ਪੰਜਾਬੀ ਲੋਕ · 02 November 2020
ਮੂਲ ਤਸਵੀਰ ਉਪਲਬਧ ਨਹੀਂ

ਚੰਡੀਗੜ੍ਹ ਇਸ ਸਮੇਂ ਪੰਜਾਬ ਅਤੇ ਹਰਿਆਣਾ ਦੀ ਸਾਂਝੀ ਰਾਜਧਾਨੀ ਹੈ। ਪਰ ਹਰਿਆਣਾ ਵੱਖਰੀ ਰਾਜਧਾਨੀ ਦੀ ਮੰਗ ਕਰਦਾ ਰਿਹਾ ਹੈ। ਸੋਮਵਾਰ ਨੂੰ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਚੰਡੀਗੜ੍ਹ ਬਾਰੇ ਵੱਡਾ ਬਿਆਨ ਦਿੱਤਾ ਹੈ। ਉਹਨਾਂ ਨੇ ਚੰਡੀਗੜ੍ਹ ਤੇ ਹਾਈਕੋਰਟ ਨੂੰ ਲੈ ਕੇ ਪੰਜਾਬ ਅੱਗੇ ਇਕ ਆਫਰ ਰੱਖੀ ਹੈ।

ਮੂਲ ਤਸਵੀਰ ਸੰਭਾਲੀ ਨਹੀਂ ਗਈ

ਉਪ ਮੁੱਖ ਮੰਤਰੀ ਚੌਟਾਲਾ ਦਾ ਕਹਿਣਾ ਹੈ ਕਿ ਜੇ ਪੰਜਾਬ ਚੰਡੀਗੜ੍ਹ ਤੇ ਹਾਈਕੋਰਟ ਤੇ ਆਪਣਾ ਹੱਕ ਛੱਡ ਦੇਵੇ ਤਾਂ ਹਰਿਆਣਾ ਵੀ ਇਸ ਤੇ ਵਿਚਾਰ ਕਰ ਸਕਦਾ ਹੈ ਪਰ ਜੇ ਇਕੱਲਾ ਹਰਿਆਣਾ ਇਸ ਤੇ ਹੱਕ ਛੱਡਦਾ ਹੈ ਤਾਂ ਇਸ ਦਾ ਕੋਈ ਫ਼ਾਇਦਾ ਨਹੀਂ।

ਉਹਨਾਂ ਕਿਹਾ ਦੋਨਾਂ ਰਾਜਾਂ ਨੂੰ ਆਪਣੀ ਵੱਖ-ਵੱਖ ਰਾਜਧਾਨੀ ਬਣਾਉਣੀ ਚਾਹੀਦੀ ਹੈ ਤੇ ਚੰਡੀਗੜ੍ਹ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਬਣਾ ਦੇਣਾ ਚਾਹੀਦਾ ਹੈ। ਦਸ ਦਈਏ ਕਿ ਉੱਪ ਮੁੱਖ ਮੰਤਰੀ ਹਰਿਆਣਾ ਦੇ ਰੋਹਤਕ ਦੇ ਰਾਜੀਵ ਗਾਂਧੀ ਸਟੇਡੀਅਮ ਵਿੱਚ ਇੱਕ ਪ੍ਰੋਗਰਾਮ ਵਿੱਚ ਹਿੱਸਾ ਲੈਣ ਲਈ ਪਹੁੰਚੇ ਸੀ। ਇੱਥੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਉਹਨਾਂ ਇੱਕ ਸਵਾਲ ਦੇ ਜਵਾਬ ਵਿੱਚ ਇਹ ਬਿਆਨ ਦਿੱਤੇ ਸੀ।

ਇਹ ਮੂਲ ਪ੍ਰਕਾਸ਼ਨ ਸਮੇਂ ਦੀ ਖ਼ਬਰ ਹੈ। ਇਸ ਵਿਚਲੇ ਬਿਆਨ ਅਤੇ ਜਾਣਕਾਰੀ ਨੂੰ ਮੌਜੂਦਾ ਖ਼ਬਰ ਨਾ ਸਮਝੋ।

← ਹੋਰ ਖ਼ਬਰਾਂ