News

ਚੌਥੇ ਦਿਨ ਵੀ ਅਣਮਿੱਥੇ ਸਮੇਂ ਦੀ ਹੜਤਾਲ ਜਾਰੀ ਰੱਖੀ, ਕਰਮਚਾਰੀਆਂ ਨੂੰ ਕੰਮ ‘ਤੇ ਵਾਪਸ ਜਾਣ ਦੇ ਹੁਕਮ

ਰੋਡਵੇਜ਼ ਦੇ ਹੜਤਾਲੀ ਮੁਲਾਜ਼ਮਾਂ ਦੀ ਸਰਕਾਰ ਨਾਲ ਬੁੱਧਵਾਰ ਨੂੰ ਬੈਠਕ ਬੇਸਿੱਟਾ ਰਹੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਸਲਾਹਕਾਰ ਸੁਰੇਸ਼ ਕੁਮਾਰ ਵੱਲੋਂ ਪਹਿਲਾਂ ਹੜਤਾਲ ਖ਼ਤਮ ਕਰਨ ਦੀ ਸ਼ਰਤ ਨੂੰ ਮੰਨਣ ਤੋਂ ਮੁਲਾਜ਼ਮਾਂ ਨੇ ਇਨਕਾਰ ਕਰ ਦਿੱਤਾ। ਇਸ ਤੋਂ ਬਾਅਦ, ਕਰਮਚਾਰੀਆਂ ਨੇ ਹੜਤਾਲ ਜਾਰੀ ਰੱਖਣ ਤੇ ਵੀਰਵਾਰ ਨੂੰ ਸਾਰੇ ਬੱਸ ਅੱਡਿਆਂ ਨੂੰ ਦੋ ਘੰਟਿਆਂ ਲਈ ਬੰਦ ਕਰਨ ਦੇ ਨਾਲ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਦੇ ਸਿਸਵਾਂ ਫਾਰਮ ਹਾਊਸ ਘੇਰਨ ਦੀ ਚਿਤਾਵਨੀ ਦਿੱਤੀ ਹੈ।

ਨਿਗਮ ਪ੍ਰਬੰਧਨ ਨੇ ਬੁੱਧਵਾਰ ਨੂੰ ਸੂਬੇ ਵਿੱਚ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੇ ਲਗਭਗ 2000 ਹੜਤਾਲੀ ਕੰਟਰੈਕਟ ਕਰਮਚਾਰੀਆਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ। ਇਹ ਨੋਟਿਸ ਰਾਹੀਂ ਹੜਤਾਲੀ ਕਰਮਚਾਰੀਆਂ ਨੂੰ ਵੀਰਵਾਰ ਤੋਂ ਕੰਮ ਤੇ ਵਾਪਸ ਆਉਣ ਲਈ ਕਿਹਾ ਗਿਆ ਹੈ। ਹੁਕਮਾਂ ਦੀ ਪਾਲਣਾ ਨਾ ਕਰਨ ਵਾਲਿਆਂ ਖਿਲਾਫ਼ ਵਿਭਾਗੀ ਕਾਰਵਾਈ ਕਰਦਿਆਂ ਉਹਨਾਂ ਦੇ ਠੇਕੇ ਨੂੰ ਰੱਦ ਕਰਨ ਦੀ ਚਿਤਾਵਨੀ ਦਿੱਤੀ ਗਈ ਹੈ।

ਪੀਆਰਟੀਸੀ ਦੇ ਕੰਟਰੈਕਟ ਅਤੇ ਆਊਟਸੋਰਸ ਕਰਮਚਾਰੀ ਨਿਯਮਤ ਕਰਨ ਦੀ ਮੰਗ ਨੂੰ ਲੈ ਕੇ ਸੋਮਵਾਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ‘ਤੇ ਹਨ। ਹੜਤਾਲ ਕਾਰਨ ਜ਼ਿਆਦਾਤਰ ਬੱਸਾਂ ਡਿਪੂ ‘ਤੇ ਖੜ੍ਹੀਆਂ ਹਨ ਤੇ ਯਾਤਰੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Click to comment

Leave a Reply

Your email address will not be published.

Most Popular

To Top