ਚੌਲਾਂ ਦੇ ਪਾਣੀ ਦੂਰ ਹੋਵੇਗਾ ਬੁਢਾਪਾ, ਜਾਣੋ ਇਸ ਨੂੰ ਬਣਾਉਣ ਦਾ ਤਰੀਕਾ

ਖਰਾਬ ਚਮੜੀ ਕਾਰਨ ਸਮੇਂ ਤੋਂ ਪਹਿਲਾਂ ਬੁਢਾਪਾ ਆ ਸਕਦਾ ਹੈ। ਇਸ ਲਈ ਛੋਟੀ ਉਮਰ ‘ਚ ਝੁਰੜੀਆਂ ਤੇ ਢਿੱਲੀ ਚਮੜੀ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਚੌਲਾਂ ਦਾ ਪਾਣੀ ਬੁਢਾਪੇ ਨੂੰ ਦੂਰ ਕਰਨ ‘ਚ ਬਹੁਤ ਕਾਰਗਰ ਹੈ। ਇਹ ਘਰੇਲੂ ਨੁਸਖਾ ਚਿਹਰੇ ਦੀ ਰੰਗਤ ਨੂੰ ਨਿਖਾਰਨ ‘ਚ ਵੀ ਮਦਦ ਕਰਦਾ ਹੈ। ਆਓ ਜਾਣਦੇ ਹਾਂ ਘਰ ‘ਚ ਚੌਲਾਂ ਦਾ ਪਾਣੀ ਕਿਵੇਂ ਤਿਆਰ ਕਰੀਏ ਤੇ ਇਸ ਦੇ ਕੀ-ਕੀ ਫ਼ਾਇਦੇ ਹਨ?

ਚੌਲਾਂ ਦੇ ਪਾਣੀ ਦੀ ਵਰਤੋਂ ਕਰਨ ਨਾਲ ਚਮੜੀ ‘ਚ ਕੋਲੇਜ਼ਨ ਦੀ ਮਾਤਰਾ ਨੂੰ ਵਧਾਇਆ ਜਾ ਸਕਦਾ ਹੈ, ਜਿਸ ਕਾਰਨ ਚਮੜੀ ਟਾਈਟ ਹੋ ਜਾਂਦੀ ਹੈ। ਇਸ ਦੇ ਨਾਲ ਹੀ ਚਮੜੀ ਤੋਂ ਮੁਹਾਸੇ ਤੇ ਦਾਗ਼-ਧੱਬੇ ਦੂਰ ਕੀਤੇ ਜਾ ਸਕਦੇ ਹਨ। ਜੇ ਤੁਸੀਂ ਛੋਟੀ ਉਮਰ ‘ਚ ਝੁਰੜੀਆਂ ਤੋਂ ਪ੍ਰੇਸ਼ਾਨ ਹੋ ਤਾਂ ਚੌਲਾਂ ਦੇ ਪਾਣੀ ਦੀ ਵਰਤੋਂ ਜ਼ਰੂਰ ਕਰੋ। ਆਓ ਜਾਣਦੇ ਹਾਂ ਘਰ ‘ਚ ਚੌਲਾਂ ਦਾ ਪਾਣੀ ਬਣਾਉਣ ਦਾ ਤਰੀਕਾ।
ਚੌਲਾਂ ਨੂੰ ਸਾਫ਼ ਪਾਣੀ ‘ਚ 15-20 ਮਿੰਟ ਲਈ ਭਿਉਂ ਕੇ ਰੱਖਣਾ ਹੋਵੇਗਾ। ਜਦੋਂ ਪਾਣੀ ਚਿੱਟਾ ਹੋਣ ਲੱਗੇ ਤਾਂ ਇਸ ਨੂੰ ਕਿਸੇ ਭਾਂਡੇ ‘ਚ ਲੈ ਕੇ ਥੋੜ੍ਹਾ ਜਿਹਾ ਉਬਾਲ ਲਓ। ਉਬਾਲਣ ਤੋਂ ਬਾਅਦ ਪਾਣੀ ਨੂੰ ਠੰਢਾ ਕਰ ਕੇ ਇਸ ਨਾਲ ਚਿਹਰਾ ਧੋ ਲਓ। ਚੌਲਾਂ ਦਾ ਪਾਣੀ ਚਿਹਰੇ ਦੀ ਰੰਗਤ ਨੂੰ ਨਿਖਾਰਨ ‘ਚ ਮਦਦ ਕਰਦਾ ਹੈ।
