Punjab

ਚੰਡੀਗੜ੍ਹ ਅਦਾਲਤ ਨੇ ਸੁਖਬੀਰ ਬਾਦਲ ਦੇ ਵਾਰੰਟ ਕੀਤੇ ਜਾਰੀ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ ਹਨ। ਇਹ ਵਾਰੰਟ ਚੰਡੀਗੜ੍ਹ ਦੇ ਸੈਕਟਰ 43 ਵਿੱਚ ਸਥਿਤ ਜ਼ਿਲ੍ਹਾ ਅਦਾਲਤ ਨੇ ਤਿੰਨ ਸਾਲ ਪੁਰਾਣੇ ਮਾਣਹਾਨੀ ਕੇਸ ਦੀ ਸੁਣਵਾਈ ਕਰਦਿਆਂ ਜਾਰੀ ਕੀਤੇ ਹਨ।

ਦਸ ਦਈਏ ਕਿ ਵਧੀਕ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਵੱਲੋਂ ਪਹਿਲਾਂ ਸੁਖਬੀਰ ਬਾਦਲ ਨੂੰ ਪੇਸ਼ ਹੋਣ ਲਈ ਕਈ ਵਾਰ ਸੰਮਨ ਜਾਰੀ ਕੀਤੇ ਗਏ ਹਨ। ਪਰ ਉਹ ਅਦਾਲਤ ਵਿੱਚ ਪੇਸ਼ ਨਾ ਹੋਏ। ਅਦਾਲਤ ਨੇ ਸੁਖਬੀਰ ਬਾਦਲ ਦੇ ਜ਼ਮਾਨਤੀ ਵਾਰੰਟ ਜਾਰੀ ਕਰਦਿਆਂ ਮਾਮਲੇ ਦੀ ਅਗਲੀ ਸੁਣਵਾਈ 27 ਨਵੰਬਰ ਤੇ ਪਾ ਦਿੱਤੀ ਹੈ।

ਜ਼ਿਕਰਯੋਗ ਹੈ ਕਿ ਸੁਖਬੀਰ ਬਾਦਲ ਖ਼ਿਲਾਫ਼ ਧਾਰਮਿਕ ਜੱਥੇਬੰਦੀ ਅਖੰਡ ਕੀਰਤਨੀ ਜੱਥੇ ਤੇ ਉਸ ਦੇ ਬੁਲਾਰੇ ਰਾਜਿੰਦਰ ਪਾਲ ਸਿੰਘ ਵੱਲੋਂ ਜਨਵਰੀ 2017 ਵਿੱਚ ਕੇਸ ਦਰਜ ਕੀਤਾ ਸੀ। ਕੇਸ ਮੁਤਾਬਕ ਸ਼ਿਕਾਇਤਕਰਤਾ ਰਾਜਿੰਦਰਪਾਲ ਸਿੰਘ ਦਾ ਕਹਿਣਾ ਹੈ ਕਿ ਤਿੰਨ ਸਾਲ ਪਹਿਲਾਂ ਜਨਵਰੀ 2017 ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਉਹਨਾਂ ਦੇ ਘਰ ਸਵੇਰੇ ਮਿਲਣ ਆਏ ਸਨ।

ਸੁਖਬੀਰ ਬਾਦਲ ਨੇ ਮੀਡੀਆ ਨੂੰ ਜੱਥੇ ਵਿਰੁਧ ਬਿਆਨ ਦਿੱਤਾ ਸੀ ਜਿਸ ਵਿੱਚ ਅਖੰਡ ਕੀਰਤਨੀ ਜੱਥੇ ਨੂੰ ਅਤਿਵਾਦੀ ਜੱਥੇਬੰਦੀ ਦਾ ਰਾਜਨੀਤਿਕ ਚਿਹਰਾ ਦਸਿਆ ਗਿਆ ਸੀ। ਉੱਥੇ ਹੀ ਸ਼ਿਕਾਇਤਕਰਤਾ ਦਾ ਕਹਿਣਾ ਹੈ ਕਿ ਸੁਖਬੀਰ ਬਾਦਲ ਦੇ ਇਸ ਬਿਆਨ ਨਾਲ ਉਹਨਾਂ ਦੀ ਜੱਥੇਬੰਦੀ ਦਾ ਅਕਸ ਖਰਾਬ ਹੋਇਆ ਹੈ।

Click to comment

Leave a Reply

Your email address will not be published. Required fields are marked *

Most Popular

To Top