ਚੰਡੀਗੜ੍ਹ ਅੰਤਰ ਰਾਸ਼ਟਰੀ ਹਵਾਈ ਅੱਡੇ ਦਾ ਨਾਮ ਬਦਲਣ ’ਤੇ ਬਣੀ ਸਹਿਮਤੀ, ਮੁੱਖ ਮੰਤਰੀ ਨੇ ਦਿੱਤੀ ਜਾਣਕਾਰੀ

 ਚੰਡੀਗੜ੍ਹ ਅੰਤਰ ਰਾਸ਼ਟਰੀ ਹਵਾਈ ਅੱਡੇ ਦਾ ਨਾਮ ਬਦਲਣ ’ਤੇ ਬਣੀ ਸਹਿਮਤੀ, ਮੁੱਖ ਮੰਤਰੀ ਨੇ ਦਿੱਤੀ ਜਾਣਕਾਰੀ

ਲੰਬੇ ਸਮੇਂ ਤੋਂ ਚੰਡੀਗੜ੍ਹ ਕੌਮਾਂਤਰੀ ਏਅਰਪੋਰਟ ਦੇ ਨਾਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿਚਾਲੇ ਵਿਵਾਦ ਚੱਲ ਰਿਹਾ ਸੀ। ਪਰ ਹੁਣ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਰੱਖਣ ਲਈ ਪੰਜਾਬ-ਹਰਿਆਣਾ ਵਿੱਚ ਸਹਿਮਤੀ ਬਣ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਦੁਸ਼ੰਤ ਚੌਟਾਲਾ ਨਾਲ ਹੋਈ ਮੀਟਿੰਗ ਤੋਂ ਬਾਅਦ ਇਹ ਫ਼ੈਸਲਾ ਕੀਤਾ ਗਿਆ ਹੈ।

ਇਸ ਤੋਂ ਪਹਿਲਾਂ ਚੰਡੀਗੜ੍ਹ ਅੰਤਰ ਰਾਸ਼ਟਰੀ ਹਵਾਈ ਅੱਡੇ ਦੇ ਨਾਮ ਨੂੰ ਲੈ ਕੇ ਦੋਵਾਂ ਸੂਬਿਆਂ ਵਿਚਕਾਰ ਵਿਵਾਦ ਬਣਿਆ ਹੋਇਆ ਸੀ। ਦੋਵਾਂ ਸੂਬਿਆਂ ਦੇ ਮੁੱਖ ਮੰਤਰੀਆਂ ਵਿੱਚ ਨਾਮ ਨੂੰ ਲੈ ਕੇ ਕਈ ਵਾਰ ਚਰਚਾ ਵੀ ਹੋਈ ਹੈ ਪਰ ਗਲ ਅਜੇ ਸਿਰੇ ਨਹੀਂ ਲੱਗੀ। ਇਸ ਤੋਂ ਪਹਿਲਾਂ ਹਰਿਆਣਾ ਅਤੇ ਪੰਜਾਬ ਵਿਧਾਨ ਸਭਾ ਨੇ ਵੀ ਕਈ ਵਾਰ ਮਤੇ ਪਾਸ ਕੀਤੇ ਪਰ ਨਾਮਕਰਨ ਨਹੀਂ ਹੋ ਸਕਿਆ ਸੀ।

ਇਸ ਦਾ ਉਦਘਾਟਨ 11 ਸਤੰਬਰ 2015 ਨੂੰ ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੁਆਰਾ ਕੀਤਾ ਗਿਆ ਸੀ। ਉਦਘਾਟਨ ਤੋਂ ਪਹਿਲਾਂ ਅਤੇ ਉਦਘਾਟਨ ਤੋਂ ਬਾਅਦ ਵੀ, ਹਵਾਈ ਅੱਡੇ ਨੂੰ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡਾ ਕਿਹਾ ਜਾਂਦਾ ਰਿਹਾ ਹੈ। ਵੱਖ-ਵੱਖ ਥਾਵਾਂ ਤੇ ਲਾਏ ਗਏ ਸਾਰੇ ਸੜਕ ਚਿੰਨ੍ਹ ਅਤੇ ਬੋਰਡਾਂ ਤੇ ਅੰਤਰਰਾਸ਼ਟਰੀ ਹਵਾਈ ਅੱਡਾ, ਮੋਹਾਲੀ ਦਾ ਨਾਮ ਲਿਖਿਆ ਹੋਇਆ ਹੈ।

ਮੁੱਖ ਮੰਤਰੀ ਨੇ ਟਵੀਟ ਕਰਕੇ ਕਿਹਾ, ਚੰਡੀਗੜ੍ਹ ਅੰਤਰ ਰਾਸ਼ਟਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਜੀ ਦੇ ਨਾਮ ਤੇ ਰੱਖਣ ਲਈ ਪੰਜਾਬ-ਹਰਿਆਣਾ ਦੀ ਬਣੀ ਸਹਿਮਤੀ। ਅੱਜ ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਸ੍ਰੀ ਦੁਸ਼ੰਤ ਚੌਟਾਲਾ ਨਾਲ ਹੋਈ ਮੀਟਿੰਗ…” ਇਸ ਸਬੰਧੀ ਜਲਦੀ ਹੀ ਕੇਂਦਰ ਸਰਕਾਰ ਨੂੰ ਪੱਤਰ ਭੇਜ ਦਿੱਤਾ ਜਾਵੇਗਾ।

Leave a Reply

Your email address will not be published.