ਚੰਡੀਗੜ੍ਹ ਏਅਰਪੋਰਟ ’ਤੇ ਪਹੁੰਚੇ ਅਰਵਿੰਦ ਕੇਜਰੀਵਾਲ
By
Posted on

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਪਹੁੰਚ ਚੁੱਕੇ ਹਨ। ਉਹ ਚੰਡੀਗੜ੍ਹ ਏਅਰਪੋਰਟ ’ਤੇ ਪਹੁੰਚੇ ਹਨ। ਉਹਨਾਂ ਦਾ ਸਵਾਗਤ ਕਰਨ ਲਈ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਚੰਡੀਗੜ੍ਹ ਏਅਰਪੋਰਟ ’ਤੇ ਪਹੁੰਚੇ ਹਨ।

ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੇਜਰੀਵਾਲ ਅੱਜ ਇੱਥੇ ਪਹੁੰਚੇ ਹਨ। ਪੰਜਾਬ ਦੇ ਕਈ ਸੀਨੀਅਰ ਆਪ ਆਗੂਆਂ ਵੱਲੋਂ ਕੇਜਰੀਵਾਲ ਦਾ ਚੰਡੀਗੜ੍ਹ ਆਉਣ ‘ਤੇ ਸੁਆਗਤ ਕੀਤਾ ਗਿਆ ਹੈ। ਉਹ ਇੱਥੇ ਗੈਸਟ ਹਾਊਸ ਵਿਖੇ ਮੀਟਿੰਗ ਕਰਨਗੇ। ਕੇਜਰੀਵਾਲ ਵੱਲੋਂ ਦੁਪਹਿਰ 1 ਵਜੇ ਸੰਬੋਧਨ ਕੀਤਾ ਜਾਵੇਗਾ। ਇਸ ਤੋਂ ਬਾਅਦ ਉਹ ਆਪ ਆਗੂਆਂ ਨਾਲ ਬੈਠਕ ਕਰਨਗੇ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਿਚਾਰ-ਚਰਚਾ ਕੀਤੀ ਜਾਵੇਗੀ।
