ਚੰਡੀਗੜ੍ਹ ’ਚ ਦੇਰ ਰਾਤ ਸ਼ਰਾਰਤੀ ਅਨਸਰਾਂ ਨੇ ਦੁਸਹਿਰੇ ਤੋਂ ਪਹਿਲਾਂ ਹੀ ਮੇਘਨਾਥ ਦਾ ਸਾੜਿਆ ਪੁਤਲਾ

 ਚੰਡੀਗੜ੍ਹ ’ਚ ਦੇਰ ਰਾਤ ਸ਼ਰਾਰਤੀ ਅਨਸਰਾਂ ਨੇ ਦੁਸਹਿਰੇ ਤੋਂ ਪਹਿਲਾਂ ਹੀ ਮੇਘਨਾਥ ਦਾ ਸਾੜਿਆ ਪੁਤਲਾ

ਚੰਡੀਗੜ੍ਹ ਦੇ ਸੈਕਟਰ 46 ‘ਚ ਦੇਰ ਰਾਤ ਸ਼ਰਾਰਤੀ ਅਨਸਰਾਂ ਨੇ ਮੇਘਨਾਥ ਦੇ ਪੁਤਲੇ ਨੂੰ ਅੱਗ ਲਗਾ ਦਿੱਤੀ। ਰਾਵਣ ਅਤੇ ਕੁੰਭਕਰਨ ਦੇ ਪੁਤਲੇ ਸੁਰੱਖਿਅਤ ਹਨ। ਇਹ ਕਾਰਾ ਕਰਨ ਵਾਲੇ ਸ਼ਰਾਰਤੀ ਅਨਸਰਾਂ ਦੀ ਖੋਜ ਜਾਰੀ ਹੈ। ਚੰਡੀਗੜ੍ਹ ਦੇ ਸੈਕਟਰ 46 ਵਿੱਚ ਸਭ ਤੋਂ ਉੱਚਾ 92 ਫੁੱਟ ਪੁਤਲਾ ਬਣਾਇਆ ਗਿਆ ਹੈ। ਉੱਥੇ ਹੀ ਡੇਰਾਬੱਸੀ ਤੋਂ ਵੀ ਇੱਕ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ।

PunjabKesari

ਇੱਥੇ ਦੁਸਹਿਰਾ ਗਰਾਊਂਡ ਵਿਖੇ ਦੁਸਹਿਰੇ ਲਈ ਰੱਖੇ ਗਏ ਰਾਵਣ, ਕੁੰਭਕਰਨ ਅਤ ਮੇਘਨਾਥ ਦੇ ਪੁਤਲਿਆਂ ਨੂੰ ਅੱਗ ਲਾਉਣ ਦੀ ਕੋਸ਼ਿਸ਼ ਕੀਤੀ ਗਈ ਹੈ, ਜਿਸ ਤੋਂ ਬਾਅਦ ਕਮੇਟੀ ਮੈਂਬਰਾਂ ਵੱਲੋਂ ਪੁਲਸ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਮਿਲੀ ਜਾਣਕਾਰੀ ਮੁਤਾਬਕ ਅੱਜ ਦੁਸਹਿਰਾ ਮਨਾਉਣ ਲਈ ਸ੍ਰੀ ਰਾਮਲੀਲਾ ਦੁਸਹਿਰਾ ਮੰਡਲ ਕਮੇਟੀ ਵੱਲੋਂ ਦੁਸਹਿਰਾ ਗਰਾਊਂਡ ‘ਚ ਬੀਤੀ ਰਾਤ ਰਾਵਣ, ਕੁੰਭਕਰਨ ਅਤੇ ਮੇਘਨਾਥ ਦੇ ਪੁਤਲੇ ਰੱਖੇ ਗਏ ਸਨ।

ਬੀਤੀ ਰਾਤ ਸ਼ਰਾਰਤੀ ਅਨਸਰਾਂ ਵੱਲੋਂ ਮੇਘਨਾਥ ਦੇ ਪੁਤਲੇ ਨੂੰ ਅੱਗ ਲਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਜੋ ਮਾਹੌਲ ਖ਼ਰਾਬ ਕੀਤਾ ਜਾ ਸਕੇ। ਇਸ ਘਟਨਾ ਨੂੰ ਲੈ ਕੇ ਕਮੇਟੀ ਮੈਂਬਰਾਂ ‘ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਕਮੇਟੀ ਮੈਂਬਰਾਂ ਵੱਲੋਂ ਪੁਲਸ ਪ੍ਰਸ਼ਾਸਨ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।

ਉਨ੍ਹਾਂ ਦਾ ਕਹਿਣਾ ਹੈ ਕਿ ਐੱਸ. ਐੱਚ. ਓ. ਨੂੰ ਉਨ੍ਹਾਂ ਨੇ ਕਈ ਵਾਰ ਅਪੀਲ ਕੀਤੀ ਕਿ ਇੱਥੇ 2 ਮੁਲਾਜ਼ਮਾਂ ਦੀ ਡਿਊਟੀ ਲਾਈ ਜਾਵੇ ਪਰ ਉਨ੍ਹਾਂ ਦੀ ਗੱਲ ਨਹੀਂ ਸੁਣੀ ਗਈ। ਉਨ੍ਹਾਂ ਕਿਹਾ ਕਿ ਸ਼ਰਾਰਤੀ ਅਨਸਰਾਂ ਵੱਲੋਂ ਜਿੱਥੇ ਪੁਤਲਿਆਂ ਨੂੰ ਸਾੜਨ ਦੀ ਕੋਸ਼ਿਸ਼ ਕੀਤੀ ਗਈ, ਉੱਥੇ ਹੀ ਸਟੇਜ ‘ਤੇ ਵੀ ਪੱਥਰ ਮਾਰੇ ਗਏ। ਕਮੇਟੀ ਮੈਂਬਰਾਂ ਨੇ ਦੋਸ਼ ਲਾਇਆ ਕਿ ਪ੍ਰਸ਼ਾਸਨ ਵੀ ਅਜਿਹੇ ਸ਼ਰਾਰਤੀ ਅਨਸਰਾਂ ਨਾਲ ਮਿਲਿਆ ਹੋਇਆ ਹੈ।

Leave a Reply

Your email address will not be published.