ਚੰਡੀਗੜ੍ਹ ’ਚ ਸਿੱਖ ਜੱਥੇਬੰਦੀਆਂ ਨੇ ਲਾਇਆ ਪੱਕਾ ਮੋਰਚਾ, ਪੁਲਿਸ ਨੇ ਰੋਕਣ ਲਈ ਬੈਰੀਕੇਡ

 ਚੰਡੀਗੜ੍ਹ ’ਚ ਸਿੱਖ ਜੱਥੇਬੰਦੀਆਂ ਨੇ ਲਾਇਆ ਪੱਕਾ ਮੋਰਚਾ, ਪੁਲਿਸ ਨੇ ਰੋਕਣ ਲਈ ਬੈਰੀਕੇਡ

ਸਿੱਖ ਜੱਥੇਬੰਦੀਆਂ ਵੱਲੋਂ ਅੱਜ ਬੰਦੀ ਸਿੰਘਾਂ ਦੀ ਰਿਹਾਈ ਲਈ ਚੰਡੀਗੜ੍ਹ ਵੱਲ ਮਾਰਚ ਕੀਤਾ ਗਿਆ ਹੈ। ਜੱਥੇਬੰਦੀਆਂ ਵੱਲੋਂ ਮੋਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ਵਾਈਪੀਐੱਸ ਚੌਂਕ ‘ਤੇ ਪੁਲਿਸ ਨੇ ਬੈਰੀਕੇਡ ਲਾ ਕੇ ਉਨ੍ਹਾਂ ਨੂੰ ਰੋਕ ਲਿਆ। ਇੱਥੇ ਹੀ ਸਿੱਖ ਜੱਥੇਬੰਦੀਆਂ ਵੱਲੋਂ ਪੱਕਾ ਮੋਰਚਾ ਲਾ ਦਿੱਤਾ ਗਿਆ।

ਮੋਰਚੇ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਉਹ ਕਿਸੇ ਨਾਲ ਵੀ ਗੱਲ ਕਰਨ ਨਹੀਂ ਜਾਣਗੇ ਅਤੇ ਜੇਕਰ ਕਿਸੇ ਨੇ ਉਨ੍ਹਾਂ ਨਾਲ ਗੱਲ ਕਰਨੀ ਹੈ ਅਤੇ ਉਹ ਮੋਰਚੇ ‘ਚ ਪਹੁੰਚ ਕੇ ਗੱਲ ਕਰੇ। ਇਸ ਮਾਰਚ ਦੇ ਮੱਦੇਨਜ਼ਰ ਵੱਡੀ ਗਿਣਤੀ ‘ਚ ਪੰਜਾਬ ਦੀ ਮੋਹਾਲੀ ਪੁਲਿਸ ਅਤੇ ਚੰਡੀਗੜ੍ਹ ਪੁਲਿਸ ਦੀ ਫੋਰਸ ਤਾਇਨਾਤ ਕੀਤੀ ਗਈ ਹੈ।

ਪ੍ਰਦਰਸ਼ਨਕਾਰੀਆਂ ਵੱਲੋਂ ਪੱਕੇ ਟੈਂਟ ਲਾਏ ਜਾ ਰਹੇ ਹਨ ਅਤੇ ਲੰਗਰ ਬਣਨੇ ਸ਼ੁਰੂ ਹੋ ਗਏ ਹਨ। ਦੱਸ ਦਈਏ ਕਿ ਬੰਦੀ ਸਿੱਖਾਂ ਦੀ ਰਿਹਾਈ ਅਤੇ ਬਹਿਬਲ ਕਲਾਂ ਮਾਮਲੇ ‘ਚ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਇਨਸਾਫ਼ ਦੇਣ ਦੀ ਮੰਗ ਕਰਦੇ ਹੋਏ ਇਨਸਾਫ਼ ਮੋਰਚੇ ਨੇ 7 ਜਨਵਰੀ ਤੋਂ ਪੱਕਾ ਮੋਰਚਾ ਲਾਉਣ ਦਾ ਐਲਾਨ ਕੀਤਾ ਸੀ।

 

Leave a Reply

Your email address will not be published. Required fields are marked *