ਚੰਡੀਗੜ੍ਹ ’ਚ ਹਰਿਆਣਾ ਦੀ ਵਿਧਾਨ ਸਭਾ ‘ਤੇ ਮਜੀਠੀਆ ਦੀ ਰਾਜਪਾਲ ਨੂੰ ਅਪੀਲ, ਜ਼ਮੀਨ ਦੇਣ ਦੀ ਤਜਵੀਜ਼ ਨਾਮਨਜ਼ੂਰ ਕਰੋ

 ਚੰਡੀਗੜ੍ਹ ’ਚ ਹਰਿਆਣਾ ਦੀ ਵਿਧਾਨ ਸਭਾ ‘ਤੇ ਮਜੀਠੀਆ ਦੀ ਰਾਜਪਾਲ ਨੂੰ ਅਪੀਲ, ਜ਼ਮੀਨ ਦੇਣ ਦੀ ਤਜਵੀਜ਼ ਨਾਮਨਜ਼ੂਰ ਕਰੋ

ਪੰਜਾਬ ਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਦੀ ਵੱਖਰੀ ਇਮਾਰਤ ਬਣਾਉਣ ਲਈ ਜ਼ਮੀਨ ਦੇਣ ਦਾ ਮੁੱਦਾ ਤੁਲ ਫੜ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਕਿ ਉਹ ਹਰਿਆਣਾ ਸਰਕਾਰ ਨੂੰ ਯੂਟੀ ਵਿੱਚ ਵੱਖਰੀ ਵਿਧਾਨ ਸਭਾ ਸਥਾਪਤ ਕਰਨ ਵਾਸਤੇ ਜ਼ਮੀਨ ਦੇਣ ਦੀ ਤਜਵੀਜ਼ ਨੂੰ ਨਾਮਨਜ਼ੂਰ ਕਰ ਦੇਣ।

Manohar Lal Khattar - Wikipedia

ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਚੰਡੀਗੜ੍ਹ ਪੰਜਾਬ ਦਾ ਹਿੱਸਾ ਹੈ ਤੇ ਹਰਿਆਣਾ ਸਰਕਾਰ ਬਿਨਾਂ ਪਿੱਤਰੀ ਰਾਜ ਦੀ ਰਜ਼ਾਮੰਦੀ ਦੇ ਜ਼ਮੀਨ ਦੀ ਮੰਗ ਨਹੀਂ ਕਰ ਸਕਦੀ। ਉਹਨਾਂ ਅੱਗੇ ਬੋਲਦਿਆਂ ਕਿਹਾ ਕਿ, “ਹਰਿਆਣਾ ਸਰਕਾਰ ਦੀ ਬੇਨਤੀ ਪੰਜਾਬ ਪੁਨਰਗਠਨ ਐਕਟ 1966, ਰਾਜੀਵ ਲੌਂਗੋਵਾਲ ਸਮਝੌਤੇ ਤੇ ਸੰਘੀ ਢਾਂਚੇ ਦੀ ਭਾਵਨਾ ਦੇ ਉਲਟ ਹੈ।

ਇਸ ਬੇਨਤੀ ਤੇ ਇੱਕ ਪਾਸੜ ਫ਼ੈਸਲਾ ਪੰਜਾਬ ਨਾਲ ਵਿਤਕਰਾ ਹੋਵੇਗਾ।” ਮਜੀਠੀਆ ਨੇ ਕਿਹਾ ਕਿ, “ਚੰਡੀਗੜ੍ਹ ਦੀ ਸਥਾਪਨਾ ਖਰੜ ਤਹਿਸੀਲ ਦੇ 22 ਪੰਜਾਬੀ ਬੋਲਦੇ ਪਿੰਡਾਂ ਦਾ ਉਜਾੜ ਕਰ ਕੇ ਕੀਤੀ ਗਈ ਸੀ। ਇਸ ਸਬੰਧੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਚੰਡੀਗੜ੍ਹ ਤੇ ਪੰਜਾਬ ਦਾ ਹਿੱਸਾ ਹੈ, ਇਸ ਲਈ ਇੱਥੋਂ ਦੀ ਜ਼ਮੀਨ ਕਿਸੇ ਹੋਰ ਨੂੰ ਤਬਦੀਲ ਕਰਨ ਦਾ ਹੱਕ ਕਿਸੇ ਕੋਲ ਨਹੀਂ।”

ਹਰਿਆਣਾ ਸਰਕਾਰ ਆਪਣੀ ਵਿਧਾਨ ਸਭਾ ਪੰਚਕੂਲਾ ਵਿੱਚ ਬਣਾ ਸਕਦੀ ਹੈ। ਦੱਸ ਦਈਏ ਕਿ ਹਰਿਆਣਾ ਸਰਕਾਰ ਚੰਡੀਗੜ੍ਹ ਵਿੱਚ ਵੱਖਰੀ ਵਿਧਾਨ ਸਭਾ ਬਣਾਉਣ ਲਈ ਰੇਲਵੇ ਸਟੇਸ਼ਨ ਨਾਲ ਲਗਦੀ ਜ਼ਮੀਨ ਤੇ ਅੱਖ ਰੱਖੀ ਬੈਠਾ ਹੈ। ਇਸ ਜ਼ਮੀਨ ਦਾ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦੌਰਾ ਕੀਤਾ ਸੀ।

Leave a Reply

Your email address will not be published.