ਚੰਡੀਗੜ੍ਹ ’ਚ ਹੋਇਆ ਹਨੇਰਾ, ਪੰਜਾਬ ਦੇ ਬਿਜਲੀ ਮੁਲਾਜ਼ਮਾਂ ਨੇ ਵੀ ਮਦਦ ਕਰਨ ਤੋਂ ਕੀਤਾ ਇਨਕਾਰ
By
Posted on

ਚੰਡੀਗੜ੍ਹ ਵਿੱਚ ਮੁਲਾਜ਼ਮਾਂ ਦੇ ਹੜਤਾਲ ਤੇ ਜਾਣ ਕਾਰਨ ਚੰਡੀਗੜ੍ਹ ਵਿੱਚ ਬਿਜਲੀ ਸੰਕਟ ਪੈਦਾ ਹੋ ਗਿਆ ਹੈ। ਚੰਡੀਗੜ੍ਹ ਵਿੱਚ ਬਿਜਲੀ ਬਹਾਲ ਕਰਨ ਤੋਂ ਪੰਜਾਬ ਦੇ ਮੁਲਾਜ਼ਮਾਂ ਨੇ ਵੀ ਇਨਕਾਰ ਕਰ ਦਿੱਤਾ ਹੈ। ਹੁਣ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਹੋਰ ਰਾਜਾਂ ਨੂੰ ਮਦਦ ਦੀ ਬੇਨਤੀ ਕੀਤੀ ਗਈ ਹੈ। ਦੱਸ ਦਈਏ ਕਿ ਚੰਡੀਗੜ੍ਹ ਦੇ ਬਿਜਲੀ ਵਿਭਾਗ ਦੇ ਨਿੱਜੀਕਰਨ ਖਿਲਾਫ਼ ਬਿਜਲੀ ਕਾਮਿਆਂ ਨੇ ਤਿੰਨ ਦਿਨ ਦੀ ਹੜਤਾਲ ਕਰ ਦਿੱਤੀ ਹੈ।

ਬਿਜਲੀ ਕਾਮਿਆਂ ਦੀ ਹੜਤਾਲ ਸ਼ੁਰੂ ਹੁੰਦਿਆਂ ਹੀ ਸ਼ਹਿਰ ਦੇ ਦੋ ਦਰਜਨ ਦੇ ਕਰੀਬ ਸੈਕਟਰਾਂ ਵਿੱਚ ਬੱਤੀ ਗੁੱਲ ਹੈ। ਇਹਨਾਂ ਸੈਕਟਰਾਂ ਵਿੱਚ ਬਿਜਲੀ ਨਾ ਹੋਣ ਕਰਕੇ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਸ਼ਹਿਰ ਦੇ ਵੱਖ-ਵੱਖ ਚੌਕਾਂ ਵਿੱਚ ਟ੍ਰੈਫਿਕ ਲਾਈਟਾਂ ਵੀ ਬੰਦ ਹਨ, ਜਿਸ ਕਰਕੇ ਸ਼ਹਿਰ ਚੰਡੀਗੜ੍ਹ ਵਿੱਚ ਵੀ ਟ੍ਰੈਫਿਕ ਵਿਵਸਥਾ ਵਿਗੜ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਿਜਲੀ ਕਾਮਿਆਂ ਦੀ ਹੜਤਾਲ 22 ਫਰਵਰੀ ਰਾਤ 12 ਵਜੇ ਸ਼ੁਰੂ ਹੋ ਗਈ ਸੀ।
