News

ਚੰਡੀਗੜ੍ਹ ਤੋਂ ਪੰਜਾਬ ਆਉਣ ਵਾਲੀਆਂ ਬੱਸਾਂ ਰਾਤ ਨੂੰ ਰਹਿਣਗੀਆਂ ਬੰਦ

ਪੰਜਾਬ ਦੇ ਨਾਲ-ਨਾਲ ਚੰਡੀਗੜ੍ਹ ਵਿੱਚ ਵੀ ਕੋਰੋਨਾ ਦੇ ਮਾਮਲੇ ਲਗਾਤਾਰ ਵਧ ਰਹੇ ਹਨ। ਯੂਕੇ ਸਟਰੇਨ ਦੇ ਖ਼ਤਰੇ ਨੂੰ ਦੇਖਦੇ ਹੋਏ ਚੰਡੀਗੜ੍ਹ ਟਰਾਂਸਪੋਰਟ ਅੰਡਰਟੇਕਿੰਗ ਨੇ ਚੰਡੀਗੜ੍ਹ ਤੋਂ ਪਟਿਆਲਾ, ਅੰਮ੍ਰਿਤਸਰ, ਲੁਧਿਆਣਾ ਅਤੇ ਪਠਾਨਕੋਟ ਵਿਚਕਾਰ ਰਾਤ ਨੂੰ ਚੱਲਣ ਵਾਲੀਆਂ ਬੱਸਾਂ ਬੰਦ ਕਰ ਦਿੱਤੀਆਂ ਗਈਆਂ ਹਨ।

Chandigarh Transport Undertaking to resume interstate buses from Sept 16 |  Hindustan Times

ਪੰਜਾਬ ਵਿੱਚ ਲਾਏ ਗਏ ਨਾਈਟ ਕਰਫਿਊ ਕਾਰਨ ਸੀਟੀਯੂ ਨੇ ਵੱਖ-ਵੱਖ ਜ਼ਿਲ੍ਹਿਆਂ ਲਈ ਰਾਤ ਦੀ ਬੱਸ ਸੇਵਾ ਨੂੰ ਵੀ ਬੰਦ ਕਰ ਦਿੱਤਾ ਹੈ। ਹੁਣ ਤੋਂ 10.30 ਵਜੇ ਤੋਂ ਬਾਅਦ ਚੰਡੀਗੜ੍ਹ ਤੋਂ ਸੀਟੀਯੂ ਦੀ ਕੋਈ ਵੀ ਬੱਸ ਪੰਜਾਬ ਦੇ ਕਿਸੇ ਵੀ ਜ਼ਿਲ੍ਹੇ ਵਿੱਚ ਨਹੀਂ ਜਾਵੇਗੀ। ਦਸ ਦਈਏ ਕਿ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਨੂੰ ਲੈ ਕੇ ਪੰਜਾਬ ਵਿੱਚ ਸਖਤਾਈ ਹੋਰ ਵਧਾ ਦਿੱਤੀ ਗਈ ਹੈ।

ਪੰਜਾਬ ਵਿੱਚ ਰਾਤ 9 ਵਜੇ ਤੋਂ ਸਵੇਰੇ 5 ਵਜੇ ਤਕ ਸੜਕਾਂ ਤੇ ਗੈਰ-ਜ਼ਰੂਰੀ ਆਵਾਜਾਈ ਬਿਲਕੁੱਲ ਬੰਦ ਕਰ ਦਿੱਤੀ ਗਈ ਹੈ। ਚੰਡੀਗੜ੍ਹ ਵਿੱਚ ਵੀ ਪ੍ਰਸ਼ਾਸਨ ਨੇ ਰਾਤ ਦਾ ਕਰਫਿਊ ਲਾ ਦਿੱਤਾ ਹੈ ਜਿਸ ਕਾਰਨ ਸੀਟੀਯੂ ਨੂੰ ਸਵਾਰੀਆਂ ਨਹੀਂ ਮਿਲ ਰਹੀਆਂ।

ਦਸ ਦਈਏ ਕਿ ਕੋਰੋਨਾ ਵਾਇਰਸ ਨੂੰ ਦੇਖਦੇ ਹੋਏ ਪੂਰੇ ਪੰਜਾਬ ਵਿੱਚ ਨਾਈਟ ਕਰਫਿਊ ਲਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਮਾਸਕ ਵੀ ਜ਼ਰੂਰੀ ਕਰ ਦਿੱਤਾ ਗਿਆ ਹੈ। ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਕੋਰੋਨਾ ਨੂੰ ਕੰਟਰੋਲ ਕਰਨ ਲਈ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ।

Click to comment

Leave a Reply

Your email address will not be published. Required fields are marked *

Most Popular

To Top