ਚੰਡੀਗੜ੍ਹ ਪਹੁੰਚੇ ਅਰਵਿੰਦ ਕੇਜਰੀਵਾਲ, ਪਟਿਆਲਾ ’ਚ ਕਰਨਗੇ ਸ਼ਾਂਤੀ ਮਾਰਚ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਚੰਡੀਗੜ੍ਹ ਏਅਰਪੋਰਟ ਤੇ ਪਹੁੰਚ ਚੁੱਕੇ ਹਨ। ਪੰਜਾਬ ਦੌਰੇ ‘ਤੇ ਆਏ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਚੰਨੀ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ, “ਉਨ੍ਹਾਂ ਨੂੰ ਬੱਸ ਚਲਾਉਣ ਦਵੋ , ਅਸੀਂ ਸਰਕਾਰ ਚਲਾ ਲਵਾਂਗੇ।
ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦੇ ਪ੍ਰਚਾਰ ਲਈ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਪਟਿਆਲਾ ਚ ਸ਼ਾਂਤੀ ਮਾਰਚ ਕਰਨਗੇ ਅਤੇ ਲੋਕਾਂ ਨੂੰ ਪਾਰਟੀ ਨੀਤੀਆਂ ਬਾਰੇ ਦੱਸਣਗੇ।
ਆਮ ਆਦਮੀ ਪਾਰਟੀ (Aam Aadmi Party) ਦੇ ਪੰਜਾਬ ਇੰਚਾਰਜ ਅਤੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ (Bhagwant Mann) ਨੇ ਜਾਣਕਾਰੀ ਦਿੱਤੀ ਸੀ ਕਿ ਕੇਜਰੀਵਾਲ 31 ਦਸੰਬਰ ਨੂੰ ਪਟਿਆਲਾ ਵਿੱਚ ਸ਼ਾਂਤੀ ਮਾਰਚ ਕਰਨਗੇ, ਜੋ ਕਿ ਪੰਜਾਬ ‘ਚ ਸ਼ਾਂਤੀ ਅਤੇ ਭਾਈਚਾਰਕ ਇਕਜੁਟਤਾ ਬਣਾਈ ਰੱਖਣ ਲਈ ਕੀਤਾ ਜਾਵੇਗਾ।
ਕੇਜਰੀਵਾਲ ਨੇ ਕਿਹਾ ਕਿ, ਉਹ ਚੰਡੀਗੜ੍ਹ ਦੇ ਲੋਕਾਂ ਦਾ ਧੰਨਵਾਦ ਕਰਨ ਲਈ ਆਏ ਹਨ। ਚੰਡੀਗੜ੍ਹ ਦੇ ਲੋਕਾਂ ਨੇ ਬਹੁਮਤ ਨਾਲ ਉਹਨਾਂ ਦੀ ਪਾਰਟੀ ਨੂੰ ਜਤਾਇਆ ਹੈ। ਜਿਵੇਂ ਦਿੱਲੀ ਵਿੱਚ ਸਾਡੀ ਸਰਕਾਰ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ ਉਸੇ ਤਰ੍ਹਾਂ ਚੰਡੀਗੜ੍ਹ ਵਿੱਚ ਵੀ ਮਿਲ ਕੇ ਸਾਰੇ ਕੰਮ ਵਧੀਆ ਤਰੀਕੇ ਨਾਲ ਕੀਤੇ ਜਾਣਗੇ। ਚੰਡੀਗੜ੍ਹ ਦਾ ਮੇਅਰ ਕਿਸ ਨੂੰ ਬਣਾਇਆ ਜਾਵੇਗਾ ਇਸ ਬਾਰੇ ਕੇਜਰੀਵਾਲ ਨੇ ਕਿਹਾ ਕਿ, ਸਮਾਂ ਆਉਣ ਤੇ ਉਸ ਦਾ ਐਲਾਨ ਵੀ ਕਰ ਦਿੱਤਾ ਜਾਵੇਗਾ।
