ਚੰਡੀਗੜ੍ਹ-ਮਨਾਲੀ ਨੈਸ਼ਨਲ ਹਾਈਵੇਅ ’ਤੇ ਗੰਭਰ ਪੁਲ ਨੇੜੇ ਵਾਪਰਿਆ ਭਿਆਨਕ ਹਾਦਸਾ

 ਚੰਡੀਗੜ੍ਹ-ਮਨਾਲੀ ਨੈਸ਼ਨਲ ਹਾਈਵੇਅ ’ਤੇ ਗੰਭਰ ਪੁਲ ਨੇੜੇ ਵਾਪਰਿਆ ਭਿਆਨਕ ਹਾਦਸਾ

ਚੰਡੀਗੜ੍ਹ-ਮਨਾਲੀ ਨੈਸ਼ਨਲ ਹਾਈਵੇਅ ਤੇ ਗੰਭਰ ਪੁਲ ਨੇੜੇ ਐਚਆਰਟੀਸੀ ਬੱਸ ਅਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ ਹੋਣ ਕਾਰਨ ਵੱਡਾ ਹਾਦਸਾ ਵਾਪਰਿਆ ਹੈ। ਇਸ ਟੱਕਰ ਕਾਰਨ ਕੁਝ ਯਾਤਰੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮਿਲੀ ਹੈ ਕਿ ਐਚਆਰਟੀਸੀ ਬੱਸ ਦਿੱਲੀ ਤੋਂ ਮਨਾਲੀ ਜਾ ਰਹੀ ਸੀ।

ਬਿਲਾਸਪੁਰ ਦੇ ਜਾਮਲੀ ਅਤੇ ਗੰਭਰ ਪੁਲ ਨੇੜੇ ਬੱਸ ਅਤੇ ਟਰੱਕ ਦੀ ਜ਼ਬਰਦਸਤ ਟੱਕਰ ਹੋ ਗਈ। ਜ਼ਖ਼ਮੀਆਂ ਨੂੰ ਇਲਾਜ ਲਈ ਨਜ਼ਦੀਕ ਦੇ ਹਸਪਤਾਲ ਭੇਜਿਆ ਜਾ ਰਿਹਾ ਹੈ। ਹਾਦਸੇ ਤੋਂ ਬਾਅਦ ਕੌਮੀ ਮਾਰਗ ਤੇ ਲੰਮਾ ਜਾਮ ਲੱਗ ਗਿਆ। ਪੁਲਿਸ ਮੌਕੇ ਤੇ ਪਹੁੰਚ ਕੇ ਅਗਲੇਰੀ ਕਾਰਵਾਈ ਕਰ ਰਹੀ ਹੈ।

Leave a Reply

Your email address will not be published.