ਚੰਡੀਗੜ੍ਹ ਯੂਨੀਵਰਸਿਟੀ ’ਚ ਕੁੜੀਆਂ ਅਤੇ ਮੁੰਡਿਆਂ ਨੇ ਕੀਤਾ ਪ੍ਰਦਰਸ਼ਨ, ਯੂਨੀਵਰਸਿਟੀ ਦੋ ਦਿਨਾਂ ਲਈ ਬੰਦ   

 ਚੰਡੀਗੜ੍ਹ ਯੂਨੀਵਰਸਿਟੀ ’ਚ ਕੁੜੀਆਂ ਅਤੇ ਮੁੰਡਿਆਂ ਨੇ ਕੀਤਾ ਪ੍ਰਦਰਸ਼ਨ, ਯੂਨੀਵਰਸਿਟੀ ਦੋ ਦਿਨਾਂ ਲਈ ਬੰਦ   

 

ਚੰਡੀਗੜ੍ਹ ਯੂਨੀਵਰਸਿਟੀ ਦਾ ਮਾਮਲਾ ਲਗਾਤਾਰ ਗਰਮਾਇਆ ਹੋਇਆ ਹੈ। ਕੁਝ ਤਸਵੀਰਾਂ ਅਤੇ ਵੀਡੀਓਜ਼ ਸਾਹਮਣੇ ਆਈਆਂ ਹਨ ਜਿਹਨਾਂ ਵਿੱਚ ਵੇਖਿਆ ਜਾ ਸਕਦਾ ਹੈ ਕਿ ਕੁੜੀਆਂ ਨੂੰ ਹੋਸਟਲ ਦੇ ਵਿੱਚ ਹੀ ਬੰਦ ਕੀਤਾ ਗਿਆ ਹੈ। ਉੱਧਰ ਮੁੰਡਿਆਂ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕੁੜੀਆਂ ਗੇਟ ਟੱਪ ਕੇ ਬਾਹਰ ਜਾਣ ਦੀ ਕੋਸ਼ਿਸ਼ ਕਰ ਰਹੀਆਂ ਹਨ ਅਤੇ ਵੱਡੀ ਗਿਣਤੀ ਵਿੱਚ ਕੁੜੀਆਂ ਅਤੇ ਮੁੰਡੇ ਪ੍ਰਦਰਸ਼ਨ ਕਰ ਰਹੇ ਹਨ।

ਮੁੰਡਿਆਂ ਅਤੇ ਕੁੜੀਆਂ ਨੇ ਕਾਲੇ ਕੱਪੜੇ ਪਾ ਕੇ ਇਸ ਦਾ ਵਿਰੋਧ ਕੀਤਾ ਗਿਆ ਹੈ। ਦੱਸ ਦਈਏ ਕਿ ਮੋਹਾਲੀ ਸਥਿਤ ਇਕ ਨਿੱਜੀ ਯੂਨੀਵਰਸੀਟੀ ਦੀ ਇਤਰਾਜ਼ਯੋਗ ਵੀਡੀਓ ਲੀਕ ਹੋਣ ਦੇ ਮਾਮਲੇ ਤੋਂ ਬਾਅਦ ਉਕਤ ਯੂਨੀਵਰਿਸਟੀ ਨੂੰ ਦੋ ਦਿਨਾਂ ਲਈ ਬੰਦ ਕਰ ਦਿੱਤਾ ਗਿਆ ਹੈ। ਇਹ ਫੈਸਲਾ ਯੂਨੀਵਰਸਿਟੀ ਪ੍ਰਸ਼ਾਸਨ ਵਲੋਂ ਲਿਆ ਗਿਆ ਹੈ। ਇਹ ਵੀ ਆਖਿਆ ਹੈ ਕਿ ਇਸ ਦੌਰਾਨ ਅਕਾਦਮਿਕ ਅਤੇ ਗੈਰ-ਅਕਾਦਮਿਕ ਵਿਭਾਗਾਂ ਦੇ ਸਾਰੇ ਫੈਕਲਟੀ/ਸਟਾਫ ਮੈਂਬਰ ਆਪਣੇ-ਆਪਣੇ ਵਿਭਾਗਾਂ ਵਿਚ ਆਮ ਵਾਂਗ ਰਿਪੋਰਟ ਕਰਨਗੇ।

ਹੋਰ ਜ਼ਰੂਰੀ ਸੇਵਾਵਾਂ ਨੂੰ ਵੀ ਆਮ ਵਾਂਗ ਬਰਕਰਾਰ ਰੱਖਿਆ ਜਾਵੇਗਾ। ਉਧਰ ਇਸ ਘਟਨਾ ਵਿਚ ਢਿੱਲੀ ਕਾਰਗੁਜ਼ਾਰੀ ਦੇ ਦੋਸ਼ ਵਿਚ ਵਿਦਿਆਰਥੀਆਂ ਵਲੋਂ ਫਿਰ ਤੋਂ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਗਿਆ ਹੈ। ਵਿਦਿਆਰਥੀਆਂ ਦੇ ਦੋਸ਼ ਹੈ ਕਿ ਇਸ ਮਾਮਲੇ ਵਿਚ ਸਖ਼ਤ ਕਾਰਵਾਈ ਕਰਨ ਦੀ ਬਜਾਏ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਵੱਡੀ ਗਿਣਤੀ ਵਿਚ ਵਿਦਿਆਰਥੀਆਂ ਕੈਂਪਸ ਵਿਚ ਇਕੱਠੇ ਹੋ ਕੇ ਪ੍ਰਦਰਸ਼ਨ ਕਰ ਰਹੇ ਹਨ। ਇਹ ਵੀ ਦੱਸਣਯੋਗ ਹੈ ਕਿ ਯੂਨੀਵਰਸਿਟੀ ’ਚ 60 ਕੁੜੀਆਂ ਦੀਆਂ ਇਤਰਾਜ਼ਯੋਗ ਵੀਡੀਓ ਵਾਇਰਲ ਹੋਣ ਦੇ ਮਾਮਲੇ ਸਬੰਧੀ ਯੂਨੀਵਰਸਿਟੀ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ।

ਯੂਨੀਵਰਸਿਟੀ ਦੇ ਪ੍ਰੋ. ਚਾਂਸਲਰ ਡਾ. ਆਰ. ਐੱਸ. ਬਾਵਾ ਨੇ ਕਿਹਾ ਹੈ ਕਿ 60 ਕੁੜੀਆਂ ਦੀ ਇਤਰਾਜ਼ਯੋਗ ਵੀਡੀਓ ਵਾਇਰਲ ਦਾ ਮਾਮਲਾ ਪੂਰੀ ਤਰ੍ਹਾਂ ਝੂਠਾ ਅਤੇ ਨਿਰਆਧਾਰ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਦਿਆਰਥਣ ਦਾ ਕੋਈ ਵੀਡੀਓ ਇਤਰਾਜ਼ਯੋਗ ਨਹੀਂ ਮਿਲਿਆ।

Leave a Reply

Your email address will not be published.