ਚੰਡੀਗੜ੍ਹ ਯੂਨੀਵਰਸਿਟੀ ਦੇ ਮਾਮਲੇ ਨੂੰ ਲੈ ਕੇ ਮਹਿਲਾ ਅਧਿਕਾਰੀਆਂ ਦੀ ਬਣਾਈ ਗਈ SIT

 ਚੰਡੀਗੜ੍ਹ ਯੂਨੀਵਰਸਿਟੀ ਦੇ ਮਾਮਲੇ ਨੂੰ ਲੈ ਕੇ ਮਹਿਲਾ ਅਧਿਕਾਰੀਆਂ ਦੀ ਬਣਾਈ ਗਈ SIT

ਚੰਡੀਗੜ੍ਹ ਯੂਨੀਵਰਸਿਟੀ ਦੇ ਮਾਮਲੇ ਸਬੰਧੀ ਐਮਐਮਸੀ ਸਕੈਂਡਲ ਦੀ ਜਾਂਚ ਲਈ ਮਹਿਲਾ ਅਧਿਕਾਰੀਆਂ ਦੀ ਇੱਕ ਐਸਆਈਟੀ ਗਠਿਤ ਕੀਤੀ ਗਈ ਹੈ। ਇਸ ਮਾਮਲੇ ਨਾਲ ਸਬੰਧਿਤ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿੱਚ ਐਮਐਸਐਸ ਬਣਾਉਣ ਵਾਲੀ ਕੁੜੀ ਤੋਂ ਇਲਾਵਾ ਦੋ ਨੌਜਵਾਨ ਵੀ ਸ਼ਾਮਲ ਹਨ।

Baseless': Chandigarh University claims accused shared her video with  friend | Latest News India - Hindustan Times

ਦੱਸ ਦਈਏ ਕਿ ਯੂਨੀਵਰਸਿਟੀ ਤੋਂ ਇੱਕ ਵਿਦਿਆਰਥਣ ਵੱਲੋਂ ਵਿਦਿਆਰਥਣਾਂ ਦੀ ਇਤਰਾਜ਼ਯੋਗ ਵੀਡੀਓ ਬਣਾਉਣ ਦਾ ਮਾਮਲੇ ਸਾਹਮਣੇ ਆਇਆ ਸੀ। ਹਾਲਾਂਕਿ ਐਸਐਸਪੀ ਨੇ ਦਾਅਵਾ ਕੀਤਾ ਕਿ ਜਾਂਚ ਵਿੱਚ ਸਿਰਫ਼ ਇੱਕ ਵੀਡੀਓ ਸਾਹਮਣੇ ਆਈਆਂ ਹਨ ਜੋ ਮੁਲਜ਼ਮ ਕੁੜੀਆਂ ਦੀਆਂ ਹਨ।

ਯੂਨੀਵਰਸਿਟੀ ਅਧਿਕਾਰੀਆਂ ਨੇ ਉਹਨਾਂ ਨੂੰ ਰਿਪੋਰਟਾਂ ਨੂੰ ਝੂਠੀਆਂ ਅਤੇ ਬੇਬੁਨਿਆਦ ਕਰਾਰ ਦਿੱਤਾ, ਜਿਸ ਵਿੱਚ ਦਾਅਵਾ ਕੀਤਾ ਗਿਆ ਕਿ ਯੂਨੀਵਰਸਿਟੀ ਦੇ ਹੋਸਟਲ ਵਿੱਚ ਕਈ ਵਿਦਿਆਰਥਣਾਂ ਦੀਆਂ ਵੀਡੀਓਜ਼ ਬਣਾਈਆਂ ਅਤੇ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਗਈਆਂ ਸਨ ਅਤੇ ਕਈ ਵਿਦਿਆਰਥਣਾਂ ਨੇ ਇਸ ਘਟਨਾ ਤੋਂ ਬਾਅਦ ਸ਼ਿਕਾਇਤ ਕੀਤੀ ਹੈ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ ਸੀ।

ਅਧਿਕਾਰੀਆਂ ਨੇ ਦੱਸਿਆ ਕਿ ਆਈਪੀਸੀ ਦੀ ਧਾਰਾ 354ਸੀ ਅਤੇ ਸੂਚਨਾ ਤਕਨਾਲੋਜੀ ਐਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਜਾਰੀ ਹੈ। ਇਸ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਨੇ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਹਨ ਅਤੇ ਕਿਹਾ ਹੈ ਕਿ ਦੋਸ਼ੀ ਪਾਏ ਜਾਣ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published.