ਚੰਡੀਗੜ੍ਹ ਯੂਨੀਵਰਸਿਟੀ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਮਾਨ ਨੇ ਉੱਚ ਪੱਧਰੀ ਜਾਂਚ ਦੇ ਦਿੱਤੇ ਹੁਕਮ

 ਚੰਡੀਗੜ੍ਹ ਯੂਨੀਵਰਸਿਟੀ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਮਾਨ ਨੇ ਉੱਚ ਪੱਧਰੀ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਨਾਲ ਵਾਪਰੀ ਮੰਦਭਾਗੀ ਘਟਨਾ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਤੀਕਿਰਿਆ ਦਿੱਤੀ ਹੈ। ਉਹਨਾਂ ਨੇ ਲੋਕਾਂ ਨੂੰ ਅਫ਼ਵਾਹਾਂ ਤੇ ਧਿਆਨ ਨਾ ਦੇਣ ਦੀ ਅਪੀਲ ਕੀਤੀ ਹੈ। ਉਹਨਾਂ ਟਵੀਟ ਕੀਤਾ ਕਿ ਉਹ ਸਥਾਨਕ ਪ੍ਰਸ਼ਾਸਨ ਦੇ ਸੰਪਰਕ ਵਿੱਚ ਹਨ। ਉਹਨਾਂ ਟਵੀਟ ਕਰਦਿਆਂ ਕਿਹਾ ਕਿ, ਚੰਡੀਗੜ੍ਹ ਯੂਨੀਵਰਸਿਟੀ ਦੀ ਮੰਦਭਾਗੀ ਘਟਨਾ ਬਾਰੇ ਸੁਣ ਕੇ ਬਹੁਤ ਦੁੱਖ ਲੱਗਿਆ ਹੈ। ਸਾਡੀਆਂ ਧੀਆਂ ਸਾਡੀ ਇੱਜ਼ਤ ਹਨ ਅਤੇ ਜੋ ਵੀ ਦੋਸ਼ੀ ਪਾਇਆ ਗਿਆ ਉਸ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਮੈਂ ਪ੍ਰਸ਼ਾਸਨ ਦੇ ਸੰਪਰਕ ਵਿੱਚ ਹਾਂ ਅਤੇ ਸਾਰਿਆਂ ਨੂੰ ਅਫ਼ਵਾਹਾਂ ਤੋਂ ਬਚਣ ਦੀ ਅਪੀਲ ਕਰਦਾ ਹਾਂ।” ਇਸ ਦੇ ਨਾਲ ਹੀ ਹੋਰ ਵੀ ਕਈ ਲੀਡਰਾਂ ਨੇ ਇਸ ਮਾਮਲੇ ਦੀ ਨਿੰਦਾ ਕੀਤੀ ਹੈ। ਇਸ ਮਾਮਲੇ ਨੂੰ ਲੈ ਕੇ ਬਠਿੰਡਾ ਤੋਂ ਲੋਕ ਸਭਾ ਮੈਂਬਰ ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀ ਟਵੀਟ ਕਰਦਿਆਂ ਕਿਹਾ ਕਿ ਉਹ ਮੁੱਖ ਮੰਤਰੀ ਨੂੰ ਅਪੀਲ ਕਰਦੇ ਹਨ ਕਿ ਸੋਸ਼ਲ ਮੀਡੀਆ ਤੋਂ ਛੇਤੀ ਇਹ ਵੀਡਿਓ ਹਟਵਾਈਆਂ ਜਾਣ ਤੇ ਦੋਸ਼ੀਆਂ ਦੇ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।

ਇਸ ਦੇ ਨਾਲ ਹੀ ਉਨ੍ਹਾਂ ਯੂਨੀਵਰਸਿਟੀ ਪ੍ਰਸ਼ਾਸਨ ਬਾਬਤ ਕਿਹਾ ਕਿ ਉਹ ਤੱਥਾਂ ਨੂੰ ਦਬਾਉਣ ਦੀ ਕੋਸ਼ਿਸ਼ ਨਾ ਕਰਨ ਸਗੋਂ ਸਭ ਕੁਝ ਜਨਤਕ ਕੀਤਾ ਜਾਵੇ। ਸਾਬਾਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਦਿਆਂ ਕਿਹਾ ਕਿ, ਚੰਡੀਗੜ੍ਹ ਯੂਨੀਵਰਸਿਟੀ ਦੀ ਘਟਨਾ ਸ਼ਰਮਨਾਕ ਹੈ। ਜਿੰਮੇਵਾਰਾਂ ਨੂੰ ਮਿਸਾਲੀ ਸਜ਼ਾ ਮਿਲਣੀ ਚਾਹੀਦੀ ਹੈ।

ਸਾਡੀਆਂ ਧੀਆਂ ਦੀ ਇੱਜ਼ਤ ਅਤੇ ਸੁਰੱਖਿਆ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ। ਉਮੀਦ ਹੈ ਕਿ ਪੁਲਿਸ ਹਰਕਤ ਵਿੱਚ ਆਵੇਗੀ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਵੇਗੀ। ਖੇਡ ਮੰਤਰੀ ਮੀਤ ਹੇਅਰ ਨੇ ਟਵੀਟ ਕਰਦਿਆਂ ਕਿਹਾ ਕਿ, ਚੰਡੀਗੜ੍ਹ ਯੂਨਿਵਰਸਿਟੀ ਵਿਚ ਵਾਪਰੀ ਮੰਦਭਾਗੀ ਘਟਨਾ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ ਹੈ।

ਇਹ ਮਾਮਲਾ ਬਹੁਤ ਸੰਵੇਦਨਸ਼ੀਲ ਹੋਣ ਕਰਕੇ ਮੇਰੀ ਸਭ ਨੂੰ ਗੁਜ਼ਾਰਿਸ਼ ਹੈ ਕਿ ਅਣ-ਪ੍ਰਮਾਣਿਤ ਖ਼ਬਰਾਂ ਨੂੰ ਅੱਗੇ ਭੇਜਣ ਤੋਂ ਗੁਰੇਜ਼ ਕੀਤਾ ਜਾਵੇ। ਕਿਸੇ ਵੀ ਵਿਦਿਆਰਥਣ ਦੀ ਖ਼ੁਦਕੁਸ਼ੀ ਦੀ ਕੋਈ ਖ਼ਬਰ ਨਹੀਂ ਹੈ। ਯੂਨੀਵਰਸਿਟੀ ਦੇ ਵਿਦਿਆਰਥੀਆਂ ਖਾਸ ਕਰਕੇ ਲੜਕੀਆਂ ਨੂੰ ਇਨਸਾਫ਼ ਦਾ ਭਰੋਸਾ ਦਿਵਾਉਂਦਾ ਹਾਂ। ਮੁਹਾਲੀ ਦੇ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੂੰ ਸਮੁੱਚੇ ਘਟਨਾਕ੍ਰਮ ਦੀ ਡੂੰਘਾਈ ਨਾਲ ਜਾਂਚ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਇਸ ਮਾਮਲੇ ਵਿੱਚ ਦੋਸ਼ੀ ਪਾਏ ਜਾਣ ਵਾਲੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

Leave a Reply

Your email address will not be published.