ਚੰਡੀਗੜ੍ਹ ਯੂਨੀਵਰਸਿਟੀ ਮਾਮਲੇ ਨੂੰ ਲੈ ਕੇ ਮਨੀਸ਼ਾ ਗੁਲਾਟੀ ਨੇ ਲਿਆ ਸਖ਼ਤ ਨੋਟਿਸ  

 ਚੰਡੀਗੜ੍ਹ ਯੂਨੀਵਰਸਿਟੀ ਮਾਮਲੇ ਨੂੰ ਲੈ ਕੇ ਮਨੀਸ਼ਾ ਗੁਲਾਟੀ ਨੇ ਲਿਆ ਸਖ਼ਤ ਨੋਟਿਸ  

ਚੰਡੀਗੜ੍ਹ ਯੂਨੀਵਰਸਿਟੀ ਤੋਂ ਵਾਇਰਲ ਹੋਈ ਇਤਰਾਜ਼ਯੋਗ ਵੀਡੀਓ ਦੇ ਮਾਮਲੇ ਤੇ ਪੰਜਾਬ ਮਹਿਲਾ ਕਮਿਸ਼ਨ ਨੇ ਸਖ਼ਤ ਨੋਟਿਸ ਲਿਆ ਹੈ। ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਕਿਹਾ ਕਿ ਮਾਮਲੇ ਦੀ ਤਹਿ ਤੱਕ ਜਾਂਚ ਕੀਤੀ ਜਾ ਰਹੀ ਹੈ ਅਤੇ ਕਿਸੇ ਵੀ ਮੁਲਜ਼ਮ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਇਸ ਦੇ ਨਾਲ ਹੀ ਉਹਨਾਂ ਲੋਕਾਂ ਨੂੰ ਅਫ਼ਵਾਹਾਂ ਤੇ ਧਿਆਨ ਨਾ ਦੇਣ ਦੀ ਅਪੀਲ ਵੀ ਕੀਤੀ।

Chandigarh University girl held for 'leaking' obscene videos, varsity says  clip was personal - India News

ਮਨੀਸ਼ਾ ਗੁਲਾਟੀ ਨੇ ਕਿਹਾ ਕਿ ਅਜਿਹਾ ਕਰਕੇ ਯੂਨੀਵਰਸਿਟੀ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਹੋਸਟਲ ਦੇ ਮੈਨੇਜਰ ਵੱਲੋਂ ਹੀ ਸ਼ਿਕਾਇਤ ਦਿੱਤੀ ਗਈ ਸੀ। ਬੱਚੇ ਦੀ ਨਿੱਜੀ ਜ਼ਿੰਦਗੀ ਵਿੱਚ ਪ੍ਰਸ਼ਾਸਨ ਦਖ਼ਲ ਨਹੀਂ ਦੇ ਸਕਦਾ। ਬੱਚਿਆਂ ਨੂੰ ਸੁਰੱਖਿਆ ਦੇਣਾ ਯੂਨੀਵਰਸਿਟੀ ਦਾ ਕੰਮ ਹੁੰਦਾ ਹੈ। ਉਹਨਾਂ ਕਿਹਾ ਕਿ, ਆਈਟੀ ਐਕਟ ਤਹਿਤ ਪੁਲਿਸ ਨੇ ਮਾਮਲਾ ਦਰਜ ਕਰ ਲਿਆ।

ਜਿਹੜੀ ਵਿਦਿਆਰਥਣ ਨੇ ਇਹ ਹਰਕਤ ਕੀਤੀ ਹੈ ਉਸ ਕੁੜੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਵੀ ਕਰ ਲਿਆ ਹੈ। ਮਨੀਸ਼ਾ ਗੁਲਾਟੀ ਨੇ ਕਿਹਾ ਕਿ ਕਿਸੇ ਵੀ ਵਿਦਿਆਰਥਣ ਨੇ ਖੁਦਕੁਸ਼ੀ ਨਹੀਂ ਕੀਤੀ ਜਦਕਿ ਕੁਝ ਵਿਦਿਆਰਥਣਾਂ ਧਰਨੇ ਦੌਰਾਨ ਬੇਹੋਸ਼ ਹੋਈਆਂ ਸਨ, ਜਿਹਨਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ ਅਤੇ ਉਹਨਾਂ ਦੀ ਹਾਲਤ ਵੀ ਸਥਿਰ ਹੈ। ਉੱਥੇ ਹੀ ਯੂਨੀਵਰਸਿਟੀ ਵੱਲੋਂ ਡਾ. ਅਰਵਿੰਦਰ ਸਿੰਘ ਕੰਗ ਨੇ ਕਿਹਾ ਕਿ ਕਿਸੇ ਵੀ ਕੁੜੀ ਨੇ ਖੁਦਕੁਸ਼ੀ ਨਹੀਂ ਕੀਤੀ। ਯੂਨੀਵਰਸਿਟੀ ਨੇ ਖੁਦ ਪੁਲਿਸ ਵਿੱਚ ਕੇਸ ਦਰਜ ਕਰਵਾਇਆ ਹੈ।

Leave a Reply

Your email address will not be published.