ਚੰਡੀਗੜ੍ਹ ਵਾਸੀਆਂ ਲਈ ਵੱਡੀ ਖ਼ਬਰ, ਰਾਤ 10 ਵਜੇ ਤੱਕ ਸ਼ਹਿਰ ਦੀ ਬਿਜਲੀ ਕਰ ਦਿੱਤੀ ਜਾਵੇਗੀ ਬਹਾਲ
By
Posted on

ਬਿਜਲੀ ਮੁਲਾਜ਼ਮਾਂ ਦੀ ਹੜਤਾਲ ’ਤੇ ਚੰਡੀਗੜ੍ਹ ਪ੍ਰਸ਼ਾਸਨ ਨੇ ਹਾਈਕੋਰਟ ਨੂੰ ਦੱਸਿਆ ਕਿ ਰਾਤ 10 ਵਜੇ ਤੱਕ ਪੂਰੇ ਸ਼ਹਿਰ ’ਚ ਬਿਜਲੀ ਬਹਾਲ ਕਰ ਦਿੱਤੀ ਜਾਵੇਗੀ। ਹੁਣ ਤੱਕ 80 ਫ਼ੀਸਦੀ ਬਿਜਲੀ ਬਹਾਲ ਹੋ ਚੁੱਕੀ ਹੈ। ਇਸ ਦੇ ਨਾਲ ਹੀ ਹਾਈਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਇਹ ਮਾਮਲਾ ਸਰਾਸਰ ਮਾਣਹਾਨੀ ਦਾ ਹੈ, ਜਦੋਂ ਇਹ ਮਾਮਲਾ ਹਾਈਕੋਰਟ ’ਚ ਵਿਚਾਰ ਅਧੀਨ ਹੈ ਤਾਂ ਇਸ ਤਰ੍ਹਾਂ ਹੜਤਾਲ ’ਤੇ ਜਾਣਾ ਸਰਾਸਰ ਗਲਤ ਹੈ।

ਹਾਈਕੋਰਟ ਨੇ ਮਾਮਲੇ ਦੀ ਸੁਣਵਾਈ ਵੀਰਵਾਰ ਤੱਕ ਮੁਲਤਵੀ ਕਰਦੇ ਹੋਏ ਕਿਹਾ ਹੈ ਕਿ ਪਹਿਲਾਂ ਪੂਰੇ ਸ਼ਹਿਰ ਦੀ ਬਿਜਲੀ ਬਹਾਲ ਕੀਤੀ ਜਾਵੇ, ਅਗਲੇ ਹੁਕਮ ਭਲਕੇ ਦਿੱਤੇ ਜਾਣਗੇ। ਦੱਸ ਦਈਏ ਕਿ ਚੰਡੀਗੜ੍ਹ ਵਿੱਚ ਬਿਜਲੀ ਮੁਲਾਜ਼ਮ ਤਿੰਨ ਦਿਨਾਂ ਦੀ ਹੜਤਾਲ ਤੇ ਸਨ।
ਇਸ ਦੇ ਚਲਦੇ ਹੁਣ ਚੰਡੀਗੜ੍ਹ ਵਿਚ ਬਿਜਲੀ ਸੰਕਟ ਨੂੰ ਲੈ ਕੇ ਯੂਨੀਅਨ ਲੀਡਰਾਂ ਤੇ ਪ੍ਰਸ਼ਾਸਨ ਵਿਚਾਲੇ ਗੱਲਬਾਤ ਕੀਤੀ ਗਈ। ਇਸੇ ਦੌਰਾਨ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਪੰਜਾਬ ਬਿਜਲੀ ਬੋਰਡ ਦੇ ਕੱਚੇ ਕਰਮਚਾਰੀਆਂ ਦੀਆਂ ਸੇਵਾਵਾਂ ਲਈਆਂ ਜਾ ਰਹੀਆਂ ਹਨ।
