ਰਾਸ਼ਟਰਪਤੀ ਦੇ ਦਸਤਖ਼ਤ ਤੋਂ ਬਾਅਦ ਖੇਤੀ ਆਰਡੀਨੈਂਸ ਕਾਨੂੰਨ ਦਾ ਰੂਪ ਧਾਰ ਚੁੱਕੇ ਹਨ। ਪਰ ਇਸ ਦੇ ਬਾਵਜੂਦ ਵੀ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਕਿਸਾਨ ਜੱਥੇਬੰਦੀਆਂ, ਕਲਾਕਾਰ ਅਤੇ ਸਿਆਸੀ ਲੀਡਰ ਵੀ ਵੱਡੇ ਪੱਧਰ ਤੇ ਪ੍ਰਦਰਸ਼ਨ ਕਰ ਰਹੇ ਹਨ।
ਮੂਲ ਤਸਵੀਰ ਸੰਭਾਲੀ ਨਹੀਂ ਗਈ
ਉੱਥੇ ਹੀ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਸ਼ਾਲ ਕਿਸਾਨ ਮਾਰਚ ਕੱਢਿਆ ਜਾ ਰਿਹਾ ਹੈ, ਜੋ ਕਿ ਚੰਡੀਗੜ੍ਹ ਪਹੁੰਚ ਕੇ ਰਾਜਪਾਲ ਨਾਲ ਮੁਲਾਕਾਤ ਕਰੇਗਾ। ਇਸ ਮਾਰਚ ਤਹਿਤ ਚੰਡੀਗੜ੍ਹ ‘ਚ 2 ਲੱਖ ਲੋਕਾਂ ਦੇ ਆਉਣ ਦੀ ਸੰਭਾਵਨਾ ਜ਼ਾਹਰ ਕੀਤੀ ਜਾ ਰਹੀ ਹੈ ਕਿਉਂਕਿ ਅਕਾਲੀ ਦਲ (ਬਾਦਲ) ਵੱਲੋਂ ਤਿੰਨ ਤਖ਼ਤਾਂ ਤੋਂ ਟਰੈਕਟਰ ਰੈਲੀ ਦੇ ਰੂਪ ‘ਚ ਲੱਖਾਂ ਲੋਕਾਂ ਨੂੰ ਲੈ ਕੇ ਹਜ਼ਾਰਾਂ ਵਾਹਨ ਚੰਡੀਗੜ੍ਹ ‘ਚ ਦਾਖ਼ਲ ਹੋਣਗੇ।
ਇਹ ਵੀ ਪੜ੍ਹੋ: ਬੁਰੀ ਖ਼ਬਰ: ਜੰਮੂ-ਕਸ਼ਮੀਰ ‘ਚ ਸ਼ਹੀਦ ਹੋਇਆ ਪੰਜਾਬ ਦਾ ਇਕ ਹੋਰ ਜਵਾਨ
ਚੰਡੀਗੜ੍ਹ ਪੁਲਸ ਵੱਲੋਂ ਸ਼ਹਿਰ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ ਅਤੇ ਅਕਾਲੀ ਦਲ ਦੀ ਰੈਲੀ ਨੂੰ ਕਿਸੇ ਪਾਸਿਓਂ ਵੀ ਚੰਡੀਗੜ੍ਹ ‘ਚ ਦਾਖ਼ਲ ਨਹੀਂ ਹੋਣ ਦਿੱਤਾ ਜਾਵੇਗਾ। ਇੱਥੇ ਇਹ ਵੀ ਦੱਸ ਦੇਈਏ ਕਿ ਅਕਾਲੀ ਦਲ ਦੀ ਰੈਲੀ ਪਹਿਲਾਂ ਮੋਹਾਲੀ ਤੋਂ ਚੰਡੀਗੜ੍ਹ ਆਉਣੀ ਸੀ ਪਰ ਹੁਣ ਇਸ ਦਾ ਰੂਟ ਪਲਾਨ ਬਦਲ ਦਿੱਤਾ ਗਿਆ ਹੈ।
