News

ਚੰਨਣਵਾਲ ਦਾ ਸਰਪੰਚ ਭਾਜਪਾ ‘ਚ ਹੋਇਆ ਸ਼ਾਮਿਲ ਗੁੱਸੇ ‘ਚ ਆਏ ਪਿੰਡ ਦੇ ਲੋਕਾਂ ਨੇ ਕਰਤਾ ਬਾਇਕਾਟ

ਪਿਛਲੇ ਸਾਢੇ 9 ਮਹੀਨਿਆਂ ਤੋਂ ਕਿਸਾਨ ਦਿੱਲੀ ਦੇ ਬਾਰਡਰਾਂ ‘ਤੇ ਬੈਠੇ ਨੇ, ਉਹਨਾਂ ਵੱਲੋਂ ਖੇਤੀ ਕਾਨੂੰਨਾਂ ਦੇ ਨਾਲ ਨਾਲ ਭਾਜਪਾ ਮੰਤਰੀਆਂ, ਆਗੂਆਂ ਦਾ ਵਿਰੋਧ ਵੀ ਲਗਾਤਾਰ ਜਾਰੀ ਹੈ।ਅਜਿਹੇ ‘ਚ ਬੀਤੇ ਕੱਲ੍ਹ ਜਦੋਂ ਬਰਨਾਲਾ ਦੇ ਪਿੰਡ ਚੰਨਣਵਾਲ ‘ਚ ਮੌਜੂਦਾ ਸਰਪੰਚ ਬੂਟਾ ਸਿੰਘ ਅਤੇ ਤਿੰਨ ਪੰਚ ਭਾਜਪਾ ‘ਚ ਸ਼ਾਮਲ ਹੋ ਗਏ ਤਾਂ ਸਾਰੇ ਪਿੰਡ ਦੇ ਲੋਕਾਂ ਨੇ ਇਕੱਠੇ ਹੋ ਕੇ ਵਿਰੋਧ ਕੀਤਾ ਜਿਸ ਤੋਂ ਬਾਅਦ ਉਹਨਾਂ ਵੱਲੋਂ ਸਰਪੰਚ ਅਤੇ ਉਸ ਦੇ ਸਾਥੀਆਂ ਦਾ ਮੁਕੰਮਲ ਬਾਈਕਾਟ ਕਰ ਦਿੱਤਾ ਗਿਆ।

ਪ੍ਰਦਰਸ਼ਨ ਤੋਂ ਬਾਅਦ ਪਿੰਡ ਦੇ ਲੋਕਾਂ ਨੇ ਕਿਹਾ ਕਿ ਉਹਨਾਂ ਵੱਲੋਂ ਪਿੰਡ ਦੀ ਪੰਚਾਇਤ ਨੂੰ ਖਾਰਿਜ ਕਰ ਦਿੱਤਾ ਗਿਆ।ਉਹਨਾਂ ਕਿਹਾ ਕਿ ਭਾਜਪਾ ‘ਚ ਸ਼ਾਮਿਲ ਹੋਣ ਵਾਲੇ ਸਰਪੰਚ ਅਤੇ ਉਸਦੇ ਸਾਥੀਆਂ ਨੂੰ ਬਾਰ ਬਾਰ ਅਨਾਉਂਸਮੈਂਟ ਕਰਕੇ ਮੁਆਫ਼ੀ ਮੰਗਣ ਲਈ ਕਿਹਾ ਗਿਆ ਸੀ ਜਿਸ ਤੋਂ ਬਾਅਦ ਸਰਪੰਚ ਨੇ ਕਿਹਾ ਕਿ ਉਹ ਭਾਜਪਾ ‘ਚ ਰਹਿਕੇ ਹੀ ਕੰਮ ਕਰਨਗੇ।ਪਿੰਡ ਵਾਸੀਆਂ ਨੇ ਕਿਹਾ ਕਿ ਸਾਰੇ ਪਿੰਡ ਦੀ ਸਹਿਮਤੀ ਨਾਲ ਹੁਣ ਸਰਪੰਚ ਅਤੇ 3 ਪੰਚਾਂ ਦਾ ਮੁਕੰਮਲ ਬਾਈਕਾਟ ਕਰ ਦਿੱਤਾ ਗਿਆ ਹੈ।

ਦੱਸ ਦਈਏ ਕਿ ਪਿੰਡ ਚੰਨਣਵਾਲ ਦੇ ਸਰਪੰਚ ਬੂਟਾ ਸਿੰਘ ਵਲੋਂ ਸਾਥੀਆਂ ਸਣੇ ਬੀਤੇ ਸੋਮਵਾਰ ਨੂੰ ਚੰਡੀਗੜ੍ਹ ਵਿਖੇ ਭਾਜਪਾ ‘ਚ ਸ਼ਾਮਲ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਜਿਸ ਤੋਂ ਬਾਅਦ ਪਿੰਡ ਵਾਸੀਆਂ ਨੇ ਸਰਪੰਚ ਅਤੇ ਉਸ ਦੇ ਸਾਥੀਆਂ ਦਾ ਮੁਕੰਮਲ ਬਾਈਕਾਟ ਕਰਨ ਦਾ ਫ਼ੈਸਲਾ ਕਰ ਲਿਆ ਗਿਆ।

Click to comment

Leave a Reply

Your email address will not be published.

Most Popular

To Top