ਚੱਕਾ ਜਾਮ ਤੋਂ ਪਹਿਲਾਂ ਅਮਿਤ ਸ਼ਾਹ ਨੂੰ ਮਿਲਣ ਪਹੁੰਚੇ ਦਿੱਲੀ ਪੁਲਿਸ ਕਮਿਸ਼ਨਰ ਤੇ ਰਾਸ਼ਟਰੀ ਸੁਰੱਖਿਆ ਸਲਾਹਕਾਰ
By
Posted on

6 ਫਰਵਰੀ ਨੂੰ ਕਿਸਾਨਾਂ ਵੱਲੋਂ ਪੂਰੇ ਦੇਸ਼ ਵਿੱਚ ਚੱਕਾ ਜਾਮ ਕੀਤਾ ਜਾਵੇਗਾ। ਦੁਪਹਿਰ 12 ਤੋਂ 3 ਵਜੇ ਤਕ ਚੱਕਾ ਜਾਮ ਕਰਨ ਦਾ ਸਮਾਂ ਰੱਖਿਆ ਗਿਆ ਹੈ। ਵੀਰਵਾਰ ਨੂੰ ਦਿੱਲੀ ਪੁਲਿਸ ਕਮਿਸ਼ਨਰ ਐਨਐਨ ਸ੍ਰੀਵਾਸਤਵ ਅਤੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ, ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਲਈ ਸੰਸਦ ਭਵਨ ਪਹੁੰਚੇ।

ਕਿਸਾਨ ਅੰਦੋਲਨ ਨੂੰ ਲੈ ਕੇ ਲਗਾਤਾਰ ਹੋ ਰਹੇ ਟਵੀਟਸ ਤੇ ਸ਼ਨੀਵਾਰ 6 ਫਰਵਰੀ ਨੂੰ ਕਿਸਾਨਾਂ ਦੇ ਚੱਕਾ ਜਾਮ ਨੂੰ ਦੇਖਦੇ ਹੋਏ ਇਹ ਮੀਟਿੰਗ ਕਾਨੂੰਨ ਵਿਵਸਥਾ ਲਈ ਮਹੱਤਵਪੂਰਨ ਮੰਨੀ ਜਾ ਰਹੀ ਹੈ। ਇਸ ਤੋਂ ਪਹਿਲਾਂ 26 ਜਨਵਰੀ ਨੂੰ ਕਿਸਾਨਾਂ ਵਲੋਂ ਟਰੈਕਟਰ ਪਰੇਡ ਕੱਢੀ ਗਈ ਸੀ।
ਜਿਸ ਦੌਰਾਨ ਰਾਸ਼ਟਰੀ ਰਾਜਧਾਨੀ ਵਿੱਚ ਕਈ ਥਾਵਾਂ ‘ਤੇ ਭਾਰੀ ਹਿੰਸਾ ਹੋ ਗਈ ਸੀ। ਕੇਂਦਰ ਸਰਕਾਰ ਵੱਲੋਂ ਰਾਸ਼ਟਰੀ ਰਾਜਧਾਨੀ ‘ਚ ਸੁਰੱਖਿਆ ਲਈ ਵਾਧੂ ਕਰਮਚਾਰੀ ਤਾਇਨਾਤ ਕੀਤੇ ਗਏ ਹਨ।
