ਚੱਕਾ ਜਾਮ ਮਗਰੋਂ ਸਰਕਾਰ ਨੇ ਰੋਡਵੇਜ਼ ਮੁਲਾਜ਼ਮਾਂ ਨੂੰ ਮੀਟਿੰਗ ਲਈ ਬੁਲਾਇਆ, ਖ਼ਤਮ ਹੋਵੇਗੀ ਹੜਤਾਲ?

 ਚੱਕਾ ਜਾਮ ਮਗਰੋਂ ਸਰਕਾਰ ਨੇ ਰੋਡਵੇਜ਼ ਮੁਲਾਜ਼ਮਾਂ ਨੂੰ ਮੀਟਿੰਗ ਲਈ ਬੁਲਾਇਆ, ਖ਼ਤਮ ਹੋਵੇਗੀ ਹੜਤਾਲ?

ਪੀਆਰਟੀਸੀ, ਪਨਬੱਸ ਤੇ ਪੰਜਾਬ ਰੋਡਵੇਜ਼ ਦੇ ਕੰਟਰੈਕਟ ਮੁਲਾਜ਼ਮਾਂ ਦੀ ਜੱਥੇਬੰਦੀ ਵੱਲੋਂ ਮੰਨੀਆਂ ਮੰਗਾਂ ਲਾਗੂ ਨਾ ਕਰਨ ਤੇ ਕੁਝ ਹੋਰ ਮੰਗਾਂ ਦੇ ਹੱਕ ਵਿੱਚ ਹੜਤਾਲ ਦਾ ਸੱਦਾ ਦਿੱਤਾ ਗਿਆ ਹੈ। ਹੜਤਾਲ ਸੱਦੇ ਤਹਿਤ ਅੱਜ ਵੀ ਸਰਕਾਰੀ ਬੱਸਾਂ ਦਾ ਚੱਕਾ ਜਾਮ ਰਹੇਗਾ। ਇਸ ਦੌਰਾਨ ਮੁਸਾਫ਼ਰਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਬੱਸ ਕਾਮਿਆਂ ਦੇ ਸੰਘਰਸ਼ ਨੂੰ ਦੇਖਦੇ ਹੋਏ ਸਰਕਾਰ ਨੇ ਜੱਥੇਬੰਦੀ ਦੇ ਆਗੂਆਂ ਨੂੰ ਅੱਜ 14 ਨਵੰਬਰ ਲਈ ਮੀਟਿੰਗ ਦਾ ਸਮਾਂ ਦਿੱਤਾ ਹੈ ਪਰ ਇਸ ਦੇ ਬਾਵਜੂਦ ਸੱਤ ਹਜ਼ਾਰ ਕਾਮਿਆਂ ਨੇ ਹੜਤਾਲ ਤੇ ਡਟੇ ਰਹਿਣ ਦਾ ਫ਼ੈਸਲਾ ਕੀਤਾ ਹੈ। ਹੜਤਾਲੀ ਮੁਲਾਜ਼ਮ ਅੱਜ ਸਰਕਾਰ ਬੱਸਾਂ ਦਾ ਚੱਕਾ ਜਾਮ ਰੱਖਣਗੇ। ਐਤਵਾਰ ਵੀ ਬੱਸਾਂ ਦਾ ਚੱਕਾ ਜਾਮ ਰਿਹਾ ਸੀ ਜਿਸ ਕਰਕੇ ਪਟਿਆਲਾ ਦੇ ਬੱਸ ਅੱਡੇ ਵਿੱਚ ਮੁਸਾਫ਼ਿਰਾਂ ਨੂੰ ਭਾਰੀ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪਿਆ।

ਸਰਕਾਰੀ ਬੱਸਾਂ ਦੇ ਚੱਕੇ ਜਾਮ ਕਰਨ ਪ੍ਰਾਈਵੇਟ ਬੱਸਾਂ ਵਾਲਿਆਂ ਦੀ ਚਾਂਦੀ ਬਣੀ ਹੋਈ ਹੈ। ਪੀਆਰਟੀਸੀ ਵਰਕਰ ਯੂਨੀਅਨ ਦੇ ਸੂਬਾਈ ਮੀਤ ਪ੍ਰਧਾਨ ਹਰਕੇਸ਼ਸ਼ ਵਿੱਕੀ ਨੇ ਦੱਸਿਆ ਕਿ ਐਤਵਾਰ ਨੂੰ ਚੱਕਾ ਜਾਮ ਕਰਨ ਦਾ ਇਹ ਐਕਸ਼ਨ ਅਚਾਨਕ ਹੀ ਇਸ ਕਰਕੇ ਲੈਣਾ ਪਿਆ, ਕਿਉਂਕਿ ਮਹਿਕਮੇ ਵੱਲੋਂ ਇੱਕ ਕੰਡਕਟਰ ਨੂੰ ਜਾਣਬੁੱਝ ਕੇ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ।

ਇਸ ਤੋਂ ਇਲਾਵਾ ਆਊਟਸੋਰ ਤਹਿਤ ਨਵੇਂ ਭਰਤੀ ਕੀਤੇ ਗਏ ਕਾਮਿਆਂ ਨੂੰ ਪਹਿਲਾਂ ਤੋਂ ਆਊਟਸੋਰਸਡ ਕੰਮ ਕਰਨਾ ਵਾਲੇ ਕਾਮਿਆਂ ਨਾਲੋਂ ਘੱਟ ਤਨਖ਼ਾਹ ਤੇ ਰੱਖਿਆ ਜਾ ਰਿਹਾ ਹੈ ਜਦਕਿ ਉਹ ਬਰਾਬਰ ਤਨਖ਼ਾਹ ਦੀ ਮੰਗ ਕਰ ਰਹੇ ਹਨ।

ਉਹਨਾਂ ਕਿਹਾ ਕਿ ਤਤਕਾਲੀ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਵੱਲੋਂ ਉਦੋਂ ਹੜਤਾਲ ਦੌਰਾਨ ਤਨਖ਼ਾਹ ਵਧਾਉਣ ਸਮੇਤ ਹਰ ਸਾਲ ਪੰਜ ਫ਼ੀਸਦੀ ਦਾ ਵਾਧਾ ਕਰਨ ਦਾ ਫ਼ੈਸਲਾ ਕੀਤਾ ਸੀ ਪਰ ‘ਆਪ’ ਸਰਕਾਰ ਵੱਲੋਂ ਪੰਜ ਫ਼ੀਸਦੀ ਦਾ ਵਾਧਾ ਕਰਨ ਦੀ ਮੱਦ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਅੱਜ ਸੋਮਵਾਰ ਨੂੰ ਉਹ ਰਾਜ ਭਰ ’ਚ ਬੱਸ ਅੱਡਿਆਂ ਦੇ ਅੰਦਰ ਜਾਂ ਬਾਹਰ ਸ਼ਾਂਤਮਈ ਧਰਨੇ ਮਾਰ ਕੇ ਬੈਠਣਗੇ।

 

Leave a Reply

Your email address will not be published.