ਛੇਹਰਟਾ ਵਿੱਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਹੋਈ ਫਾਇਰਿੰਗ, 2 ਵਿਅਕਤੀ ਲਏ ਹਿਰਾਸਤ ’ਚ

 ਛੇਹਰਟਾ ਵਿੱਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਹੋਈ ਫਾਇਰਿੰਗ, 2 ਵਿਅਕਤੀ ਲਏ ਹਿਰਾਸਤ ’ਚ

ਪੁਲਿਸ ਥਾਣਾ ਛੇਹਰਟਾ ਅਧੀਨ ਆਉਂਦੇ ਇਲਾਕਾ ਨਰਾਇਣਗੜ ਵਿਖੇ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਗੋਲੀ ਚੱਲਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ ਪੁਲਿਸ ਵਲੋਂ ਦੋ ਵਿਅਕਤੀਆਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ ਜਦਕਿ ਚਾਰ ਭੱਜਣ ਵਿਚ ਕਾਮਯਾਬ ਹੋ ਗਏ ਹਨ।

ਇਸ ਦੇ ਨਾਲ ਹੀ ਇਕ ਘਰ ਦੀ ਪਾਣੀ ਵਾਲੀ ਟੈਂਕੀ ਵਿਚੋਂ ਚਾਰ ਪਿਸਟਲ ਅਤੇ ਦੋ ਪਿਸਟਲ ਘਰ ਦੇ ਪਿਛਲੇ ਪਾਸੇ ਤੋਂ ਬਰਾਮਦ ਹੋਏ ਹਨ। ਪੁਲਿਸ ਦੀਆਂ ਗੱਡੀਆਂ ਕਾਫ਼ੀ ਦੇਰ ਤੋਂ ਇਹਨਾਂ ਗੈਂਗਸਟਰਾਂ ਦੀਆਂ ਗੱਡੀਆਂ ਦਾ ਪਿੱਛਾ ਕਰ ਰਹੀਆਂ ਸਨ। ਜਾਣਕਾਰੀ ਮੁਤਾਬਕ 3 ਗੈਂਗਸਟਰ ਫਰਾਰ ਹੋ ਗਏ ਹਨ। ਥੋੜੀ ਦੇਰ ਬਾਅਦ ਪੁਲਿਸ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਜਾਵੇਗੀ।

Leave a Reply

Your email address will not be published. Required fields are marked *