ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੇ ਸ਼ਹੀਦੀ ਦਿਹਾੜੇ ’ਤੇ ਸੰਗਤਾਂ ਨੇ ਮੂਲ ਮੰਤਰ ਦਾ ਜਾਪ ਕਰ ਦਿੱਤੀ ਸ਼ਰਧਾਂਜਲੀ

 ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੇ ਸ਼ਹੀਦੀ ਦਿਹਾੜੇ ’ਤੇ ਸੰਗਤਾਂ ਨੇ ਮੂਲ ਮੰਤਰ ਦਾ ਜਾਪ ਕਰ ਦਿੱਤੀ ਸ਼ਰਧਾਂਜਲੀ

ਮਾਤਾ ਗੁਜਰ ਕੌਰ ਜੀ ਅਤੇ ਛੋਟੇ ਸਾਹਿਬਜਾਦਿਆਂ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫ਼ਤਿਹ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਮੁਤਾਬਕ ਵੱਖ ਵੱਖ ਥਾਂਵਾਂ ’ਤੇ ਸਵੇਰੇ 10 ਵਜੇ ਮੂਲ ਮੰਤਰ ਦੇ ਜਾਪ ਕੀਤੇ ਗਏ।

ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣ ਉਪਰੰਤ ਸ਼੍ਰੋਮਣੀ ਕਮੇਟੀ ਅਧਿਕਾਰੀਆਂ, ਕਰਮਚਾਰੀਆਂ ਅਤੇ ਸਿੱਖ ਸੰਗਤਾਂ ਵੱਲੋਂ ਮੂਲ ਮੰਤਰ ਦੇ ਜਾਪ ਕਰ ਕੇ ਮਾਤਾ ਜੀ ਅਤੇ ਸਾਹਿਬਜ਼ਾਦਿਆਂ ਦੀਆਂ ਸ਼ਹਾਦਤਾਂ ਨੂੰ ਸਿਜਦਾ ਕੀਤਾ ਗਿਆ।

ਸ੍ਰੀ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ ਦੇ ਅੱਜ ਆਖਰੀ ਦਿਨ ਵਿਸ਼ਾਲ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਇਹ ਨਗਰ ਕੀਰਤਨ ਗੁਰਦੁਆਰਾ ਜੋਤੀ ਸਰੂਪ ਵਿਖੇ ਜਾ ਕੇ ਸਮਾਪਤ ਹੋਏਗਾ।

ਸ਼ਹੀਦੀ ਸਭਾ ਵਿੱਚ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਈਆਂ ਹਨ। ਦੱਸ ਦਈਏ ਕੇ ਪਿਛਲੇ ਤਿੰਨ ਦਿਨਾਂ ਤੋਂ ਗੁਰਬਾਣੀ ਕੀਰਤਨ ਦਾ ਪ੍ਰਵਾਹ ਚੱਲ ਰਿਹਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੀਵਾਨ ਟੋਡਰ ਮੱਲ ਹਾਲ ਤੇ ਗੁਰਦੁਆਰਾ ਸਾਹਿਬ ਦੇ ਸਾਹਮਣੇ ਬਾਹਰ ਖੁੱਲ੍ਹੇ ਪੰਡਾਲ ਵਿੱਚ ਧਾਰਮਿਕ ਦੀਵਾਨ ਸਜਾਏ ਗਏ ਹਨ ਜਿਨ੍ਹਾਂ ਵਿੱਚ ਪੰਥ ਪ੍ਰਸਿੱਧ ਕਥਾ ਵਾਚਕ, ਢਾਡੀ ਤੇ ਕਵੀਸ਼ਰੀ ਜਥਿਆਂ ਨੇ ਗੁਰੂ ਗੋਬਿੰਦ ਸਿੰਘ, ਮਾਤਾ ਗੁਜਰੀ ਤੇ ਛੋਟੇ ਸਾਹਿਬਜ਼ਾਦਿਆਂ ਦਾ ਜੀਵਨ ਇਤਿਹਾਸ ਸੰਗਤਾਂ ਨੂੰ ਸਰਵਣ ਕਰਵਾਇਆ।

Leave a Reply

Your email address will not be published. Required fields are marked *