ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਾਰੀ ਦੀ ਸ਼ਹਾਦਤ ਨੂੰ ਸਪਰਪਿਤ ਸ਼ਹੀਦੀ ਜੋੜ ਮੇਲ ਸ਼ੁਰੂ, ਸੁਰੱਖਿਆ ਦੇ ਪੁਖਤਾ ਪ੍ਰਬੰਧ

 ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਾਰੀ ਦੀ ਸ਼ਹਾਦਤ ਨੂੰ ਸਪਰਪਿਤ ਸ਼ਹੀਦੀ ਜੋੜ ਮੇਲ ਸ਼ੁਰੂ, ਸੁਰੱਖਿਆ ਦੇ ਪੁਖਤਾ ਪ੍ਰਬੰਧ

ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਵਿਖੇ ਤਿੰਨ ਰੋਜ਼ਾ ਸ਼ਹੀਦੀ ਜੋੜ ਮੇਲ ਅੱਜ ਸ਼ੁਰੂ ਹੋ ਗਿਆ ਹੈ। ਵੱਡੀ ਗਿਣਤੀ ਵਿੱਚ ਲੋਕ ਇਸ ਪਵਿੱਤਰ ਨਗਰੀ ਵਿੱਚ ਨਤਮਸਤਕ ਹੋਣ ਲਈ ਪਹੁੰਚਦੇ ਹਨ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ ਤੇ ਜ਼ਿਲ੍ਹਾ ਜਥੇਦਾਰ ਜਗਦੀਪ ਸਿੰਘ ਚੀਮਾ ਵੱਲੋਂ ਪ੍ਰਬੰਧਾਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਸੰਗਤ ਦੀ ਭਾਰੀ ਆਮਦ ਦੇ ਮੱਦੇਨਜ਼ਰ ਡੀਜੀਪੀ ਗੌਰਵ ਯਾਦਵ ਨੇ ਵੀ ਐਤਵਾਰ ਨੂੰ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਤੇ ਪਹਿਲੀ ਵਾਰ ਡਰੋਨਾਂ ਰਾਹੀ ਨਿਗਰਾਨੀ ਕਰਨ ਦਾ ਫ਼ੈਸਲਾ ਕੀਤਾ।

ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਅੱਜ 26 ਦਸੰਬਰ ਨੂੰ ਗੁਰਦੁਆਰਾ ਜੋਤੀ ਸਰੂਪ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਆਰੰਭ ਹੋਣਗੇ, ਜਿਨ੍ਹਾਂ ਦੇ ਭੋਗ 28 ਦਸੰਬਰ ਨੂੰ ਪੈਣਗੇ, ਗੁਰਦੁਆਰਾ ਠੰਢਾ ਬੁਰਜ ਦੇ ਸਾਹਮਣੇ ਟੋਡਰ ਮੱਲ ਦੀਵਾਨ ਹਾਲ ਵਿੱਚ 26 ਤੋਂ 29 ਦਸੰਬਰ ਤੱਕ ਲਗਾਤਾਰ ਦਿਨ-ਰਾਤ ਧਾਰਮਿਕ ਦੀਵਾਨ ਸਜਣਗੇ, 27 ਦਸੰਬਰ ਦੀ ਰਾਤ ਨੂੰ 9 ਵਜੇ ਕਵੀ ਸਮਾਗਮ ਹੋਵੇਗਾ ਤੇ 28 ਦਸੰਬਰ ਨੂੰ ਸਵੇਰੇ 9 ਵਜੇ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਤੋਂ ਨਗਰ ਕੀਰਤਨ ਸ਼ੁਰੂ ਹੋ ਕੇ 12 ਵਜੇ ਗੁਰਦੁਆਰਾ ਜੋਤੀ ਸਰੂਪ ਸਾਹਿਬ ਪੁੱਜੇਗਾ ਜਿੱਥੇ ਸੋਹਿਲਾ ਸਾਹਿਬ ਦੇ ਪਾਠ ਉਪਰੰਤ ਸਮਾਪਤੀ ਹੋਵੇਗੀ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਨੇ ਦੱਸਿਆ ਕਿ 26 ਤੇ 27 ਦਸੰਬਰ ਨੂੰ ਜਥਾ ਰੰਧਾਵਾ ਦੇ ਮੁੱਖ ਸਥਾਨ ’ਤੇ ਮਹਾਨ ਸ਼ਹੀਦੀ ਸਮਾਗਮ ਕਰਵਾਇਆ ਜਾ ਰਿਹਾ ਹੈ। ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ 26 ਦਸੰਬਰ ਨੂੰ ਧਾਰਮਿਕ ਕਵੀ ਦਰਬਾਰ ਕਰਵਾਇਆ ਜਾ ਰਿਹਾ ਹੈ।

Leave a Reply

Your email address will not be published. Required fields are marked *