ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਸਬੰਧੀ ਜੋੜ ਮੇਲ ’ਚ ਸ੍ਰੀ ਫ਼ਤਹਿਗੜ੍ਹ ਸਾਹਿਬ ਨਤਮਸਤਕ ਹੋਏ ਸੀਐਮ ਮਾਨ

ਫ਼ਤਹਿਗੜ੍ਹ ਸਾਹਿਬ ਦੀ ਧਰਤੀ ‘ਤੇ ਸ਼ਹੀਦੀ ਸਭਾ ਦਾ ਅੱਜ ਦੂਜਾ ਦਿਨ ਹੈ। ਸ਼੍ਰੀ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਤਿੰਨ ਰੋਜ਼ਾ ਸ਼ਹੀਦੀ ਸਭਾ ਵਿੱਚ ਦੁਨੀਆ ਭਰ ਤੋਂ ਸੰਗਤਾਂ ਪਹੁੰਚ ਰਹੀਆਂ ਹਨ। ਇਸ ਮੌਕੇ ਵੱਡੀ ਗਿਣਤੀ ਸੰਗਤਾਂ ਮੱਥਾ ਟੇਕ ਰਹੀਆਂ ਹਨ।
ਇਸੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਤਨੀ ਸਮੇਤ ਸ੍ਰੀ ਫ਼ਤਹਿਗੜ੍ਹ ਸਾਹਿਬ ਨਤਮਸਤਕ ਹੋਏ ਹਨ। ਇਸ ਦੀ ਕੁਝ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਦੱਸ ਦਈਏ ਕਿ ਸ਼ਹੀਦੀ ਸਭਾ ਦੀ ਸ਼ੁਰੂਆਤ ਸੋਮਵਾਰ ਨੂੰ ਗੁਰਦੁਆਰਾ ਜੋਤੀ ਸਰੂਪ ਸਾਹਿਬ ਵਿੱਚ ਅਖੰਡ ਪਾਠ ਸਾਹਿਬ ਆਰੰਭ ਕਰਕੇ ਕੀਤੀ ਗਈ ਜਿਸ ਦੇ ਭੋਗ ਕੱਲ੍ਹ ਬੁੱਧਵਾਰ ਨੂੰ ਪਾਏ ਜਾਣਗੇ।
ਜਾਣਕਾਰੀ ਮੁਤਾਬਕ ਸ਼੍ਰੋਮਣੀ ਕਮੇਟੀ ਵੱਲੋਂ ਇਸ ਵਾਰ ਆਖੰਡ ਪਾਠ ਸਾਹਿਬ ਦੀ ਆਰੰਭਤਾ ਦਾ ਸਮਾਂ ਸਵੇਰੇ 9 ਵਜੇ ਦੀ ਥਾਂ 7 ਵਜੇ ਕੀਤਾ ਗਿਆ, ਜਿਸ ਕਾਰਨ 28 ਦਸੰਬਰ ਨੂੰ ਭੋਗ ਦਾ ਸਮਾਂ ਹੁਣ ਸਵੇਰੇ 6 ਵਜੇ ਹੋਵੇਗਾ।
ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਦੱਸਿਆ ਕਿ 28 ਦਸੰਬਰ ਨੂੰ ਨਗਰ ਕੀਰਤਨ ਹੁੰਦਾ ਹੈ ਤੇ ਆਖੰਡ ਪਾਠ ਸਾਹਿਬ ਦੇ ਭੋਗ ਦਾ ਪਹਿਲਾ ਸਮਾਂ 10 ਵਜੇ ਹੁੰਦਾ ਸੀ, ਜਿਸ ਕਾਰਨ ਭੋਗ ਮੌਕੇ ਸ਼ਮੂਲੀਅਤ ਕਰਨ ਵਾਲਿਆਂ ਨੂੰ ਨਗਰ ਕੀਰਤਨ ਦੀ ਆਰੰਭਤਾ ਸਮਾਗਮਾਂ ਵਿੱਚ ਸ਼ਾਮਲ ਹੋਣ ਵੇਲੇ ਦਿੱਕਤ ਆਉਂਦੀ ਸੀ।