ਜਲਦ ਪੱਕੇ ਹੋਣੇ ਸਿੱਖਿਆ ਪ੍ਰੋਵਾਈਡਰਜ਼! ਸਿੱਖਿਆ ਮੰਤਰੀ ਦਾ ਬਿਆਨ  

 ਜਲਦ ਪੱਕੇ ਹੋਣੇ ਸਿੱਖਿਆ ਪ੍ਰੋਵਾਈਡਰਜ਼! ਸਿੱਖਿਆ ਮੰਤਰੀ ਦਾ ਬਿਆਨ  

ਪੰਜਾਬ ਸਰਕਾਰ ਵੱਲੋਂ ਸਿੱਖਿਆ ਵਿਭਾਗ ਵਿੱਚ ਕੰਮ ਕਰਦੇ ਸਿੱਖਿਆ ਪ੍ਰੋਵਾਈਡਰਜ਼ ਨੂੰ ਪੱਕੇ ਕਰਨ ਨੂੰ ਲੈ ਕੇ ਵੱਡਾ ਫ਼ੈਸਲਾ ਲਿਆ ਗਿਆ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ, ਸਿੱਖਿਆ ਪ੍ਰੋਵਾਈਡਰਜ਼ ਨੂੰ ਪੱਕੇ ਕਰਨ ਦੀ ਪ੍ਰਕਿਰਿਆ ਨੂੰ ਤਿੰਨ ਮਹੀਨਿਆਂ ਵਿੱਚ ਪੂਰਾ ਕਰ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਸਿੱਖਿਆ ਪ੍ਰੋਵਾਈਡਰਜ਼ ਦੀਆਂ ਸੇਵਾਵਾਂ ਰੇਗੂਲਰ ਕਰਨ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਲਦ ਜਾਰੀ ਕੀਤਾ ਜ ਰਿਹਾ ਹੈ।

Punjab education dept exempts over 8,000 education providers in govt  schools from TET

ਉਹਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਫ਼ੈਸਲੇ ਤੋਂ ਬਾਅਦ ਸਿੱਖਿਆ ਵਿਭਾਗ ਵਿੱਚ ਕੰਮ ਕਰਦੇ ਮੁਲਾਜ਼ਮ ਜਿਵੇਂ-ਜਿਵੇਂ ਰੈਗੂਲਰ ਕਰਨ ਸਬੰਧੀ ਲੋੜੀਂਦੀਆਂ ਸ਼ਰਤਾਂ ਪੂਰੀਆਂ ਕਰਦੇ ਜਾਣਗੇ, ਉਵੇਂ ਹੀ ਮੁਲਾਜ਼ਮਾਂ ਨੂੰ ਪੱਕੇ ਕਰ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਉਹਨਾਂ ਦੀ ਦਿਲੀ ਇੱਛਾ ਹੈ ਕਿ ਸਕੂਲ ਵਿਭਾਗ ਵਿੱਚ ਕੰਮ ਕਰਦੇ ਸਾਰੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤਾ ਜਾਵੇ ਅਤੇ ਉਹਨਾਂ ਨੂੰ ਬਣਦਾ ਮਾਣ ਦਿੱਤਾ ਜਾਵੇ।

ਉਹਨਾਂ ਕਿਹਾ ਕਿ ਉਹਨਾਂ ਦੀ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਅਧਿਆਪਕ ਦਿਵਸ ਮੌਕੇ 8736 ਅਧਿਆਪਕਾਂ ਦੀਆਂ ਸੇਵਾਵਾਂ ਨੂੰ ਪੱਕਾ ਕਰਕੇ ਇਸ ਗੱਲ ਦਾ ਪ੍ਰਮਾਣ ਵੀ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਹੁਣ ਕੰਪਿਊਟਰ ਅਧਿਆਪਕਾਂ ਦੇ ਮਸਲੇ ਨੂੰ ਜਲਦ ਹੱਲ ਕੀਤਾ ਜਾ ਰਿਹਾ ਹੈ।

Leave a Reply

Your email address will not be published.