Uncategorized

ਜਲਾਲਾਬਾਦ ‘ਚ ਬੀਐੱਸਐੱਫ ਨੂੰ ਮਿਲੀ ਵੱਡੀ ਸਫ਼ਲਤਾ, ਹਥਿਆਰਾਂ ਦਾ ਜ਼ਖ਼ੀਰਾ ਬਰਾਮਦ

ਫ਼ਾਜ਼ਿਲਕਾ- ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਅਬੋਹਰ ਸੈਕਟਰ ‘ਚ ਬੀ. ਐੱਸ. ਐੱਫ. ਦੇ ਜਵਾਨਾਂ ਨੇ ਪਾਕਿਸਤਾਨ ਦੇ ਨਾਪਾਕ ਇਰਾਦਿਆਂ ਨੂੰ ਫ਼ੇਲ੍ਹ ਕਰਦਿਆਂ ਜ਼ੀਰੋ ਲਾਈਨ ‘ਤੇ ਵੱਡੀ ਮਾਤਰਾ ‘ਚ ਹਥਿਆਰਾਂ ਦਾ ਜ਼ਖ਼ੀਰਾ ਬਰਾਮਦ ਕੀਤਾ ਹੈ।

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸਰਹੱਦ ਤੋਂ ਏ. ਕੇ. 47 ਰਾਈਫ਼ਲ, 91 ਰੋਂਦ, 2-ਐੱਮ. -16 ਰਾਈਫ਼ਲ 4 ਰੋਂਦ ਦੇ ਨਾਲ, 57 ਰੋਂਦ, 2 ਪਿਸਟਲ, 4 ਮੈਗਜ਼ੀਨ 20 ਰੋਂਦ ਬਰਾਮਦ ਕੀਤੇ ਹਨ।

ਇਹ ਵੀ ਪੜ੍ਹੋ: ਰਾਤ ਢਾਈ ਵਜੇ ਪੁਲਿਸ ਮੁਲਾਜ਼ਮਾਂ ਨੇ ਕਰਤਾ ਕਾਰਾ, ਸਭ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ

ਬੀ. ਐੱਸ. ਐੱਫ. ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਬੀਤੀ ਰਾਤ ਕੌਮਾਂਤਰੀ ਸਰਹੱਦ ‘ਤੇ ਬੀ. ਐੱਸ. ਐੱਫ. ਦੀ 124 ਬਟਾਲੀਅਨ ਦੇ ਜਵਾਨਾਂ ਨੇ ਜ਼ੀਰੋ ਲਾਈਨ ‘ਤੇ ਕੁੱਝ ਹਰਕਤ ਦੇਖੀ, ਜਿਸ ਤੋਂ ਬਾਅਦ ਉਸ ਇਲਾਕੇ ‘ਚ ਸਰਚ ਅਪਰੇਸ਼ਨ ਚਲਾਇਆ ਗਿਆ, ਜਿੱਥੋਂ ਹਥਿਆਰਾਂ ਦੀ ਬਰਾਮਦਗੀ ਹੋਈ ਹੈ। ਉਨ੍ਹਾਂ ਨੇ ਦੱਸਿਆ ਕਿ ਸਰਹੱਦ ਤੇ ਸਰਚ ਅਪਰੇਸ਼ਨ ਜਾਰੀ ਹੈ।

Click to comment

Leave a Reply

Your email address will not be published. Required fields are marked *

Most Popular

To Top