News

ਜਲੰਧਰ ’ਚ ਲੱਗਾ ਜਾਮ, ਬਿਨੇਕਾਰਾਂ ਨੇ ਫੌਜ ਭਰਤੀ ਦੀ ਲਿਖਤੀ ਪ੍ਰੀਖਿਆ ਨੂੰ ਲੈ ਕੇ ਦਿੱਤਾ ਧਰਨਾ

ਜਲੰਧਰ ਦੇ ਪੀਏਪੀ ਚੌਂ ਤੋਂ ਲੈ ਕੇ ਰਾਮਾਮੰਡੀ ਤੱਕ ਪ੍ਰਦਰਸ਼ਨਕਾਰੀਆਂ ਨੇ ਸੜਕ ਨੂੰ ਪੂਰੀ ਤਰ੍ਹਾਂ ਜਾਮ ਕਰ ਦਿੱਤਾ ਹੈ। ਬੀਐਸਐਫ ਚੌਂਕ ਤੇ ਵੀ ਇਸੇ ਤਰ੍ਹਾਂ ਧਰਨੇ ਦੇ ਚਲਦਿਆਂ ਲੰਬਾ ਜਾਮ ਲੱਗਾ ਹੋਇਆ ਹੈ। ਮਿਲੀ ਜਾਣਕਾਰੀ ਮੁਤਾਬਕ ਪਿਛਲੇ ਇੱਕ ਸਾਲ ਤੋਂ ਫੌਜ ਵਿੱਚ ਭਰਤੀ ਲਈ ਲਿਖਤੀ ਪ੍ਰੀਖਿਆ ਨਾ ਹੋਣ ਕਾਰਨ ਰੋਸ ਵਿੱਚ ਆਏ ਕਰੀਬ 5 ਜ਼ਿਲ੍ਹਿਆਂ ਦੇ ਬਿਨੇਕਾਰਾਂ ਨੇ ਅੱਜ ਸਵੇਰੇ ਪੀਏਪੀ ਚੌਂਕ ਤੋਂ ਥੋੜੀ ਦੂਰ ਨੈਸ਼ਨਲ ਹਾਈਵੇਅ ਜਾਮ ਕਰ ਦਿੱਤਾ ਹੈ।

PunjabKesari

ਇਸ ਕਾਰਨ ਜਲੰਧਰ ਤੋਂ ਲੁਧਿਆਣਾ ਆਉਣ-ਜਾਣ ਵਾਲੀਆਂ ਗੱਡੀਆਂ ਜਾਮ ਵਿੱਚ ਫਸ ਗਈਆਂ ਅਤੇ ਲੋਕਾਂ ਨੂੰ ਵੀ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਪੁਲਿਸ ਨੇ ਧਰਨਾਕਾਰੀਆਂ ਨੂੰ ਹਾਈਵੇਅ ਤੋਂ ਹਟਾ ਕੇ ਸਰਵਿਸ ਲੇਨ ਕਰ ਦਿੱਤਾ ਹੈ ਪਰ ਇਸ ਦੌਰਾਨ ਗੱਡੀਆਂ ਦੀਆਂ ਲੰਬੀਆਂ-ਲੰਬੀਆਂ ਲਾਈਨਾਂ ਲੱਗ ਗਈਆਂ ਹਨ। ਬਹੁਤ ਸਾਰੇ ਲੋਕ ਬੱਸਾਂ ਵਿੱਚੋਂ ਉਤਰ ਕੇ ਪੈਦਲ ਬੱਸ ਅੱਡੇ ਵੱਲ ਚੱਲ ਪਏ।

ਧਰਨਾ ਦੇ ਰਹੇ ਲੋਕਾਂ ਦਾ ਕਹਿਣਾ ਹੈ ਕਿ ਭਰਤੀ ਰੈਲੀ ਦੌਰਾਨ ਪ੍ਰੀਖਿਆ ਪਾਸ ਕਰਨ ਤੋਂ ਬਾਅਦ ਲਿਖਤੀ ਪ੍ਰੀਖਿਆ ਦੀ ਤਰੀਕ ਨਿਰਧਾਰਤ ਕੀਤੀ ਗਈ ਸੀ ਪਰ ਕੋਰੋਨਾ ਕਾਰਨ ਫੌਜ ਨੇ ਲਿਖਤੀ ਪ੍ਰੀਖਿਆ ਮੁਲਤਵੀ ਕਰ ਦਿੱਤੀ ਹੈ। ਉਹਨਾਂ ਇਲਜ਼ਾਮ ਲਾਏ ਕਿ ਪਿਛਲੇ ਇੱਕ ਸਾਲ ਤੋਂ ਵਾਰ-ਵਾਰ ਲਿਖਤੀ ਪ੍ਰੀਖਿਆ ਦੀ ਤਿਆਰੀ ਕਰਦੇ ਹਨ ਪਰ ਮੌਕੇ ਤੇ ਰੱਦ ਕਰ ਦਿੱਤੀ ਜਾਂਦੀ ਹੈ। ਉਹਨਾਂ ਨੇ ਮੰਗ ਕੀਤੀ ਕਿ ਭਰਤੀ ਦੀ ਲਿਖਥੀ ਪ੍ਰੀਖਿਆ ਤੁਰੰਤ ਲਈ ਜਾਵੇ।

Click to comment

Leave a Reply

Your email address will not be published.

Most Popular

To Top