News

ਜਲੰਧਰ ‘ਚ ਸ਼੍ਰੋਮਣੀ ਅਕਾਲੀ ਦਲ ਦਾ ਜ਼ਬਰਦਸਤ ਹੰਗਾਮਾ, ਪੈਂਦੇ ਮੀਂਹ ‘ਚ ਕੀਤੀ ਜ਼ਬਰਦਸਤ ਨਾਅਰੇਬਾਜ਼ੀ

ਐਸ.ਸੀ ਵਿਦਿਆਰਥੀਆਂ ਦੇ ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਅੱਜ ਸ਼੍ਰੋਮਣੀ ਅਕਲੀ ਦਲ ਵੱਲੋਂ ਜਲੰਧਰ ‘ਚ ਪ੍ਰਦਰਸ਼ਨ ਕਰਦਿਆਂ ਸੰਸਦ ਮੈਂਬਰ ਸੰਤੋਸ਼ ਸਿੰਘ ਚੌਧਰੀ ਦੇ ਘਰ ਅੰਦਰ ਵੜ ਕੇ ਧਾਵਾ ਬੋਲ ਦਿੱਤਾ ਗਿਆ। ਇਕ ਵੀਡੀਓ ਵਿਚ ਸਾਫ ਦੇਖਿਆ ਜਾ ਸਕਦਾ ਹੈ ਕਿ ਸੰਤੋਸ਼ ਸਿੰਘ ਚੌਧਰੀ ਦੇ ਘਰ ਅੰਦਰ ਵੜੇ ਅਕਲੀਆਂ ਨੂੰ ਤਾਇਨਾਤ ਸਿਕਿਓਰਟੀ ਵੱਲੋਂ ਉਨ੍ਹਾਂ ਨੂੰ ਫੜ ਕੇ ਬਾਹਰ ਕੱਢਣ ਦੀ ਕੋਸ਼ਿਸ਼ ਵੀ ਕੀਤੀ ਪਰ ਉਨ੍ਹਾਂ ਵੱਲੋਂ ਘਰ ‘ਚ ਹੀ ਧਰਨਾ ਲਗਾ ਕੇ ਜ਼ਬਰਦਸਤ ਪ੍ਰਦਰਸ਼ਨ ਕੀਤਾ ਗਿਆ।

100 ਸਾਲ ਪੁਰਾਤਨ ਸਰੂਪ ਲਾਪਤਾ ਹੋਣ ਦਾ ਮਾਮਲਾ ਭੱਖਿਆ, ਸ਼੍ਰੋਮਣੀ ਕਮੇਟੀ ਨੂੰ ਭਾਈ ਅਜਨਾਲਾ ਨੇ ਦੱਸਿਆ ਸਭ ਤੋਂ ਵੱਡਾ ਚੋਰ

ਉਧਰ ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਸਾਧੂ ਸਿੰਘ ਧਰਮਸੋਤ ਵੱਲੋਂ ਕੀਤੇ ਕਰੋੜਾਂ ਦੇ ਘਪਲੇ ਦੇ ਮਾਮਲੇ ਨੂੰ ਲੈ  ਕੇ ਸੰਤੋਖ ਸਿੰਘ ਚੌਧਰੀ ਨੂੰ ਮਿਲਣ ਲਈ ਆਏ ਸਨ ਪਰ ਉੇਹ ਨਹੀਂ ਮਿਲੇ ਜਿਸ ਦੇ ਚਲਦੇ ਉਹਨਾਂ ਕੈਪਟਨ ਸਰਕਾਰ ਤੇ ਇਲਜ਼ਾਮ ਲਗਾਉਦਿਆਂ ਕਿਹਾ ਕਿ ਪੰਜਾਬ ਦਾ ਖਜ਼ਾਨਾ ਖਾਲੀ ਨਹੀਂ ਹੈ ਸਗੋਂ ਇਨ੍ਹਾਂ ਦੇ ਦਿਮਾਗ਼ ਖਾਲੀ ਹਨ। ਦੂਜੇ ਪਾਸੇ ਪ੍ਰਦਰਸ਼ਨਕਾਰੀਆਂ ਵੱਲੋਂ ਕੈਪਟਨ ਸਰਕਾਰ ਤੋਂ ਸਾਧੂ ਸਿੰਘ ਧਰਮਸੋਤ ਦੇ ਅਸਤੀਫ਼ੇ ਦੀ ਮੰਗ ਕੀਤੀ ਗਈ। ਉਹਨਾਂ ਕਿਹਾ ਜੇ ਧਰਮਸੋਤ ਨੂੰ ਪਾਰਟੀ ‘ਚੋਂ ਬਾਹਰ ਨਾ ਕੱਢਿਆ ਗਿਆ ਤਾਂ ਉਹਨਾਂ ਦਾ ਸੰਘਰਸ਼ ਹੋਰ ਵੀ ਤਿੱਖਾ ਕੀਤਾ ਜਾਵੇਗਾ। ਦੱਸ ਦਈਏ ਬਹੁ ਕਰੋੜੀ ਘਪਲੇ ਨੂੰ ਲੈ ਪੰਜਾਬ ‘ਚ ਵਿਰੋਧੀ ਪਾਰਟੀਆਂ ਵੱਲੋਂ ਸਾਧੂ ਸਿੰਘ ਧਰਮਸੋਤ ਅਤੇ ਕੈਪਟਨ ਅਮਦਿੰਰ ਸਿੰਘ ਦੇ ਖਿਲਾਫ ਲਗਾਤਾਰ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਨੇ ਤੇ ਨਾਲ ਹੀ ਧਰਮਸੋਤ ਦੇ ਅਸਤੀਫੇ ਦੇ ਨਾਲ ਨਾਲ ਇਸ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਦੀ ਮੰਗ ਕੀਤੀ ਗਈ।

Click to comment

Leave a Reply

Your email address will not be published.

Most Popular

To Top