News

ਜਲੰਧਰ ਤੋਂ ਬਾਅਦ ਨਵਾਂ ਸ਼ਹਿਰ ’ਚ ਵੀ ਲਗਿਆ ਨਾਈਟ ਕਰਫਿਊ

ਨਵਾਂ ਸ਼ਹਿਰ ਵਿੱਚ ਵੀ ਨਾਈਟ ਕਰਫਿਊ ਲਾਗੂ ਕਰ ਦਿੱਤਾ ਗਿਆ ਹੈ। ਇੱਥੇ ਵੀ ਕਰਫਿਊ ਦਾ ਸਮਾਂ ਰਾਤ 11 ਵਜੇ ਤੋਂ ਸਵੇਰੇ 5 ਵਜੇ ਤਕ ਰਹੇਗਾ। ਦਸ ਦਈਏ ਕਿ ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ’ਚ ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਲੈ ਕੇ ਰਾਤ 11 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਦੇ ਕਰਫ਼ਿਊ ਦਾ ਐਲਾਨ ਕਰ ਦਿੱਤਾ ਹੈ।

ਡੀਸੀ ਨੇ ਕਿਹਾ ਕਿ ਕੋਰੋਨਾ ਦੇ ਖ਼ਤਰੇ ਨਾਲ ਨਿਪਟਣ ਲਈ ਲੋਕਾਂ ਨੂੰ ਪ੍ਰਸ਼ਾਸਨ ਦਾ ਸਹਿਯੋਗ ਕਰਨਾ ਚਾਹੀਦਾ ਹੈ। ਜਲੰਧਰ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਅਜੇ ਰੁਕਣ ਦਾ ਨਾਮ ਨਹੀਂ ਲੈ ਰਹੇ। ਚਿੰਤਾ ਦੀ ਗੱਲ ਹੈ ਕਿ ਸਭ ਤੋਂ ਜ਼ਿਆਦਾ ਨਵੇਂ ਪਾਜ਼ੀਟਿਵ ਕੇਸ ਸਕੂਲੀ ਬੱਚਿਆਂ ਵਿੱਚ ਸਾਹਮਣੇ ਆ ਰਹੇ ਹਨ।

Click to comment

Leave a Reply

Your email address will not be published. Required fields are marked *

Most Popular

To Top