ਜਲੰਧਰ ਦੇ ਖ਼ਾਲਸਾ ਕਾਲਜ ਤੋਂ ਫਿਰ ਸ਼ੁਰੂ ਹੋਈ ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’

 ਜਲੰਧਰ ਦੇ ਖ਼ਾਲਸਾ ਕਾਲਜ ਤੋਂ ਫਿਰ ਸ਼ੁਰੂ ਹੋਈ ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’

ਭਾਰਤ ਜੋੜੋ ਯਾਤਰਾ ਅੱਜ ਜਲੰਧਰ ਦੇ ਖ਼ਾਲਸਾ ਕਾਲਜ ਤੋਂ ਸ਼ੁਰੂ ਹੋ ਗਈ ਹੈ। ਪਹਿਲਾਂ ਇਹ ਯਾਤਰਾ ਫਗਵਾੜਾ ਦੀ ਪ੍ਰਾਈਵੇਟ ਯੂਨੀਵਰਸਿਟੀ ਤੋਂ ਸਵੇਰੇ 6 ਵਜੇ ਸ਼ੁਰੂ ਹੋਣੀ ਸੀ। ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਰਾਹੁਲ ਗਾਂਧੀ ਜਲੰਧਰ ਵਿੱਚ ਦੁਪਹਿਰ ਨੂੰ ਇੱਕ ਮਸ਼ਹੂਰ ਧਾਰਮਿਕ ਸਥਾਨ ਤੇ ਪਹੁੰਚੇ, ਜਿੱਥੇ ਉਸ ਨੇ ਮੱਥਾ ਟੇਕਿਆ। ਇਸ ਤੋਂ ਬਾਅਦ ਉਹ ਸਿੱਧੇ ਯਾਤਰਾ ਲਈ ਰਵਾਨਾ ਹੋ ਗਏ।

ਇੱਥੇ ਇਹ ਵੀ ਦੱਸ ਦਈਏ ਕਿ ਯਾਤਰਾ ਸ਼ੁਰੂ ਹੋਣ ਤੋਂ ਪਹਿਲਾਂ ਹੀ ਸਿੱਧੂ ਮੂਸੇਵਾਲਾ ਦੇ ਪਿਤਾ ਦੀ ਕਾਰ ਖਾਲਸਾ ਕਾਲਜ ਪਹੁੰਚੀ ਅਤੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਰਾਹੁਲ ਗਾਂਧੀ ਕੋਲ ਲੈ ਗਏ। ਜ਼ਿਕਰੋਯਗ ਹੈ ਕਿ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਕੱਲ੍ਹ ਭਾਰਤ ਜੋੜੋ ਯਾਤਰਾ ਦੌਰਾਨ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ।

ਜਿਸ ਤੋਂ ਬਾਅਦ 24 ਘੰਟਿਆਂ ਲਈ ਯਾਤਰਾ ਨੂੰ ਰੋਕ ਦਿੱਤਾ ਗਿਆ ਸੀ। ਅੱਜ ਸੰਸਦ ਮੈਂਬਰ ਦੇ ਅੰਤਿਮ ਸੰਸਕਾਰ ਤੋਂ ਬਾਅਦ ਮੁੜ ਭਾਰਤ ਜੋੜੋ ਯਾਤਰਾ ਸ਼ੁਰੂ ਕੀਤੀ ਗਈ ਹੈ। ਰਾਹੁਲ ਗਾਂਧੀ ਦੀ ਯਾਤਰਾ ਦੌਰਾਨ ਬਣਾਏ ਸ਼ਡਿਊਲ ਮੁਤਾਬਕ ਰਾਹੁਲ ਗਾਂਧੀ ਨੇ ਜਲੰਧਰ ਵਿੱਚ ਪ੍ਰੈਸ ਕਾਨਫਰੰਸ ਕਰਨੀ ਸੀ। ਸੰਸਦ ਮੈਂਬਰ ਦੀ ਮੌਤ ਤੋਂ ਬਾਅਦ ਪ੍ਰੈਸ ਕਾਨਫਰੰਸ ਵੀ ਫਿਲਹਾਲ ਰੱਦ ਕਰ ਦਿੱਤੀ ਗਈ ਹੈ।

ਹੁਣ ਇਹ ਪ੍ਰੈਸ ਕਾਨਫਰੰਸ ਹੁਸ਼ਿਆਰਪੁਰ ਵਿੱਚ ਹੋਵੇਗੀ। ਇਸ ਤੋਂ ਇਲਾਵਾ ਜਲੰਧਰ ਵਿੱਚ ਸਫ਼ਰ ਦੌਰਾਨ ਕੋਈ ਡੀਜੇ ਵੀ ਨਹੀਂ ਵੱਜੇਗਾ। ਦੱਸ ਦਈਏ ਕਿ ਕਾਂਗਰਸ ਦੀ ਭਾਰਤ ਜੋੜੋ ਯਾਤਰਾ ਮੁਲਤਵੀ ਕੀਤੇ ਜਾਣ ਤੋਂ ਬਾਅਧ ਗੋਰਾਇਆ ਦੇ ਇੱਕ ਰਿਜ਼ੋਰਟ ਵਿੱਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਕਾਂਗਰਸ ਸੰਸਦ ਮੈਂਬਰ ਅਤੇ ਪਾਰਟੀ ਦੇ ਸੰਚਾਰ ਵਿਭਾਗ ਦੇ ਇੰਚਾਰਜ ਜੈਰਾਮ ਰਮੇਸ਼ ਨੇ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਮੌਤ ਤੋਂ ਬਾਅਦ ਯਾਤਰਾ ਨੂੰ ਤੁਰੰਤ ਮੁਲਤਵੀ ਹੋਣ ਦੀ ਜਾਣਕਾਰੀ ਦਿੱਤੀ ਸੀ।  ਦੂਜੇ ਪਾਸੇ 15 ਜਨਵਰੀ ਨੂੰ ਜਲੰਧਰ ’ਚ ਹੋਣ ਵਾਲੀ ਰਾਹੁਲ ਗਾਂਧੀ ਦੀ ਪ੍ਰੈੱਸ ਕਾਨਫ਼ਰੰਸ ਹੁਣ 17 ਜਨਵਰੀ ਨੂੰ ਹੁਸ਼ਿਆਰਪੁਰ ’ਚ ਹੋਵੇਗੀ।

Leave a Reply

Your email address will not be published. Required fields are marked *