News

ਜਲੰਧਰ ਦੇ ਪਾਸਪੋਰਟ ਦਫ਼ਤਰ ਵਿੱਚ ਲੱਗੀ ਭਿਆਨਕ ਅੱਗ

ਕੋਰੋਨਾ ਦੀ ਮਾਰ ਕਾਰਨ ਲੋਕਾਂ ਦੇ ਕੰਮ ਤਾਂ ਪਹਿਲਾਂ ਹੀ ਠੱਪ ਹੋਏ ਪਏ ਹਨ। ਉੱਥੇ ਹੀ ਕੁਝ ਕਾਰਨਾਂ ਕਰ ਕੇ ਦਫ਼ਤਰਾਂ ਦਾ ਨੁਕਸਾਨ ਹੋ ਜਾਣਾ ਵੀ ਲੋਕਾਂ ਲਈ ਦੁਖਦ ਹੈ। ਅੱਜ ਵੀਕੈਂਡ ਲਾਕਡਾਊਨ ਦੌਰਾਨ ਗੁਰੂ ਨਾਨਕ ਮਿਸ਼ਨ ਚੌਂਕ ਨੇੜੇ ਪਾਸਪੋਰਟ ਦਫ਼ਤਰ ਦੀ ਤੀਜੀ ਮੰਜ਼ਲ ਤੇ ਪੀਐਨਬੀ ਮੈਟਲਾਈਫ ਬੀਮਾ ਦਫ਼ਤਰ ਵਿੱਚ ਭਿਆਨਕ ਅੱਗ ਲੱਗਣ ਨਾਲ ਪੂਰਾ ਦਫ਼ਤਰ ਸੜ ਕੇ ਸਵਾਹ ਹੋ ਗਿਆ।

Applicants make beeline at passport sewa kendras in Jalandhar

ਅੱਗ ਲੱਗਣ ਦਾ ਕਾਰਨ ਨਹੀਂ ਪਤਾ ਚੱਲ ਸਕਿਆ। ਇਸ ਘਟਨਾ ਦੌਰਾਨ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ਤੇ ਪਹੁੰਚੀਆਂ ਤੇ ਅੱਗ ਬੁਝਾਉਣ ਦਾ ਕੰਮ ਸ਼ੁਰੂ ਕੀਤਾ ਗਿਆ। ਉੱਥੇ ਹੀ ਅੱਗ ਲੱਗਣ ਦੀ ਖ਼ਬਰ ਮਿਲਦਿਆਂ ਹੀ ਥਾਣਾ ਨੰਬਰ ਛੇ ਦੀ ਪੁਲਿਸ ਮੌਕੇ ਤੇ ਪਹੁੰਚ ਗਈ।

ਫਿਲਹਾਲ ਪੁਲਿਸ ਇਸ ਘਟਨਾ ਦੀ ਜਾਂਚ ਕਰਨ ਵਿੱਚ ਜੁਟੀ ਹੋਈ ਹੈ। ਜਾਣਕਾਰੀ ਮੁਤਾਬਕ ਅੱਜ ਸਵੇਰੇ 9.30 ਵਜੇ ਦੇ  ਕਰੀਬ ਗੁਰੂ ਨਾਨਕ ਮਿਸ਼ਨ ਚੌਕ ਨੇੜੇ ਪਾਸਪੋਰਟ ਦਫ਼ਤਰ ਦੀ ਤੀਜੀ ਮੰਜ਼ਿਲ ਵਿੱਚੋਂ ਧੂੰਆਂ ਨਿਕਲਣ ਦੀ ਸੂਚਨਾ ਮਿਲਣ ਤੇ ਹਫੜਾ ਦਫੜੀ ਦਾ ਮਾਹੌਲ ਪੈਦਾ ਹੋ ਗਿਆ ਅਤੇ ਪੀਐਨਬੀ ਮੈਟਲਾਈਫ ਬੀਮਾ ਕੰਪਨੀ ਦੇ ਦਫ਼ਤਰ ਨੂੰ ਅੱਗ ਲੱਗ ਗਈ।

ਪੁਲਿਸ ਵੱਲੋਂ ਇਸ ਘਟਨਾ ਦਾ ਪਤਾ ਲਾਉਣ ਦੀ ਪੂਰਨ ਕੋਸ਼ਿਸ਼ ਕੀਤੀ ਜਾ ਰਹੀ ਹੈ ਤੇ ਉੱਥੇ ਹੀ ਫਾਇਰ ਬ੍ਰਿਗੇਡ ਵੀ ਅੱਗ ਤੇ ਕਾਬੂ ਪਾਉਣ ਦਾ ਕੰਮ ਕਰ ਰਹੀ ਹੈ।

Click to comment

Leave a Reply

Your email address will not be published. Required fields are marked *

Most Popular

To Top