ਜਲੰਧਰ ਦੇ DCP ਅਤੇ AAP ਵਿਧਾਇਕ ਰਮਨ ਅਰੋੜਾ ਹੋਈ ਸੀ ਤਕਰਾਰ, ਡੀਸੀਪੀ ਦਾ ਹੋਇਆ ਤਬਾਦਲਾ

 ਜਲੰਧਰ ਦੇ DCP ਅਤੇ AAP ਵਿਧਾਇਕ ਰਮਨ ਅਰੋੜਾ ਹੋਈ ਸੀ ਤਕਰਾਰ, ਡੀਸੀਪੀ ਦਾ ਹੋਇਆ ਤਬਾਦਲਾ

ਜਲੰਧਰ ਸੈਂਟਰ ਵਿਧਾਇਕ ਰਮਨ ਅਰੋੜਾ ਅਤੇ ਡੀਸੀਪੀ ਨਰੇਸ਼ ਕੁਮਾਰ ਡੋਗਰਾ ਵਿਚਾਲੇ ਹੋਏ ਝਗੜੇ ਤੋਂ ਬਾਅਦ ਡੀਸੀਪੀ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਡੋਗਰਾ ਨੂੰ ਏਆਈਜੀ ਪੀਏਪੀ 2 ਵਜੋਂ ਤਾਇਨਾਤ ਕੀਤਾ ਗਿਆ ਸੀ। ਜਲੰਧਰ ਦੀ ਸ਼ਾਸਤਰੀ ਮਾਰਕਿਟ ਵਿੱਚ ਦੁਕਾਨ ਦੇ ਝਗੜੇ ਨੂੰ ਸੁਲਝਾਉਣ ਲਈ ਡੀਸੀਪੀ ਅਤੇ ਵਿਧਾਇਕ ਰਮਨ ਅਰੋੜਾ ਪਹੁੰਚੇ ਸਨ।

Jalandhar DCP Naresh Dogra shifted after spat with AAP MLA Raman Arora over 'petty issue'

ਇਸ ਦੌਰਾਨ ਦੋਵਾਂ ਵਿਚਕਾਰ ਕਾਫ਼ੀ ਬਹਿਸਬਾਜ਼ੀ ਹੋਈ। ਮਾਮਲਾ ਇੰਨਾ ਵਧ ਗਿਆ ਕਿ ਦੋਵਾਂ ਧਿਰਾਂ ਵਿੱਚ ਹੱਥੋਪਾਈ ਵੀ ਹੋ ਗਈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਡੀਸੀਪੀ ਨੂੰ ਦੂਜੀ ਧਿਰ ਦੇ ਕਿਸੇ ਵਿਅਕਤੀ ਨੇ ਧੱਕਾ ਮਾਰ ਦਿੱਤਾ ਸੀ। ਜਦੋਂ ਡੀਸੀਪੀ ਨੇ ਇਸ ਦਾ ਵਿਰੋਧ ਕੀਤਾ ਤਾਂ ਦੋਵਾਂ ਧਿਰਾਂ ਵਿੱਚ ਹੱਥੋਪਾਈ ਹੋ ਗਈ।

ਬੀਤੀ ਰਾਤ ਦੋਵਾਂ ਨੇ ਅਸਤੀਫ਼ਾ ਵੀ ਦੇ ਦਿੱਤਾ ਸੀ ਪਰ ਇਸ ਦੇ ਬਾਵਜੂਦ ਡੀਸੀਪੀ ਦੀ ਬਦਲੀ ਕਰ ਦਿੱਤੀ ਗਈ ਹੈ। ਆਪ ਵਰਕਰਾਂ ਨੇ ਡੀਸੀਪੀ ਦੀ ਕੁੱਟਮਾਰ ਕੀਤੀ। ਇਸ ਤੋਂ ਬਾਅਦ ਦਬਾਅ ਵਿੱਚ ਆਈ ਪੁਲਿਸ ਨੇ ਡੀਸੀਪੀ ਨਰੇਸ਼ ਡੋਗਰਾ ਦੇ ਖ਼ਿਲਾਫ਼ ਕਤਲ ਦੀ ਕੋਸ਼ਿਸ਼ ਅਤੇ ਐਸਸੀ/ਐਸਟੀ ਐਕਟ ਤਹਿਤ ਕੇਸ ਦਰਜ ਕਰਨ ਦੀ ਗੱਲ ਸਾਹਮਣੇ ਆਈ ਸੀ। ਫਿਲਹਾਲ ਹੁਣ ਅਜੇ ਡੀਸੀਪੀ ਡੋਗਰਾ ਖਿਲਾਫ਼ ਕੋਈ ਕੇਸ ਦਰਜ ਨਹੀਂ ਕੀਤਾ ਗਿਆ।

 

Leave a Reply

Your email address will not be published.