ਜਲੰਧਰ ਪੁਲਿਸ ਨੇ 566 ਕਿੱਲੋ ਭੁੱਕੀ ਕੀਤੀ ਨਸ਼ਟ, 219 ਕੇਸਾਂ ‘ਚ ਫੜਿਆ ਸੀ ਨਸ਼ਾ

 ਜਲੰਧਰ ਪੁਲਿਸ ਨੇ 566 ਕਿੱਲੋ ਭੁੱਕੀ ਕੀਤੀ ਨਸ਼ਟ, 219 ਕੇਸਾਂ ‘ਚ ਫੜਿਆ ਸੀ ਨਸ਼ਾ

ਜਲੰਧਰ ਦਿਹਾਤੀ ਪੁਲਿਸ ਨੇ ਐਨਡੀਪੀਐਸ ਐਕਟ ਤਹਿਤ ਦਰਜ ਕੇਸਾਂ ਵਿੱਚ ਫੜੇ ਗਏ ਨਸ਼ੀਲੇ ਪਦਾਰਥਾਂ ਨੂੰ ਨਸ਼ਟ ਕੀਤਾ ਹੈ। ਐਸਐਸਪੀ ਨੇ ਦੱਸਿਆ ਕਿ ਜ਼ਿਲ੍ਹਾ ਜਲੰਧਰ ਦੇ ਵੱਖ-ਵੱਖ ਥਾਣਿਆਂ ਵਿੱਚ ਐਨਡੀਪੀਐਸ ਐਕਟ ਤਹਿਤ 219 ਕੇਸ ਦਰਜ ਹੋਏ ਹਨ। ਇਹਨਾਂ ਕੇਸਾਂ ਵਿੱਚ ਫੜੇ ਗਏ ਤੇ ਬਰਾਮਦ ਕੀਤੇ ਗਏ ਨਸ਼ੀਲੇ ਪਦਾਰਥਾਂ ਨੂੰ ਗਰੀਨ ਪਲਾਂਟ ਐਨਰਜੀ ਪ੍ਰਾਈਵੇਟ ਲਿਮਟਿਡ, ਬੀਰ ਪਿੰਡ ਨਕੋਦਰ ਵਿੱਚ ਸਾੜ ਕੇ ਨਸ਼ਟ ਕਰ ਦਿੱਤਾ ਗਿਆ।

Seized contraband destroyed

ਉਹਨਾਂ ਦੱਸਿਆ ਕਿ ਨਸ਼ਟ ਕੀਤੇ ਗਏ ਨਸ਼ੀਲੇ ਪਦਾਰਥਾਂ ਵਿੱਚ ਡੋਡੇ ਚੂਰਾ ਪੋਸਤ 566 ਕਿੱਲੋ, ਨਸ਼ੀਲਾ ਪਾਊਡਰ 10.7 ਕਿੱਲੋ, ਹੈਰੋਇਨ 4.7 ਕਿਲੋ, ਨਸ਼ੀਲੇ ਟੀਕੇ ਤੇ ਗੋਲੀਆਂ 13,56,577 ਤੇ 1836 ਨਸ਼ੀਲੇ ਕੈਪਸ਼ੂਲ ਸ਼ਾਮਲ ਸਨ।

ਥਾਣਾ ਲਾਂਬੜਾ ਦੀ ਪੁਲਿਸ ਵੱਲੋਂ ਜ਼ਿਲ੍ਹਾ ਪੁਲਿਸ ਮੁਖੀ ਸਵਰਨਦੀਪ ਸਿੰਘ ਦੀਆਂ ਹਦਾਇਤਾਂ ‘ਤੇ ਨਸ਼ਾ ਤਸਕਰਾਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਮੋਟਰਸਾਈਕਲ ਸਵਾਰ ਨਸ਼ਾ ਤਸਕਰ ਨੂੰ ਕਾਬੂ ਕਰ ਉਸ ਪਾਸੋਂ 3 ਗ੍ਰਾਮ ਹੈਰੋਇਨ ਅਤੇ 60 ਨਸ਼ੀਲੀਆਂ ਗੋਲੀਆਂ ਬਰਾਮਦ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਗਈ।

 

Leave a Reply

Your email address will not be published.