ਜਲੰਧਰ ਵਿਖੇ ਨੈਸ਼ਨਲ ਹਾਈਵੇਅ ਅਤੇ ਰੇਲ ਆਵਾਜਾਈ ਰਹੇਗੀ ਠੱਪ, ਲਤੀਫਪੁਰਾ ਪੁਨਰਵਾਸ ਸੰਯੁਕਤ ਮੋਰਚਾ ਨੇ ਲਾਇਆ ਧਰਨਾ

 ਜਲੰਧਰ ਵਿਖੇ ਨੈਸ਼ਨਲ ਹਾਈਵੇਅ ਅਤੇ ਰੇਲ ਆਵਾਜਾਈ ਰਹੇਗੀ ਠੱਪ, ਲਤੀਫਪੁਰਾ ਪੁਨਰਵਾਸ ਸੰਯੁਕਤ ਮੋਰਚਾ ਨੇ ਲਾਇਆ ਧਰਨਾ

ਲਤੀਫ਼ਪੁਰਾ ਵਿੱਚ ਬੇਘਰ ਹੋਏ ਲੋਕਾਂ ਨੂੰ ਉਸੇ ਜ਼ਮੀਨ ਤੇ ਵਸਾਉਣ ਲਈ ਸੰਘਰਸ਼ ਕਰ ਰਹੇ ਲਤੀਫ਼ਪੁਰਾ ਪੁਨਰਵਾਸ ਸੰਯੁਕਤ ਮੋਰਚਾ ਅੱਜ ਧੰਨੋਵਾਲੀ ਫਾਟਕ ਨੇੜੇ ਨੈਸ਼ਨਲ ਹਾਈਵੇਅ ਅਤੇ ਰੇਲ ਆਵਾਜਾਈ ਨੂੰ ਜਾਮ ਕੀਤਾ ਗਿਆ ਹੈ। ਇਹ ਧਰਨਾ ਸਵੇਰੇ ਸਾਢੇ 11 ਵਜੇ ਸ਼ੁਰੂ ਹੋ ਚੁੱਕਾ ਹੈ ਤੇ ਦੁਪਹਿਰ ਸਾਢੇ 3 ਵਜੇ ਤੱਕ ਲਗਾਇਆ ਜਾਵੇਗਾ।

Jalandhar: Latifpura residents reject govt's rehab offer

ਮੋਰਚੇ ਦੇ ਜਾਮ ਨਾਲ ਨੈਸ਼ਨਲ ਹਾਈਵੇਅ ਤੇ ਆ ਰਹੇ ਦੂਰ-ਦੁਰਾਡੇ ਸੂਬਿਆਂ ਅਤੇ ਜ਼ਿਲ੍ਹਿਆਂ ਦੇ ਵਾਹਨ ਚਾਲਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉੱਥੇ ਹੀ ਰੇਲ ਆਵਾਜਾਈ ਰੋਕਣ ਨਾਲ ਟਰੇਨਾਂ ਦੀ ਆਵਾਜਾਈ ਵੀ ਪ੍ਰਭਾਵਿਤ ਹੋਵੇਗੀ। ਸੰਯੁਕਤ ਕਿਸਾਨ ਮੋਰਚਾ ਵਿੱਚ ਸ਼ਾਮਲ ਸੰਗਠਨਾਂ ਦੇ ਮੈਂਬਰਾਂ ਨੇ ਦੱਸਿਆ ਕਿ ਕਿਸਾਨਾਂ, ਮਜ਼ਦੂਰਾਂ ਅਤੇ ਹੋਰ ਮਿਹਨਤਕਸ਼ ਲੋਕਾਂ ਦੇ ਵੱਖ-ਵੱਖ ਸੰਗਠਨਾਂ ਦੀ ਅਗਵਾਈ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ, ਮਜ਼ਦੂਰ ਅਤੇ ਹੋਰ ਇਨਸਾਫ਼ ਪਸੰਦ ਲੋਕ ਇਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਣਗੇ।

ਸੰਘਰਸ਼ ਸਬੰਧੀ ਜਾਣਕਾਰੀ ਦਿੰਦਿਆਂ ਮੋਰਚਾ ਦੇ ਆਗੂ ਜਥੇਦਾਰ ਕਸ਼ਮੀਰ ਸਿੰਘ ਜੰਡਿਆਲਾ, ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਸੰਤੋਖ ਸਿੰਘ ਸੰਧੂ, ਤਰਸੇਮ ਸਿੰਘ ਵਿੱਕੀ ਜੈਨਪੁਰ, ਕਸ਼ਮੀਰ ਸਿੰਘ ਘੁੱਗਸ਼ੋਰ, ਡਾ. ਗੁਰਦੀਪ ਸਿੰਘ ਭੰਡਾਲ, ਹੰਸ ਰਾਜ ਪੱਬਮਾਂ, ਹਰਜਿੰਦਰ ਕੌਰ, ਬਲਜਿੰਦਰ ਕੌਰ, ਪਰਮਿੰਦਰ ਕੌਰ ਸਿੰਘ ਬਾਜਵਾ, ਸੁਖਜੀਤ ਸਿੰਘ, ਮਹਿੰਦਰ ਸਿੰਘ ਬਾਜਵਾ ਅਤੇ ਬੋਹਰ ਸਿੰਘ ਹਜ਼ਾਰਾ ਨੇ ਦੱਸਿਆ ਕਿ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ, ਜਦੋਂ ਤੱਕ ਲਤੀਫ਼ਪੁਰਾ ਇਲਾਕੇ ਦੇ ਲੋਕਾਂ ਨੂੰ ਉਸ ਥਾਂ ’ਤੇ ਵਸਾਇਆ ਨਹੀਂ ਜਾਂਦਾ, ਉਨ੍ਹਾਂ ਨੂੰ ਹੋਏ ਨੁਕਸਾਨ ਦੀ ਭਰਪਾਈ ਨਹੀਂ ਕਰ ਦਿੱਤੀ ਜਾਂਦੀ ਅਤੇ ਗਾਲੀ-ਗਲੋਚ ਕਰਨ ਵਾਲੇ ਡੀਸੀਪੀ ਖਿਲਾਫ ਸਖਤ ਕਾਰਵਾਈ ਨਹੀਂ ਕੀਤੀ ਜਾਂਦੀ।

ਉਨ੍ਹਾਂ ਕਿਹਾ ਕਿ ਲਤੀਫ਼ਪੁਰਾ ਇਲਾਕੇ ਦੇ ਲੋਕਾਂ ਨੂੰ ਬੇਘਰ ਕੀਤੇ ਜਾਣ ਦੇ ਮੁੱਦੇ ’ਤੇ ਭਗਵੰਤ ਮਾਨ ਸਰਕਾਰ ਦੀ ਚੁੱਪ ਤੋੜਨ ਲਈ ਹਾਈਵੇ ਅਤੇ ਰੇਲਵੇ ਜਾਮ ਕਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ। ਮੋਰਚੇ ਦੇ ਮੈਂਬਰਾਂ ਅਤੇ ਪੀੜਤ ਪਰਿਵਾਰਾਂ ਵੱਲੋਂ ਐਤਵਾਰ ਸ਼ਾਮੀਂ ਹਮੇਸ਼ਾ ਵਾਂਗ ਮੋਰਚੇ ਨੇੜੇ ਲਤੀਫਪੁਰਾ ਚੌਕ ਵਿਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜਗਤਾਰ ਸਿੰਘ ਸੰਘੇੜਾ ਦਾ ਪੁਤਲਾ ਫੂਕਦੇ ਹੋਏ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।

ਮੋਰਚੇ ਦੇ ਆਗੂਆਂ ਨੇ ਆਮ ਜਨਤਾ ਨੂੰ ਸਵੇਰੇ 11 ਤੋਂ ਸ਼ਾਮ 4 ਵਜੇ ਤੱਕ ਜਲੰਧਰ-ਲੁਧਿਆਣਾ ਹਾਈਵੇ ’ਤੇ ਯਾਤਰਾ ਨਾ ਕਰਨ ਦੀ ਅਪੀਲ ਕੀਤੀ। ਜ਼ਿਕਰਯੋਗ ਹੈ ਕਿ ਇੰਪਰੂਵਮੈਂਟ ਟਰੱਸਟ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਬੀਤੀ 9 ਦਸੰਬਰ ਨੂੰ ਲਤੀਫਪੁਰਾ ਵਿਚ ਲੋਕਾਂ ਦੇ ਘਰਾਂ ਨੂੰ ਢਹਿ-ਢੇਰੀ ਕਰਕੇ ਉਨ੍ਹਾਂ ਦੇ ਸਿਰ ਤੋਂ ਛੱਤ ਖੋਹ ਲਈ ਸੀ।

Leave a Reply

Your email address will not be published. Required fields are marked *