ਪੰਜਾਬੀ ਲੋਕ · ਪੰਜਾਬੀ ਖ਼ਬਰਾਂਪੁਰਾਣੀਆਂ ਖ਼ਬਰਾਂ ਦਾ ਸੰਗ੍ਰਹਿ
ਹੋਮ › ਪੰਜਾਬ
ਪੰਜਾਬ

ਜ਼ਰੂਰੀ ਖ਼ਬਰ : ਬਹਿਬਲ ਗੋਲੀ ਕਾਂਡ ਮਾਮਲੇ ‘ਚ ਸਾਬਕਾ ਡੀ. ਜੀ. ਪੀ. ਸੈਣੀ ਮੁਲਜ਼ਮ ਨਾਮਜ਼ਦ

ਪੰਜਾਬੀ ਲੋਕ · 29 September 2020
ਮੂਲ ਤਸਵੀਰ ਉਪਲਬਧ ਨਹੀਂ

ਪੰਜਾਬ ਦੇ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਦੀ ਮੁਸ਼ਕਲਾਂ ਹੋਰ ਵਧ ਰਹੀਆਂ ਹਨ। ਬਹਿਬਲ ਕਲਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਐੱਸ. ਆਈ. ਟੀ. ਨੇ ਤਤਕਾਲੀਨ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਅਤੇ ਮੁਅੱਤਲ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਨੂੰ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਹੈ।

  • ਮੂਲ ਤਸਵੀਰ ਸੰਭਾਲੀ ਨਹੀਂ ਗਈ

ਦਰਅਸਲ 14 ਅਕਤੂਬਰ 2015 ਨੂੰ ਸ਼ਾਂਤਮਈ ਧਰਨੇ ‘ਤੇ ਬੈਠੀਆਂ ਸੰਗਤਾਂ ਉੱਪਰ ਬਹਿਬਲ ਕਲਾਂ ਵਿਖੇ ਢਾਹੇ ਗਏ ਪੁਲਸੀਆ ਕਹਿਰ ਸਬੰਧੀ ਭਾਵੇਂ ਥਾਣਾ ਬਾਜਾਖਾਨਾ ਦੀ ਪੁਲਸ ਨੇ ਧਰਨਾਕਾਰੀਆਂ ਖ਼ਿਲਾਫ਼ ਹੀ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਦਿੱਤਾ ਗਿਆ ਸੀ।

ਕੰਪਨੀਆਂ ਲਈ ਵੱਡੀ ਖ਼ਬਰ, ਕੇਂਦਰ ਸਰਕਾਰ ਨੇ ਕਈ ਯੋਜਨਾਵਾਂ ਦੀ ਵਧਾਈ ਮਿਆਦ

ਪਰ ਤਤਕਾਲੀਨ ਬਾਦਲ ਸਰਕਾਰ ਵਲੋਂ ਗਠਿਤ ਕੀਤੀ ਗਈ ਏ. ਡੀ. ਜੀ. ਪੀ. ਇਕਬਾਲਪ੍ਰੀਤ ਸਿੰਘ ਸਹੋਤਾ ਦੀ ਅਗਵਾਈ ਵਾਲੀ ਐੱਸ. ਆਈ. ਟੀ. ਦੀ ਜਾਂਚ ਰਿਪੋਰਟ ‘ਚ ਉਕਤ ਘਟਨਾ ਸਬੰਧੀ ਪੁਲਸ ਨੂੰ ਮੁਲਜ਼ਮ ਠਹਿਰਾਇਆ ਗਿਆ ਤਾਂ ਥਾਣਾ ਬਾਜਾਖਾਨਾ ਵਿਖੇ ਅਣਪਛਾਤੀ ਪੁਲਸ ਖ਼ਿਲਾਫ਼ ਮੁਕੱਦਮਾ ਨੰਬਰ 130, ਮਿਤੀ 21-10-2015, ਆਈ. ਪੀ. ਸੀ. ਦੀਆਂ ਧਾਰਾਵਾਂ 302/307/34/201/218/166ਏ/120ਬੀ ਅਤੇ ਅਸਲਾ ਐਕਟ ਦੀ ਧਾਰਾ 25/27/54/59 ਤਹਿਤ ਮਾਮਲਾ ਦਰਜ ਕਰਕੇ ਖਾਨਾਪੂਰਤੀ ਕਰ ਦਿੱਤੀ ਗਈ। 

ਸ਼੍ਰੋਮਣੀ ਅਕਾਲੀ ਦਲ ਨੇ ਹੁਣ ਦਿੱਲੀ ਨਗਰ ਨਿਗਮ ’ਚ ਐਨਡੀਏ ਨਾਲ ਰਿਸ਼ਤਾ ਤੋੜਨ ਦਾ ਕੀਤਾ ਐਲਾਨ

ਹੁਣ ਥਾਣਾ ਬਾਜਾਖਾਨਾ ਵਿਖੇ ਉਕਤ ਮੁਕੱਦਮਾ ਨੰਬਰ 130 ‘ਚ ਤਤਕਾਲੀਨ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਅਤੇ ਮੁਅੱਤਲ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਨੂੰ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਹੈ। ਪੁਲਸ ਨੇ ਐੱਸ. ਆਈ. ਟੀ. ਦੀ ਤਫਤੀਸ਼ ਮੁਤਾਬਿਕ ਉਸ ਸਮੇਂ ਦੇ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਅਤੇ ਉਸ ਸਮੇਂ ਦੇ ਪੁਲਸ ਕਮਿਸ਼ਨਰ ਲੁਧਿਆਣਾ ਪਰਮਰਾਜ ਸਿੰਘ ਉਮਰਾਨੰਗਲ ਨੂੰ ਉਕਤ ਮੁਕੱਦਮੇ ‘ਚ ਇਰਾਦਾ ਕਤਲ, ਹਥਿਆਰਾਂ ਦੀ ਦੁਰਵਰਤੋਂ, ਸਾਜਿਸ਼ ਰਚਣ ਅਤੇ ਝੂਠੀ ਗਵਾਹੀ ਦੇ ਦੋਸ਼ਾਂ ‘ਚ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਹੈ।

ਮੂਲ ਵੀਡੀਓ ਦੇਖੋ

ਇਹ ਮੂਲ ਪ੍ਰਕਾਸ਼ਨ ਸਮੇਂ ਦੀ ਖ਼ਬਰ ਹੈ। ਇਸ ਵਿਚਲੇ ਬਿਆਨ ਅਤੇ ਜਾਣਕਾਰੀ ਨੂੰ ਮੌਜੂਦਾ ਖ਼ਬਰ ਨਾ ਸਮਝੋ।

← ਹੋਰ ਖ਼ਬਰਾਂ