Uncategorized

ਜ਼ਿੰਦਗੀ ਦੀ ਜੰਗ ਹਾਰੇ ‘ਫਲਾਇੰਗ ਸਿੱਖ’ ਮਿਲਖਾ ਸਿੰਘ, ਕੋਰੋਨਾ ਨੇ ਲਈ ਜਾਨ

ਪੀਜੀਆਈ ਵਿੱਚ ਦਾਖਲ ਫਲਾਇੰਗ ਸਿੱਖ ਪਦਮਸ਼੍ਰੀ ਮਿਲਖਾ ਸਿੰਘ (91) ਦੀ ਸ਼ੁੱਕਰਵਾਰ ਰਾਤ 11.24 ਵਜੇ ਮੌਤ ਹੋ ਗਈ। ਕੁੱਝ ਦਿਨ ਪਹਿਲਾਂ ਹੀ ਉਨ੍ਹਾਂ ਦੀ ਰਿਪੋਰਟ ਕੋਵਿਡ ਨੈਗੇਟਿਵ ਵੀ ਆ ਗਈ ਸੀ ਪਰ ਬਾਵਜੂਦ ਇਸਦੇ ਉਨ੍ਹਾਂ ਦੀ ਹਾਲਤ ਵਿੱਚ ਕੋਈ ਸੁਧਾਰ ਨਹੀਂ ਹੋ ਰਿਹਾ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਦੁੱਖ ਜ਼ਾਹਰ ਪ੍ਰਗਟਾਇਆ ਹੈ।

BREAKING! Legend Milkha Singh passes away

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਟਵੀਟ ਕਰਕੇ ਸ਼ੋਕ ਜ਼ਾਹਰ ਕੀਤਾ ਹੈ। ਉਨ੍ਹਾਂ ਨੂੰ ਪੀਜੀਆਈ ਦੇ ਕਾਰਡਿਅਕ ਸੈਂਟਰ ਵਿੱਚ  ਆਬਜ਼ਰਵੇਸ਼ਨ ਵਿੱਚ ਰੱਖਿਆ ਗਿਆ ਸੀ। ਮਿਲਖਾ ਸਿੰਘ ਦੀ 17 ਮਈ ਨੂੰ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਸੀ। ਹਾਲਤ ਖ਼ਰਾਬ ਹੋਣ ਤੋਂ ਬਾਅਦ ਪਹਿਲਾਂ ਉਨ੍ਹਾਂ ਨੂੰ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਕੋਰੋਨਾ ਦੀ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ 31 ਮਈ ਨੂੰ ਉਨ੍ਹਾਂ ਨੂੰ ਡਿਸਚਾਰਜ ਕੀਤਾ ਗਿਆ ਸੀ।

ਇਸ ਦੇ ਬਾਅਦ ਉਹ ਸੈਕਟਰ-8 ਸਥਿਤ ਆਪਣੇ ਘਰ ਵਿੱਚ ਕੋਵਿਡ ਪ੍ਰੋਟੋਕਾਲ ਦਾ ਪਾਲਣ ਕਰਦੇ ਹੋਏ ਆਰਾਮ ਕਰ ਰਹੇ ਸਨ। 3 ਜੂਨ ਨੂੰ ਉਨ੍ਹਾਂ ਦੀ ਸਿਹਤ ਇੱਕ ਫਿਰ ਵਿਗੜ ਗਈ। ਆਕਸੀਜਨ ਲੈਵਲ ਡਿੱਗਣ ਤੋਂ ਬਾਅਦ ਉਨ੍ਹਾਂ ਨੂੰ ਪੀਜੀਆਈ ਦੇ ਕੋਵਿਡ ਹਸਪਤਾਲ ਵਿੱਚ ਲਿਆਇਆ ਗਿਆ। ਇਸ ਤੋਂ ਬਾਅਦ ਇੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਦੱਸ ਦੇਈਏ ਕਿ ਇਸ ਹਫਤੇ ਮਿਲਖਾ ਸਿੰਘ ਦੀ ਪਤਨੀ ਨਿਰਮਲ ਮਿਲਖਾ ਸਿੰਘ (85 ਸਾਲ) ਦੀ ਵੀ ਕੋਰੋਨਾ ਨਾਲ ਮੌਤ ਹੋ ਗਈ ਸੀ।

ਮਿਲਖਾ ਸਿੰਘ ਨੂੰ ਉਸ ਸਮੇਂ ਵੀ ਪੀਜੀਆਈ ਦੇ ਆਈਸੀਯੂ ਵਿੱਚ ਦਾਖਲ ਸੀ ਜਿਸ ਕਾਰਨ ਉਹ ਆਪਣੀ ਪਤਨੀ ਦੇ ਸਸਕਾਰ ‘ਚ ਸ਼ਾਮਲ ਨਹੀਂ ਹੋ ਸਕਿਆ। ਪੀਐਮ ਨਰਿੰਦਰ ਮੋਦੀ ਨੇ ਮਿਲਖਾ ਸਿੰਘ ਦੀ ਮੌਤ ‘ਤੇ ਦੁੱਖ ਜਤਾਇਆ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ, “ਅਸੀਂ ਇੱਕ ਮਹਾਨ ਖਿਡਾਰੀ ਗੁਆ ਚੁੱਕੇ ਹਾਂ। ਮਿਲਖਾ ਸਿੰਘ ਭਾਰਤੀਆਂ ਦੇ ਦਿਲਾਂ ਵਿੱਚ ਇੱਕ ਵਿਸ਼ੇਸ਼ ਸਥਾਨ ਰੱਖਦੇ ਸੀ। ਉਨ੍ਹਾਂ ਨੇ ਲੋਕਾਂ ਨੂੰ ਆਪਣੀ ਸ਼ਖਸੀਅਤ ਤੋਂ ਪ੍ਰੇਰਿਤ ਕੀਤਾ। ਉਨ੍ਹਾਂ ਦੇ ਦੇਹਾਂਤ ਤੋਂ ਮੈਂ ਬਹੁਤ ਦੁਖੀ ਹਾਂ।”

Click to comment

Leave a Reply

Your email address will not be published.

Most Popular

To Top