ਜ਼ੀਰਾ ‘ਚ ਪ੍ਰਦਰਸ਼ਨ ਨੂੰ ਲੈ ਕੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ 2 ਟੁੱਕ, ਧਰਨੇ ਨੂੰ ਦੱਸਿਆ ‘ਨਜਾਇਜ਼’

 ਜ਼ੀਰਾ ‘ਚ ਪ੍ਰਦਰਸ਼ਨ ਨੂੰ ਲੈ ਕੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ 2 ਟੁੱਕ, ਧਰਨੇ ਨੂੰ ਦੱਸਿਆ ‘ਨਜਾਇਜ਼’

ਜ਼ੀਰਾ ਦੀ ਸ਼ਰਾਬ ਫੈਕਟਰੀ ਮਾਮਲੇ ਨੂੰ ਲੈ ਕੇ ਸਿਆਸੀ ਆਗੂ ਬਿਆਨਬਾਜ਼ੀ ਕਰ ਰਹੇ ਹਨ। ਇਸ ਵਿਚਾਲੇ ਅੱਜ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਜੀਰਾ ਵਿੱਚ ਸ਼ਰਾਬ ਦੀ ਫੈਕਟਰੀ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਜੀਰਾ ਵਿੱਚ ਸ਼ਰਾਬ ਫੈਕਟਰੀ ਨੂੰ ਬੰਦ ਕਰਵਾਉਣ ਲਈ ਚੱਲ ਰਿਹਾ ਅੰਦੋਲਨ ਨਾਜਾਇਜ਼ ਹੈ।

ਫੈਕਟਰੀ ਸੰਚਾਲਕਾਂ ਕੋਲ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਹੋਰ ਵਿਭਾਗਾਂ ਤੋਂ ਮਨਜ਼ੂਰੀ ਹੈ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਕਰੀਬ 20 ਕਰੋੜ ਰੁਪਏ ਦਾ ਜ਼ੁਰਮਾਨਾ ਲਗਾਇਆ ਹੈ। ਆਖਿਰ ਇਹ ਬੋਝ ਜਨਤਾ ‘ਤੇ ਹੀ ਪਵੇਗਾ। ਇਸ ਦੇ ਨਾਲ ਹੀ ਮੰਤਰੀ ਅਮਨ ਅਰੋੜਾ ਨੇ ਪ੍ਰਦਰਸ਼ਨਕਾਰੀਆਂ ਨੂੰ ਕਿਹਾ ਕਿ ਉਹ ਤੱਥਾਂ ਨਾਲ ਸਾਬਤ ਕਰਨ ਫੈਕਟਰੀ ਪ੍ਰਦੂਸ਼ਣ ਫੈਲਾਉਂਦੀ ਹੈ ਜਾਂ ਫਿਰ ਅੰਦੋਲਨ ਬੰਦ ਕਰ ਦਿੱਤਾ ਜਾਵੇ।

ਪੰਜਾਬ ਵਿੱਚ ਜੇਕਰ ਮਾਹੌਲ ਵਿਗਾੜ ਕੇ ਫੈਕਟਰੀਆਂ ਬੰਦ ਕਰ ਦਿੱਤੀਆਂ ਗਈਆਂ ਤਾਂ ਇੱਥੇ ਨਵੇਂ ਯੂਨਿਟ ਸਥਾਪਤ ਨਹੀਂ ਹੋ ਸਕਣਗੇ। ਉਦਯੋਗਪਤੀ ਸੂਬੇ ਵਿੱਚ ਉਦਯੋਗ ਲਗਾਉਣ ਤੋਂ ਪਿੱਛੇ ਹਟਣਗੇ। ਜਦੋਂ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਡੀ ਇੰਡਸਟਰੀ ਨੂੰ ਪੰਜਾਬ ਵਿੱਚ ਲਿਆਉਣ ਲਈ ਚੇਨਈ ਅਤੇ ਹੈਦਰਾਬਾਦ ਜਾ ਚੁੱਕੇ ਹਨ।

ਗੌਰਤਲਬ ਹੈ ਕਿ ਜ਼ੀਰਾ ਵਿਖੇ ਚੱਲ ਰਹੇ ਧਰਨੇ ਨੂੰ ਲੈ ਕੇ ਪੰਜਾਬ ਪੁਲਿਸ ਨੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਹਨ। ਰਸਤੇ ਵਿੱਚ ਪੁਲਿਸ ਵਾਹਨਾਂ ਨੂੰ ਰੋਕਣ ਅਤੇ ਆਵਾਜਾਈ ਵਿੱਚ ਰੁਕਾਵਟ ਪਾਉਣ ਦੇ ਦੋਸ਼ ਹੇਠ 283 ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ ਅਤੇ 37 ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

Leave a Reply

Your email address will not be published. Required fields are marked *