ਜ਼ੀਰਾ ਧਰਨਾ ਚੁੱਕਣ ਨੂੰ ਲੈ ਕੇ ਕਿਸਾਨਾਂ ਦੀ ਸਰਕਾਰ ਨੂੰ ਦੋ ਟੁੱਕ, ਲਿਖਤੀ ਦਿਓ ਤੇ ਪਰਚੇ ਰੱਦ ਕਰੋ ਫਿਰ ਚੁੱਕਾਂਗੇ ਧਰਨਾ

 ਜ਼ੀਰਾ ਧਰਨਾ ਚੁੱਕਣ ਨੂੰ ਲੈ ਕੇ ਕਿਸਾਨਾਂ ਦੀ ਸਰਕਾਰ ਨੂੰ ਦੋ ਟੁੱਕ, ਲਿਖਤੀ ਦਿਓ ਤੇ ਪਰਚੇ ਰੱਦ ਕਰੋ ਫਿਰ ਚੁੱਕਾਂਗੇ ਧਰਨਾ

ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਕੱਲ੍ਹ ਐਲਾਨ ਕੀਤਾ ਸੀ ਕਿ ਪੰਜਾਬ ਸਰਕਾਰ ਨੇ ਫਿਰੋਜ਼ਪੁਰ ਦੇ ਜ਼ੀਰਾ ਵਿੱਚ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ। ਉਹਨਾਂ ਕਿਹਾ ਸੀ ਕਿ ਕਿਸੇ ਨੂੰ ਵੀ ਪੰਜਾਬ ਦਾ ਵਾਤਾਵਾਰਨ ਅਤੇ ਆਬੋ-ਹਵਾ ਖ਼ਰਾਬ ਕਰਨ ਦੀ ਆਗਿਆ ਨਹੀਂ ਹੈ ਅਤੇ ਭਵਿੱਖ ਵਿੱਚ ਵੀ ਜੇ ਕਿਸੇ ਫੈਕਟਰੀ ਨੂੰ ਲੈ ਕੇ ਅਜਿਹੀ ਸ਼ਿਕਾਇਤ ਆਉਂਦੀ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਦੱਸ ਦਈਏ ਕਿ ਜ਼ੀਰਾ ਅਤੇ ਫੈਕਟਰੀ ਦੇ ਨੇੜੇ ਦੇ ਵਸਨੀਕਾਂ ਦਾ ਕਹਿਣਾ ਹੈ ਕਿ ਇਸ ਫ਼ੈਕਟਰੀ ਨਾਲ ਧਰਤੀ ਹੇਠਲਾ ਪਾਣੀ ਦੂਸ਼ਿਤ ਹੋ ਰਿਹਾ ਹੈ। ਉਹਨਾਂ ਨੂੰ ਕਈ ਬਿਮਾਰੀਆਂ ਲੱਗ ਚੁੱਕੀਆਂ ਹਨ। ਇਸ ਲਈ ਉਹਨਾਂ ਨੇ ਪਿਛਲੇ ਕਈ ਮਹੀਨਿਆਂ ਤੋਂ ਧਰਨਾ ਲਾਇਆ ਹੋਇਆ ਸੀ। ਫੈਕਟਰੀ ਬੰਦ ਹੋਣ ਨੂੰ ਲੈ ਕੇ ਉਥੇ ਦੇ ਪਿੰਡ ਵਾਸੀਆਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।

ਪਰ ਇਸ ਦੇ ਨਾਲ ਹੀ ਉਹਨਾਂ ਇਹ ਵੀ ਕਿਹਾ ਕਿ ਬੇਸ਼ੱਕ ਪੰਜਾਬ ਸਰਕਾਰ ਹੁਕਮ ਜਾਰੀ ਕਰ ਦਿੱਤੇ ਹਨ। ਪਰ ਉਹ ਉਦੋਂ ਤੱਕ ਧਰਨਾ ਨਹੀਂ ਚੁੱਕਣਗੇ ਜਦੋਂ ਤੱਕ ਉਹਨਾਂ ਨੂੰ ਲਿਖਤੀ ਰੂਪ ਵਿੱਚ ਕੁਝ ਨਹੀਂ ਮਿਲਦਾ ਉਦੋਂ ਤੱਕ ਪ੍ਰਦਰਸ਼ਨ ਜਾਰੀ ਰਹੇਗਾ।

ਕਿਸਾਨ ਆਗੂ ਬਲਦੇਵ ਸਿੰਘ ਨੇ ਮੁੱਖ ਮੰਤਰੀ ਮਾਨ ਦਾ ਧੰਨਵਾਦ ਕੀਤਾ ਅਤੇ ਨਾਲ ਹੀ ਇਹ ਮੰਗ ਵੀ ਕੀਤੀ ਕਿ ਧਰਨਾਕਾਰੀਆਂ ਤੇ ਕੀਤੇ ਗਏ ਪਰਚੇ ਰੱਦ ਕੀਤੇ ਜਾਣ। ਧਰਨੇ ਦੌਰਾਨ ਜਿਹੜੇ ਕਿਸਾਨਾਂ ਦੀ ਮੌਤ ਹੋਈ ਹੈ ਉਹਨਾਂ ਨੂੰ ਮੁਆਵਜ਼ਾ ਦਿੱਤਾ ਜਾਵੇ। ਸ਼ਰਾਬ ਫੈਕਟਰੀ ਨਾਲ ਵਾਤਾਵਾਰਨ, ਪੰਛੀ ਅਤੇ ਲੋਕਾਂ ਦਾ ਜਿੰਨਾ ਵੀ ਨੁਕਸਾਨ ਹੋਇਆ ਹੈ ਉਸ ਲਈ ਸ਼ਰਾਬ ਫੈਕਟਰੀ ਨੂੰ ਜ਼ੁਰਮਾਨਾ ਲਾਇਆ ਜਾਵੇ।

Leave a Reply

Your email address will not be published. Required fields are marked *