ਜਾਣੋ ਕਿਹੜੇ ਸਮੇਂ ਪੀਣਾ ਚਾਹੀਦਾ ਹੈ ਦੁੱਧ

 ਜਾਣੋ ਕਿਹੜੇ ਸਮੇਂ ਪੀਣਾ ਚਾਹੀਦਾ ਹੈ ਦੁੱਧ

ਦੁੱਧ ਹੱਡੀਆਂ ਲਈ ਸਭ ਤੋਂ ਜ਼ਿਆਦਾ ਫਾਇਦੇਮੰਦ ਹੁੰਦਾ ਹੈ ਕਿਉਂਕਿ ਇਸ ‘ਚ ਕੈਲਸ਼ੀਅਮ ਭਰਪੂਰ ਮਾਤਰਾ ‘ਚ ਪਾਇਆ ਜਾਂਦਾ ਹੈ। ਬਚਪਨ ਤੋਂ ਲੈ ਕੇ ਬੁਢਾਪੇ ਤੱਕ ਦੁੱਧ ਸਾਡੀ ਸਿਹਤ ਲਈ ਫਾਇਦੇਮੰਦ ਹੁੰਦਾ ਹੈ। ਇਸ ਦੇ ਨਾਲ ਹੀ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ‘ਚ ਦੁੱਧ ਦੀ ਅਹਿਮ ਭੂਮਿਕਾ ਹੁੰਦੀ ਹੈ।

These Indian brands are delivering pesticide-free milk from farm to home |  Condé Nast Traveller India

ਜ਼ਿਆਦਾਤਰ ਲੋਕ ਆਪਣੇ ਦਿਨ ਦੀ ਸ਼ੁਰੂਆਤ ਦੁੱਧ ਪੀ ਕੇ ਕਰਦੇ ਹਨ, ਜਦਕਿ ਕੁਝ ਲੋਕ ਆਪਣੀ ਰੁਟੀਨ ਦੇ ਮੁਤਾਬਕ ਦੁੱਧ ਦਾ ਸੇਵਨ ਕਰਦੇ ਹਨ ਪਰ ਕੀ ਤੁਸੀਂ ਜਾਣਦੇ ਹੋ ਕਿ ਦੁੱਧ ਪੀਣ ਦਾ ਵੀ ਸਹੀ ਸਮਾਂ ਹੁੰਦਾ ਹੈ, ਤਾਂ ਹੀ ਇਸ ਨਾਲ ਤੁਹਾਨੂੰ ਫਾਇਦਾ ਹੁੰਦਾ ਹੈ। ਜੇਕਰ ਤੁਸੀਂ ਸਹੀ ਸਮੇਂ ‘ਤੇ ਕਿਸੇ ਚੀਜ਼ ਦਾ ਸੇਵਨ ਨਹੀਂ ਕਰਦੇ ਤਾਂ ਇਸ ਦਾ ਫਾਇਦਾ ਹੋਣ ਦੀ ਬਜਾਏ ਨੁਕਸਾਨ ਜ਼ਿਆਦਾ ਹੁੰਦਾ ਹੈ।

Is Oat Milk Good for You? - Oat Milk Nutrition Facts and Benefits

ਆਯੁਰਵੇਦ ਅਨੁਸਾਰ ਕਿਸੇ ਵੀ ਚੀਜ਼ ਦੀ ਵਰਤੋਂ ਕਰਨ ਦਾ ਸਮਾਂ ਹੁੰਦਾ ਹੈ। ਇਸ ਵਿੱਚ ਦੁੱਧ ਪੀਣ ਦਾ ਸਹੀ ਸਮਾਂ ਵੀ ਦੱਸਿਆ ਗਿਆ ਹੈ। ਆਓ ਜਾਣਦੇ ਹਾਂ ਇਸ ਬਾਰੇ…

ਸਿਹਤ ਦੇ ਮਾਹਰਾਂ ਅਨੁਸਾਰ ਕਿਸੇ ਵੀ ਸਮੇਂ ਖਾਲੀ ਢਿੱਡ ਦੁੱਧ ਦਾ ਸੇਵਨ ਕਰਨਾ ਤੁਹਾਡੇ ਲਈ ਸਮੱਸਿਆਵਾਂ ਪੈਦਾ ਕਰ ਸਕਦਾ ਹੈ। ਖਾਲੀ ਢਿੱਡ ਦੁੱਧ ਪੀਣ ਨਾਲ ਕਬਜ਼ ਅਤੇ ਗੈਸ ਦੀ ਸਮੱਸਿਆ ਹੋ ਜਾਂਦੀ ਹੈ। ਅਜਿਹੇ ‘ਚ ਜਿਨ੍ਹਾਂ ਲੋਕਾਂ ਨੂੰ ਪਹਿਲਾਂ ਤੋਂ ਹੀ ਪਾਚਨ ਸੰਬੰਧੀ ਪਰੇਸ਼ਾਨੀ ਹੁੰਦੀ ਹੈ, ਉਨ੍ਹਾਂ ਨੂੰ ਕੁਝ ਖਾਣ ਤੋਂ ਬਾਅਦ ਹੀ ਦੁੱਧ ਪੀਣਾ ਚਾਹੀਦਾ ਹੈ, ਭਾਵ ਕਿ ਖਾਲੀ ਢਿੱਡ ਦੁੱਧ ਨਹੀਂ ਪੀਣਾ ਚਾਹੀਦਾ ਹੈ। ਹਾਲਾਂਕਿ, ਛੋਟੇ ਬੱਚੇ ਦਿਨ ਵਿੱਚ ਕਿਸੇ ਵੀ ਵੇਲੇ ਦੁੱਧ ਪੀ ਸਕਦੇ ਹਨ। ਉੱਥੇ ਹੀ ਬਜ਼ੁਰਗਾਂ ਨੂੰ ਸਵੇਰ ਵੇਲੇ ਦੁੱਧ ਨਹੀਂ ਪੀਣਾ ਚਾਹੀਦਾ।

ਰਾਤ ਨੂੰ ਪੀਣਾ ਚਾਹੀਦਾ ਦੁੱਧ

ਸਿਹਤ ਮਾਹਰਾਂ ਦਾ ਕਹਿਣਾ ਹੈ ਕਿ ਬਜ਼ੁਰਗਾਂ ਨੂੰ ਰਾਤ ਨੂੰ ਸੌਣ ਤੋਂ ਇਕ ਘੰਟਾ ਪਹਿਲਾਂ ਦੁੱਧ ਪੀਣਾ ਚਾਹੀਦਾ ਹੈ। ਇਸ ਨਾਲ ਪਾਚਨ ਤੰਤਰ ਠੀਕ ਹੋਣ ਦੇ ਨਾਲ-ਨਾਲ ਕਈ ਬਿਮਾਰੀਆਂ ਤੋਂ ਛੁਟਕਾਰਾ ਮਿਲਦਾ ਹੈ।

ਜੇ ਤੁਹਾਨੂੰ ਕਬਜ਼ ਜਾਂ ਗੈਸ ਦੀ ਸਮੱਸਿਆ ਹੈ ਤਾਂ ਰਾਤ ਨੂੰ ਦੁੱਧ ਪੀਣਾ ਚਾਹੀਦਾ ਹੈ। ਤੁਹਾਨੂੰ ਇਸ ਦਾ ਫਾਇਦਾ ਹੋਵੇਗਾ। ਇੱਕ ਗਲਾਸ ਕੋਸਾ ਦੁੱਧ ਤੁਹਾਡੀ ਪੂਰੇ ਦਿਨ ਦੀ ਥਕਾਵਟ ਦੂਰ ਕਰੇਗਾ। ਇਸ ਦੇ ਨਾਲ ਹੀ ਤੁਹਾਨੂੰ ਚੰਗੀ ਅਤੇ ਡੂੰਘੀ ਨੀਂਦ ਆਵੇਗੀ।

ਆਯੁਰਵੇਦ ਵਿੱਚ ਰਾਤ ਨੂੰ ਦੁੱਧ ਪੀਣਾ ਬਹੁਤ ਫਾਇਦੇਮੰਦ ਦੱਸਿਆ ਗਿਆ ਹੈ। ਹਾਲਾਂਕਿ, ਤੁਸੀਂ ਦੁਪਹਿਰ ਦੇ ਖਾਣੇ ਦੇ ਨਾਲ ਦੁੱਧ ਵੀ ਪੀ ਸਕਦੇ ਹੋ। ਇਸ ਦੇ ਨਾਲ ਹੀ ਦੁੱਧ ਵਿੱਚ ਹਲਦੀ ਮਿਲਾ ਕੇ ਪੀਣ ਨਾਲ ਸਿਹਤ ਨੂੰ ਬਹੁਤ ਫਾਇਦਾ ਹੁੰਦਾ ਹੈ।

Leave a Reply

Your email address will not be published. Required fields are marked *