News

ਜਾਤੀਵਾਦੀ ਟਿੱਪਣੀਆਂ ਦਾ ਗਰਮਾਇਆ ਮਾਮਲਾ, SC ਕਮਿਸ਼ਨ ਵੱਲੋਂ ਜਾਂਚ ਦੇ ਹੁਕਮ ਜਾਰੀ

ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਸੋਸ਼ਲ ਮੀਡੀਆ ਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਰੁਧ ਜਾਤੀਵਾਦੀ ਟਿੱਪਣੀ ਕਰਨ ਦੇ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਕਮਿਸ਼ਨ ਨੇ ਜਾਂਚ ਬਿਊਰੋ ਨੂੰ ਇੱਕ ਮਹੀਨੇ ਦਾ ਸਮਾਂ ਦਿੰਦਿਆਂ 16 ਨਵੰਬਰ ਨੂੰ ਜਾਂਚ ਰਿਪੋਰਟ ਸੌਂਪਣ ਲਈ ਕਿਹਾ ਹੈ। ਕਮਿਸ਼ਨ ਦੇ ਮੈਂਬਰ ਗਿਆਨ ਚੰਦ ਨੇ ਦੱਸਿਆ ਕਿ ਸਤੰਬਰ ਵਿੱਚ ਫੇਸਬੁੱਕ ਤੇ ਇੱਕ ਵਿਅਕਤੀ ਨੇ ਪੰਜਾਬ ਦੇ ਸੀਐਮ ਬਾਰੇ ਜਾਤੀਵਾਦੀ ਟਿੱਪਣੀ ਕੀਤੀ ਸੀ, ਜਿਸ ਦਾ ਕਮਿਸ਼ਨ ਨੇ ਖੁਦ ਨੋਟਿਸ ਲਿਆ ਤੇ ਜਾਂਚ ਬਿਊਰੋ ਪੰਜਾਬ ਨੂੰ ਜਾਂਚ ਕਰਨ ਲਈ ਕਿਹਾ।

Punjab SC Commission, Scheduled Castes, Tejinder Kaur

ਕਮਿਸ਼ਨ ਦੇ ਮੈਂਬਰ ਗਿਆਨ ਚੰਦ ਨੇ ਦੱਸਿਆ ਕਿ ਸਤੰਬਰ ਵਿੱਚ ਫੇਸਬੁੱਕ ਤੇ ਇੱਕ ਵਿਅਕਤੀ ਨੇ ਪੰਜਾਬ ਦੇ ਮੁੱਖ ਮੰਤਰੀ ਬਾਰੇ ਜਾਤੀਵਾਦੀ ਟਿੱਪਣੀ ਕੀਤੀ ਸੀ, ਜਿਸ ਦਾ ਕਮਿਸ਼ਨ ਨੇ ਖੁਦ ਨੋਟਿਸ ਲਿਆ ਤੇ ਜਾਂਚ ਬਿਊਰੋ ਪੰਜਾਬ ਨੂੰ ਜਾਂਚ ਕਰਨ ਲਈ ਕਿਹਾ।

ਉਹਨਾਂ ਦੱਸਿਆ ਕਿ ਪਿਛਲੇ ਦਿਨੀਂ ਡਾਇਰੈਕਟਰ ਇਨਵੈਸਟੀਗੇਸ਼ਨ ਬਿਊਰੋ ਵੱਲੋਂ ਪੇਸ਼ ਹੋਏ ਏਆਈਜੀ ਬਲਰਾਜ ਸਿੰਘ ਨੇ ਲਿਖਤੀ ਰੂਪ ਵਿੱਚ ਦੱਸਿਆ ਸੀ ਕਿ ਏਆਈਜੀ ਪੁਲਿਸ, ਸਟੇਟ ਸਾਈਬਰ ਕ੍ਰਾਈਮ ਸੈੱਲ ਨੀਲਾਂਬਰੀ ਜਗਦਲੇ ਤੋਂ ਪ੍ਰਾਪਤ ਰਿਪੋਰਟ ਮੁਤਾਬਕ ਭਾਰਤੀ ਦੰਡ ਸੰਘਤਾ ਦੀ ਧਾਰਾ 153-ਏ ਅਤੇ ਐਸਸੀ/ਐਸਟੀ ਐਕਟ, ਪੁਲਿਸ ਸਟੇਸ਼ਨ ਸਟੇਟ ਸਾਈਬਰ ਕ੍ਰਾਈਮ ਫੇਜ਼-4, ਮੋਹਾਲੀ ਵਿਖੇ 1989 ਦੀ ਧਾਰਾ 3 (1) (x) ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ।

Click to comment

Leave a Reply

Your email address will not be published.

Most Popular

To Top