News

ਜੀਓ ਦੇ 1,400 ਟਾਵਰਾਂ ਦਾ ਨੈਟਵਰਕ ਠੱਪ, ਪੰਜਾਬ ਮੁੱਖ ਮੰਤਰੀ ਨੇ ਲੋਕਾਂ ਨੂੰ ਕੀਤੀ ਇਹ ਅਪੀਲ

ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨ ਅੰਦੋਲਨ ਦਾ ਦੂਜਾ ਮਹੀਨਾ ਸ਼ੁਰੂ ਹੋ ਗਿਆ ਹੈ। ਲੋਕ ਲਗਾਤਾਰ ਸਰਕਾਰ ਦੇ ਨਾਲ ਨਾਲ ਪੂੰਜੀਪਤੀ ਘਰਾਣਿਆਂ ਦੇ ਵਿਰੋਧ ਵਿੱਚ ਨਾਅਰੇਬਾਜ਼ੀ ਕਰ ਰਹੇ ਹਨ। ਪੰਜਾਬ ਦੇ ਕਈ ਇਲਾਕਿਆਂ ਵਿੱਚ ਕਿਸਾਨਾਂ ਵੱਲੋਂ ਮੋਬਾਇਲ ਟਾਵਰ ਤੋੜਨ ਦੇ ਮਾਮਲੇ ਸਾਮਹਣੇ ਆ ਰਹੇ ਹਨ।

ਅੰਬਾਨੀ ਤੇ ਅਡਾਨੀ ਦੇ ਵਿਰੋਧ ਵਿੱਚ ਪੰਜਾਬ ਵਿੱਚ ਕਈ ਥਾਵਾਂ ਤੇ ਰਿਲਾਇੰਸ-ਜੀਓ ਦੇ ਟਾਵਰਾਂ ਨੂੰ ਨੁਕਸਾਨ ਪਹੁੰਚਾਇਆ ਗਿਆ ਹੈ ਜਿਸ ਕਾਰਨ ਦੂਰਸੰਚਾਰ ਸੰਪਰਕ ਵਿਵਸਥਾ ਤੇ ਅਸਰ ਪਿਆ ਹੈ। ਪੰਜਾਬ ਵਿੱਚ ਹੁਣ ਤਕ 1,411 ਟਾਵਰ ਤੋੜੇ ਜਾ ਚੁੱਕੇ ਹਨ।

ਉੱਥੇ ਹੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਕਿਸਾਨਾਂ ਨੂੰ ਅਜਿਹਾ ਨਾ ਕਰਨ ਦੀ ਅਪੀਲ ਕੀਤੀ ਹੈ ਪਰ ਉਸ ਦਾ ਕੋਈ ਖਾਸ ਅਸਰ ਨਹੀਂ ਹੋਇਆ। ਪੰਜਾਬ ਵਿੱਚ ਪਿਛਲੇ 24 ਘੰਟਿਆਂ ਦੌਰਾਨ 176 ਤੋਂ ਵੱਧ ਦੂਰਸੰਚਾਰ ਟਾਵਰਾਂ ਨੂੰ ਨੁਕਸਾਨ ਪਹੁੰਚਾਇਆ ਜਾ ਚੁੱਕਾ ਹੈ।

ਟਾਵਰਾਂ ਤੇ ਅਜਿਹੇ ਹਮਲਿਆਂ ਕਾਰਨ ਦੂਰਸੰਚਾਰ ਸੇਵਾਵਾਂ ਤੇ ਅਸਰ ਪੈ ਰਿਹਾ ਹੈ। ਪੁਲਿਸ ਵੱਲੋਂ ਕਥਿਤ ਤੌਰ ਤੇ ਕੋਈ ਕਾਰਵਾਈ ਨਾ ਕਰਨ ਕਰ ਕੇ ਇਹ ਸੇਵਾਵਾਂ ਬਹਾਲ ਕਰਨ ਵਿੱਚ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਨਾਲ ਹੀ ਬਾਬਾ ਰਾਮਦੇਵ ਦੇ ਉਤਪਾਦਾਂ ਦਾ ਵੀ ਬਾਈਕਾਟ ਕੀਤਾ ਜਾ ਰਿਹਾ ਹੈ।

ਦਸ ਦਈਏ ਕਿ ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਡਾਹਰ ਪਿੰਡ ਵਿੱਚ ਨੈਸ਼ਨਲ ਹਾਈਵੇਅ ਤੇ ਬਣੇ ਪਾਨੀਪਤ ਰੋਹਤਕ ਟੋਲ ਪਲਾਜ਼ਾ ਤੇ ਪਹੁੰਚੇ ਉੱਥੇ ਇਕੱਠੇ ਹੋਏ ਕਿਸਾਨਾਂ ਦੇ ਵਿੱਚ ਸੰਯੁਕਤ ਕਿਸਾਨ ਮੋਰਚਾ ਵੱਲੋਂ ਲਏ ਗਏ ਵੱਡੇ ਫ਼ੈਸਲਿਆਂ ਤੋਂ ਜਾਣੂ ਕਰਾਇਆ।

ਚੜੂਨੀ ਨੇ ਐਲਾਨ ਕੀਤਾ ਕਿ ਕਿਸਾਨਾਂ ਦੇ ਹੱਕ ਵਿੱਚ ਫ਼ੈਸਲਾ ਆਉਣ ਤਕ ਹਰਿਆਣਾ ਦੇ ਸਾਰੇ ਟੋਲ ਫਰੀ ਕਰਨ ਦੇ ਫ਼ੈਸਲੇ ਦੇ ਨਾਲ ਕਾਰਪੋਰੇਟ ਘਰਾਣੇ ਅੰਬਾਨੀ-ਅਡਾਨੀ ਦੇ ਨਾਲ-ਨਾਲ ਮੋਦੀ ਭਗਤ ਰਾਮਦੇਵ ਦੇ ਸਮਾਨ ਦਾ ਵੀ ਬਾਈਕਾਟ ਕੀਤਾ ਜਾਵੇਗਾ।

ਉਹਨਾਂ ਅੱਗੇ ਕਿਹਾ ਕਿ ਇਹ ਫ਼ੈਸਲਾ ਇਸ ਲਈ ਲਿਆ ਗਿਆ ਹੈ ਕਿ ਸਾਡੇ ਦੇਸ਼ ਦੀ ਸਰਕਾਰ ਸਭ ਕੁੱਝ ਕਾਰਪੋਰੇਟ ਨੂੰ ਵੇਚ ਰਹੀ ਹੈ ਤੇ ਉਹਨਾਂ ਹਵਾਈ ਅੱਡੇ, ਰੇਲਵੇ, ਸੜਕਾਂ, ਬੰਦਰਗਾਹ, ਬੈਂਕ, ਕੰਪਨੀਆਂ ਸਾਰੇ ਕਾਰਪੋਰੇਟ ਨੂੰ ਵੇਚ ਦਿੱਤੇ।

ਉਹਨਾਂ ਕਿਹਾ ਕਿ ਇਸ ਲਈ ਅਸੀਂ ਇਹ ਫ਼ੈਸਲਾ ਲਿਆ ਹੈ ਕਿ ਜਿੱਥੇ ਜਿੱਥੇ ਸਾਡਾ ਵੱਸ ਚਲਦਾ ਹੈ ਕਿ ਉਸ ਚੀਜ਼ ਦਾ ਅਸੀਂ ਵਿਰੋਧ ਜਤਾਈਏ ਤੇ ਇਹ ਟੋਲ ਵੀ ਕਾਰਪੋਰੇਟ ਘਰਾਣਿਆਂ ਦੀ ਦੇਣ ਹਨ। ਇਸ ਲਈ ਟੋਲ ਫਰੀ ਕਰਨ ਦਾ ਫ਼ੈਸਲਾ ਕੀਤਾ ਹੋਇਆ ਹੈ।

Click to comment

Leave a Reply

Your email address will not be published. Required fields are marked *

Most Popular

To Top